ਚੰਡੀਗੜ੍ਹ:ਸਿਟੀ ਬਿਊਟੀਫੁਲਚੰਡੀਗੜ੍ਹ ਦੇ ਐਸਐਸਪੀ ਦੀ ਨਿਯੁਕਤੀ (Chandigarh SSP appointment) ਨੂੰ ਲੈ ਕੇ ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਜੰਗ ਛਿੜੀ ਹੋਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਪੰਜਾਬ ਦੇ ਰਾਜਪਾਲ ਨਾਲ ਸਬੰਧੀ ਠੀਕ ਹਨ ਤੇ ਅਸੀਂ ਰਾਜਪਾਲ ਨੂੰ ਚੰਡੀਗੜ੍ਹ ਦੇ ਐਸਐਸਪੀ ਦੀ ਨਿਯੁਕਤੀ ਲਈ ਪੈਨਲ ਭੇਜ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਐਸਐਸਪੀ ਦਾ ਕਾਡਰ ਜਲਦ ਹੀ ਚੰਡੀਗੜ੍ਹ ਵਿੱਚ ਨਿਯੁਕਤ ਕਰ ਦਿੱਤਾ ਜਾਵੇਗਾ।
ਇਹ ਵੀ ਪੜੋ:ਬਹਿਬਲਕਲਾਂ ਇਨਸਾਫ ਮੋਰਚੇ ਨੂੰ ਇਕ ਸਾਲ ਪੂਰਾ, ਅੱਜ ਹੋਵੇਗਾ ਵੱਡਾ ਇੱਕਠ
ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਹਿਲ ਵੱਲੋਂ ਅਚਾਨਕ ਤੁਰੰਤ ਪ੍ਰਭਾਵ ਨਾਲ ਰਿਲੀਵ ਲੈਣ ਤੋਂ ਬਾਅਦ ਹੁਣ ਮਨੀਸ਼ਾ ਚੌਧਰੀ ਨੂੰ ਚੰਡੀਗੜ੍ਹ ਦੀ ਐਸਐਸਪੀ ਬਣਾਇਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸਤ ਭਖ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਨਾਲ ਬਿਨ੍ਹਾਂ ਸਲਾਹ ਕੀਤੇ ਅਤੇ ਬਿਨ੍ਹਾਂ ਇਤਲਾਹ ਕੀਤੇ ਐਸਐਸਪੀ ਦੀਆਂ ਸੇਵਾਵਾਂ ਖ਼ਤਮ ਕੀਤੀਆਂ ਗਈਆਂ ਹਨ, ਜੋ ਕਿ ਗੈਰ ਸੰਵਧਾਨਿਕ ਹੈ। ਉਨ੍ਹਾਂ ਕਿਹਾ ਕਿ ਗਵਰਨਰ ਦਫ਼ਤਰ ਦੀ ਨਾਜਾਇਜ਼ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਅਧਿਕਾਰਤ ਹੱਕਾਂ ਉੱਤੇ ਦਖਲਅੰਦਾਜੀ ਕੀਤੀ ਜਾ ਰਹੀ ਹੈ ਜੋ ਉਹ ਬਰਦਾਸ਼ਤ ਨਹੀਂ ਕਰਨਗੇ।