ਪੰਜਾਬ

punjab

ETV Bharat / state

ਪੰਜਾਬ ਸਰਕਾਰ ਨੇ ਪੈਟਰੋਲ ਪੰਪ ਆਪਰੇਟਰਾਂ ਲਈ ਜਾਰੀ ਕੀਤੀ ਐਡਵਾਈਜ਼ਰੀ - advisory to petrol pump operators

ਕੋਰੋਨਾ ਵਾਇਰਸ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੀਆਂ ਕੋਸਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਸਰਕਾਰ ਨੇ ਪੈਟਰੋਲ ਪੰਪ ਪ੍ਰਬੰਧਕਾਂ ਅਤੇ ਅਪਰੇਟਰਾਂ ਨੂੰ ਫਿਲਿੰਗ ਸਟੇਸ਼ਨਾਂ ਨੂੰ ਸਾਫ, ਸਵੱਛ ਅਤੇ ਰੋਗਾਣੂ-ਮੁਕਤ ਰੱਖਣ ਸਬੰਧੀ ਐਡਵਾੲਜ਼ਰੀ ਜਾਰੀ ਕੀਤੀ ਹੈ।

ਪੰਜਾਬ ਸਰਕਾਰ ਨੇ ਪੈਟਰੋਲ ਪੰਪ ਅਪਰੇਟਰਾਂ ਨੂੰ ਕੋਵਿਡ 19 ਦੀ ਰੋਕਥਾਮ ਸਬੰਧੀ ਜਾਰੀ ਕੀਤੀ ਐਡਵਾਈਜ਼ਰੀ
ਪੰਜਾਬ ਸਰਕਾਰ ਨੇ ਪੈਟਰੋਲ ਪੰਪ ਅਪਰੇਟਰਾਂ ਨੂੰ ਕੋਵਿਡ 19 ਦੀ ਰੋਕਥਾਮ ਸਬੰਧੀ ਜਾਰੀ ਕੀਤੀ ਐਡਵਾਈਜ਼ਰੀ

By

Published : Apr 30, 2020, 9:26 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੀਆਂ ਕੋਸਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਸਰਕਾਰ ਨੇ ਪੈਟਰੋਲ ਪੰਪ ਪ੍ਰਬੰਧਕਾਂ ਅਤੇ ਅਪਰੇਟਰਾਂ ਨੂੰ ਫਿਲਿੰਗ ਸਟੇਸ਼ਨਾਂ ਨੂੰ ਸਾਫ, ਸਵੱਛ ਅਤੇ ਰੋਗਾਣੂ-ਮੁਕਤ ਰੱਖਣ ਸਬੰਧੀ ਐਡਵਾੲਜ਼ਰੀ ਜਾਰੀ ਕੀਤੀ ਹੈ।

ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਨੇ ਪੈਟਰੋਲ ਪੰਪ ਪ੍ਰਬੰਧਕਾਂ, ਅਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਿਰਫ ਲੋੜੀਂਦੇ ਸਟਾਫ ਦੀ ਤਾਇਨਾਤੀ ਕਰਨ ਜਾਂ ਸਟਾਫ ਨੂੰ ਸਿ਼ਫਟਾਂ ਵਿਚ ਬੁਲਾਇਆ ਜਾਵੇ ਤਾਂ ਸਮਾਜਕ ਦੂਰੀ ਨੂੰ ਯਕੀਨੀ ਬਣਾਇਆ ਜਾਵੇ। ਤੇਜ਼ ਬੁਖਾਰ, ਖੰਘ, ਛਿੱਕਾਂ, ਸਾਹ ਲੈਣ ਵਿੱਚ ਤਕਲੀਫ ਤੋਂ ਪੀੜਤ ਕਰਮਚਾਰੀ ਨੂੰ ਸਵੈ-ਇੱਛਾ ਨਾਲ ਇਸ ਦੀ ਰਿਪੋਰਟ ਪੈਟਰੋਲ ਪੰਪ ਦੇ ਮੈਨੇਜਰ ਨੂੰ ਦੇਣੀ ਚਾਹੀਦੀ ਹੈ ਅਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।

ਪੈਟਰੋਲ ਪੰਪ ਮਾਲਕਾਂ ਨੂੰ ਜਾਰੀ ਸਲਾਹ ਮੁਤਾਬਕ ਉਹ ਵਰਕਰਾਂ ਅਤੇ ਆਉਣ ਵਾਲੇ ਗਾਹਕਾਂ ਲਈ ਪੈਰ ਨਾਲ ਚੱਲਣ ਵਾਲੀ ਹੱਥ ਧੋਣ ਵਾਲੀ ਮਸ਼ੀਨ ਦਾ ਬੰਦੋਬਸਤ ਕਰਨ। ਅਜਿਹੀਆਂ ਹੱਥ ਧੋਣ ਵਾਲੀਆਂ ਮਸ਼ੀਨਾ ਦੇ ਅੱਗੇ ਨਿਰਧਾਰਤ ਦੂਰੀ ਮੁਤਾਬਕ ਚੱਕਰ ਲਗਾਏ ਜਾਣ ਤਾਂ ਜੋ ਘੱਟੋ ਘੱਟ 1 ਮੀਟਰ ਦੀ ਦੂਰੀ ਬਰਕਰਾਰ ਰੱਖੀ ਜਾ ਸਕੇ।

ਅਲਕੋਹਲ ਅਧਾਰਤ ਸੈਨੀਟਾਈਜ਼ਰ ਕਰਮਚਾਰੀਆਂ ਲਈ ਪੈਟਰੋਲ ਪੰਪਾਂ 'ਤੇ ਲਗਾਇਆ ਜਾਣਾ ਚਾਹੀਦਾ ਹੈ। ਘੱਟੋ-ਘੱਟ 3 ਐਮ.ਐਲ. ਸੈਨੀਟਾਈਜ਼ਰ ਸੁੱਕੇ ਹੱਥਾਂ ਤੇ ਲਗਾਓ ਅਤੇ ਘੱਟੋ-ਘੱਟ 30 ਸੈਕਿੰਡ ਤੱਕ ਮਲ ਕੇ ਹੱਥ ਧੋਤੇ ਜਾਣ। ਮਾਲਕ ਅਤੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਘਰ ਤੋਂ ਬਾਹਰ ਨਿਕਲਣ ਤੋਂ ਲੈ ਕੇ ਵਾਪਸ ਘਰ ਵਿਚ ਦਾਖਲ ਹੋਣ ਤੱਕ ਕੱਪੜੇ ਦਾ ਮਾਸਕ ਪਹਿਨ ਕੇ ਰੱਖਣ।

ਉਨ੍ਹਾਂ ਨੂੰ ਇਹ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਬਿਨਾਂ ਮਤਲਬ ਤੋਂ ਇੱਧਰ ਉੱਧਰ ਨਾ ਘੁੰਮਣ ਅਤੇ ਪੈਟਰੋਲ ਪੰਪਾਂ 'ਤੇ ਕਿਸੇ ਸਤਹ, ਉਪਕਰਣ ਆਦਿ ਨੂੰ ਛੂਹਣ ਤੋਂ ਬਚਣ। ਕਰਮਚਾਰੀ ਨੂੰ ਤੰਬਾਕੂ ਅਧਾਰਤ ਉਤਪਾਦਾਂ ਜਿਵੇਂ ਗੁਟਕਾ, ਪਾਨ ਮਸਾਲਾ ਆਦਿ ਦਾ ਸੇਵਨ ਨਾ ਕੀਤਾ ਜਾਵੇ।

ਰਾਜ ਸਰਕਾਰ ਨੇ ਪੈਟਰੋਲ ਪੰਪਾਂ ਨੂੰ ਕੀਟਾਣੂ-ਮੁਕਤ ਕਰਨ ਸਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ ਹਨ ਜਿਸ ਤਹਿਤ ਦਫਤਰੀ ਕੰਮਕਾਜ ਸ਼ੁਰੂ ਹੋਣ ਤੋਂ ਪਹਿਲਾਂ ਸਵੇਰੇ ਸੁਵਖ਼ਤੇ ਜਾਂ ਕੰਮਕਾਜ ਖ਼ਤਮ ਹੋਣ ਪਿੱਛੋਂ ਸ਼ਾਮ ਨੂੰ ਅੰਦਰਲੇ ਕਮਰਿਆਂ ਦੀ ਸਫਾਈ ਕੀਤੀ ਜਾਣੀ ਚਾਹੀਦੀ ਹੈ।

ਸਫਾਈ ਕਰਮਚਾਰੀਆਂ ਨੂੰ ਪਖਾਨਿਆਂ ਲਈ ਸਾਫ ਸਫਾਈ ਉਪਕਰਣਾਂ ਦੇ ਵੱਖਰੇ ਸੈਟ ਅਤੇ ਸਿੰਕ ਅਤੇ ਕਮੋਡ ਲਈ ਵੱਖਰਾ ਸੈੱਟ ਦੀ ਵਰਤੋਂ ਕਰਨੀ ਚਾਹੀਦੀ ਹੈ। ਟਾਇਲਟ ਦੀ ਸਫਾਈ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਡਿਸਪੋਜ਼ੇਬਲ ਸੁਰੱਖਿਅਤ ਦਸਤਾਨੇ ਪਹਿਨਣੇ ਚਾਹੀਦੇ ਹਨ।

ਪੈਟਰੋਲ ਪੰਪ ਪ੍ਰਬੰਧਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਐਂਟਰੀ ਪੁਆਇੰਟਾਂ `ਤੇ ਵਾਹਨ ਚਾਲਕਾਂ ਲਈ ਹੱਥਾਂ ਨੂੰ ਸਾਫ ਕਰਨ ਦੀ ਸੁਵਿਧਾ ਉਪਲਬਧ ਕਰਨ। ਜੇਕਰ ਪੈਟਰੋਲ, ਡੀਜ਼ਲ ਟੈਂਕੀ ਨੂੰ ਚਾਬੀ ਰਾਹੀਂ ਖੋਲ੍ਹਿਆ ਜਾਂਦਾ ਹੈ ਤਾਂ ਤੇਲ ਪਾਉਣ ਵਾਲੇ ਕਰਮਚਾਰੀ ਨੂੰ ਚਾਬੀ ਵਰਤਣ ਤੋਂ ਤੁਰੰਤ ਬਾਅਦ ਆਪਣੇ ਹੱਥਾਂ ਨੂੰ ਧੋਣਾ ਜਾਂ ਸਾਫ ਕਰਨਾ ਚਾਹੀਦਾ ਹੈ। ਪੈਟਰੋਲ ਪੰਪਾਂ ਨੂੰ ਡਿਜੀਟਲ ਲੈਣ-ਦੇਣ ਵੱਧ ਤੋਂ ਵੱਧ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਕਰਮਚਾਰੀਆਂ ਨੂੰ ਕਿਸੇ ਵੀ ਨਕਦ ਲੈਣ-ਦੇਣ ਤੋਂ ਪਹਿਲਾਂ ਅਤੇ ਬਾਅਦ ਵਿਚ ਤੁਰੰਤ ਆਪਣੇ ਹੱਥਾਂ ਨੂੰ ਸਾਫ਼ ਕਰਨਾ ਚਾਹੀਦਾ ਹੈ।

ਜੇ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸਨੂੰ ਹੈਲਪਲਾਈਨ ਨੰਬਰ 104 / ਸਟੇਟ ਕੰਟਰੋਲ ਰੂਮ ਨੰਬਰ 01722920074/08872090029‘ ਤੇ ਰਿਪੋਰਟ ਕਰਨੀ ਚਾਹੀਦੀ ਹੈ ਤਾਂ ਜੋ ਡਾਕਟਰੀ ਸਹੂਲਤ ਲਈ ਹੋਰ ਲੋੜੀਂਦੀ ਕਾਰਵਾਈ ਕਰਨ ਸਬੰਧੀ ਸਹਾਇਤਾ ਕੀਤੀ ਜਾ ਸਕੇ। ਜੇਕਰ ਕੋਈ ਕਰਮਚਾਰੀ ਕੋਰੋਨਾ ਪੌਜ਼ੀਟਿਵ ਪਾਇਆ ਜਾਂਦਾ ਹੈ ਤਾਂ ਮਾਲਕ ਤੁਰੰਤ ਹੈਲਪਲਾਈਨ ਨੰਬਰ 104 / ਸਟੇਟ ਕੰਟਰੋਲ ਰੂਮ ਨੰਬਰ 01722920074 / + 91-8872090029 `ਤੇ ਸੂਚਿਤ ਕਰੇ।

ABOUT THE AUTHOR

...view details