ਪੰਜਾਬ

punjab

ETV Bharat / state

ਪੰਜਾਬ ਸਰਕਾਰ ਨੇ ਪੂਨਮ ਕਾਂਗੜਾ ਨੂੰ ਐਸ.ਸੀ. ਕਮਿਸ਼ਨ ਤੋਂ ਕੀਤਾ ਮੁਅੱਤਲ - ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਦੀ ਮਨਜ਼ੂਰੀ ਉਪਰੰਤ ਸੂਬਾ ਸਰਕਾਰ ਨੇ ਪੂਨਮ ਕਾਂਗੜਾ ਨੂੰ ਕਮਿਸ਼ਨ ਦੇ ਮੈਂਬਰੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

By

Published : Jun 21, 2020, 8:09 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਨਮ ਕਾਂਗੜਾ ਖਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਹੋਣ ਤੋਂ ਬਾਅਦ ਉਸ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰ ਵਜੋਂ ਮੁਅੱਤਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਦੀ ਮਨਜ਼ੂਰੀ ਉਪਰੰਤ ਸੂਬਾ ਸਰਕਾਰ ਨੇ ਪੂਨਮ ਕਾਂਗੜਾ ਨੂੰ ਕਮਿਸ਼ਨ ਦੇ ਮੈਂਬਰੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਾਂਗੜਾ ਵਿਰੁੱਧ ਜਾਂਚ ਦੇ ਹੁਕਮ ਦਿੱਤੇ ਸਨ। ਜਿਸ ਨੂੰ ਕੁਝ ਦਿਨ ਪਹਿਲਾਂ ਸੰਗਰੂਰ ਪੁਲੀਸ ਵੱਲੋਂ ਉਸ ਦੇ ਪਤੀ ਤੇ ਪੁੱਤ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ।

ਜਾਣੋ ਕੀ ਹੈ ਪੂਰਾ ਮਾਮਲਾ...ਕਾਂਗਰਸੀ ਐਸਸੀ ਕਮਿਸ਼ਨ ਦੀ ਮੈਂਬਰ ਦਾ ਮੁੰਡਾ ਕੁੜੀ ਲੈ ਕੇ ਫਰਾਰ, ਕੁੜੀ ਦੇ ਪਿਤਾ ਨੇ ਕੀਤੀ ਖੁਦਕੁਸ਼ੀ

ABOUT THE AUTHOR

...view details