ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਣਕ ਦੇ ਸੀਜ਼ਨ ਲਈ ਸੈਂਟਰ ਐਸੋਸੀਏਸ਼ਨ ਪ੍ਰਾਈਵੇਟ ਸਕਿਓਰਿਟੀ ਇੰਡਸਟਰੀਜ਼ (ਕੈਪਸੀ) ਕੋਲੋਂ 10 ਹਜ਼ਾਰ ਪ੍ਰਾਈਵੇਟ ਸਕਿਓਰਿਟੀ ਗਾਰਡ ਮੰਗੇ ਹਨ।
ਕਣਕ ਦੇ ਸੀਜ਼ਨ ਲਈ ਪੰਜਾਬ ਸਰਕਾਰ ਨੇ ਮੰਗੇ 10 ਹਜ਼ਾਰ ਪ੍ਰਾਈਵੇਟ ਸਕਿਓਰਿਟੀ ਗਾਰਡ - ਕਣਕ ਦਾ ਸੀਜ਼ਨ
ਪੰਜਾਬ ਸਰਕਾਰ ਨੇ ਕਣਕ ਦੇ ਸੀਜ਼ਨ ਲਈ 10 ਹਜ਼ਾਰ ਪ੍ਰਾਈਵੇਟ ਸਕਿਓਰਿਟੀ ਗਾਰਡ ਮੰਗੇ ਹਨ ਤਾਂ ਜੋ ਕਰਫਿਊ ਦੌਰਾਨ ਕਿਸੇ ਵੀ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ।
ਫ਼ੋਟੋ।
ਦਰਅਸਲ 15 ਅਪ੍ਰੈਲ ਨੂੰ ਪੰਜਾਬ ਵਿੱਚ ਵਾਢੀ ਸ਼ੁਰੂ ਹੋਣ ਜਾ ਰਹੀ ਹੈ। ਸਰਕਾਰ ਨੇ ਮੰਡੀ ਬੋਰਡ ਦਾ 30 ਮੈਂਬਰੀ ਕੰਟਰੋਲ ਰੂਮ ਸਥਾਪਿਤ ਕੀਤਾ ਹੈ ਤਾਂ ਜੋ ਕਰਫਿਊ ਦੌਰਾਨ ਕਿਸੇ ਵੀ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ।
ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਕਰਫਿਊ ਲਗਾਇਆ ਗਿਆ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 100 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 10 ਲੋਕਾਂ ਦੀ ਮੌਤ ਹੋ ਚੁੱਕੀ ਹੈ।