ਚੰਡੀਗੜ੍ਹ ਡੈਸਕ :ਪੰਜਾਬ ਸਰਕਾਰ ਵੱਲੋਂ ਵਿੱਚ ਸੂਬੇ ਦੀਆਂ ਜ਼ਮੀਨ ਦਾ ਠੇਕਾ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਸ ਬਾਰੇ ਸੂਬਾ ਸਰਕਾਰ ਇਕ ਪ੍ਰਾਈਵੇਟ ਕੰਪਨੀ ਨੂੰ ਨੋਟਿਸ ਵੀ ਭੇਜ ਰਹੀ ਹੈ। ਮੁੱਖ ਮੰਤਰੀ ਮਾਨ ਵੱਲੋਂ ਜ਼ਮੀਨ ਦੀ ਲੀਜ਼ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਬਾਰੇ ਵਿਜੀਲੈਂਸ ਵੀ ਜਾਂਚ ਕਰ ਰਹੀ ਹੈ।
ਦਰਅਸਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਮਾਮਲੇ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਗੋਆ ਵਿੱਚਲੀ ਜ਼ਮੀਨ ਨੂੰ ਠੇਕੇ ‘ਤੇ ਦਿੱਤਾ ਗਿਆ ਸੀ। ਇਹ ਉਸ ਵੇਲੇ ਕੀਤਾ ਗਿਆ ਜਦੋਂ ਸਰਕਾਰ ਦੇ ਅਖੀਰਲੇ ਦਿਨ ਸੀ। ਉਸ ਵੇਲੇ ਜ਼ਮੀਨ ਨੂੰ ਬਹੁਤ ਹੀ ਘੱਟ ਰੇਟ ‘ਤੇ ਲੀਜ ਉੱਤੇ ਦਿੱਤਾ ਗਿਆ ਸੀ। ਇਹ ਵੀ ਯਾਦ ਰਹੇ ਕਿ ਪੰਜਾਬ ਸਰਕਾਰ ਦੀ ਪੰਜਾਬ ਤੋਂ ਬਾਹਰ ਵੀ ਕਈ ਸੂਬਿਆਂ ਵਿੱਚ ਜਮੀਨ ਪਈ ਹੈ, ਉਨ੍ਹਾਂ ਵਿੱਚ ਸਾਉਥ ਗੋਆ ਵਿਖੇ ਵੀ ਪੰਜਾਬ ਸਰਕਾਰ ਦੀ 8 ਏਕੜ ਜਮੀਨ ਪਈ ਹੈ। ਜੋ ਕਿ ਪਿਛਲੇ ਕਈ ਦਹਾਕੇ ਤੋਂ ਪੰਜਾਬ ਦੇ ਨਾਂਅ ਚਲਦੀ ਆ ਰਹੀ ਹੈ। ਇਸ ਜ਼ਮੀਨ ਨੂੰ ਕਿਸੇ ਵੀ ਪੰਜਾਬ ਸਰਕਾਰ ਵੱਲੋਂ ਛੇੜਿਆ ਨਹੀਂ ਗਿਆ, ਕਿਉਂਕਿ ਇਸ ਜ਼ਮੀਨ ਨੂੰ ਗੋਆ ਸਰਕਾਰ ਵਲੋਂ ਬਾਗ ਜਾਂ ਫਿਰ ਝੋਨਾ ਲਗਾਉਣ ਲਈ ਹੀ ਰਿਜ਼ਰਵ ਰੱਖਿਆ ਹੋਇਆ ਹੈ। ਇਸ ਜ਼ਮੀਨ ‘ਤੇ ਖੇਤੀਬਾੜੀ ਤੋਂ ਇਲਾਵਾ ਕੋਈ ਵੀ ਕੰਮ ਨਹੀਂ ਕੀਤਾ ਜਾ ਸਕਦਾ ਹੈ।
8 ਏਕੜ ਹੈ ਗੋਆ ਵਿੱਚ ਜਮੀਨ :ਗੋਆ ਵਿੱਚ ਪੰਜਾਬ ਸਰਕਾਰ ਦੀ ਇਹ 8 ਏਕੜ ਜ਼ਮੀਨ ਹੈ। ਬੀਚ ਦੇ ਲਾਗੇ ਇਸ ਜਮੀਨ ਦੀ ਖਾਸੀ ਅਹਿਮੀਅਤ ਹੈ। ਜ਼ਮੀਨ ਤੋਂ ਬੀਚ ਦੀ ਦੂਰੀ ਵੀ ਘੱਟ ਹੋਣ ਕਰਕੇ ਇਸਦੀ ਕੀਮਤ ਜਿਆਦਾ ਹੈ। ਲੰਘੇ ਦਿਨੀਂ ਵੀ ਇਸ ਬਾਰੇ ਚਰਚਾ ਸੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮਣੀਪੁਰ ਫੇਰੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਹੁਣ ਵਿਜੀਲੈਂਸ ਨੇ ਗੋਆ ਬੀਚ ਦੇ ਕੰਢੇ ਪੰਜਾਬ ਸਰਕਾਰ ਦੀ 8 ਏਕੜ ਜ਼ਮੀਨ ਸਸਤੇ ਰੇਟ 'ਤੇ ਲੀਜ਼ 'ਤੇ ਦੇਣ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਜ਼ਮੀਨ ਪੰਜ ਸਟੋਰੀ ਹੋਟਲ ਚੇਨ ਨੂੰ ਦਿੱਤੀ ਗਈ ਹੈ। ਹਾਲਾਂਕਿ ਵਿਜੀਲੈਂਸ ਨੇ ਅਜੇ ਤੱਕ ਇਸ ਬਾਰੇ ਕੋਈ ਰਸਮੀ ਬਿਆਨ ਨਹੀਂ ਦਿੱਤਾ ਹੈ।ਸੂਤਰਾਂ ਅਨੁਸਾਰ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਨਵਾਂ ਕੇਸ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਸੀ.ਐਮ ਮਾਨ ਵੱਲੋਂ ਸਬੰਧਤ ਵਿਭਾਗ ਨੂੰ ਜ਼ਮੀਨ ਨਾਲ ਸਬੰਧਤ ਰਿਕਾਰਡ ਵਿਜੀਲੈਂਸ ਨੂੰ ਸੌਂਪਣ ਅਤੇ ਜਾਂਚ ਟੀਮ ਨੂੰ ਤੇਜ਼ੀ ਨਾਲ ਜਾਂਚ ਕਰਨ ਦੇ ਜ਼ੁਬਾਨੀ ਹੁਕਮ ਦਿੱਤੇ ਗਏ ਹਨ।