ਚੰਡੀਗੜ੍ਹ:ਪੰਜਾਬ ਵਿੱਚ ਇਸ ਸਮੇਂ ਤਾਜ਼ਾ ਸਥਿਤੀ ਦੀ ਜੇਕਰ ਗੱਲ ਕਰੀਏ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਪਟਵਾਰੀਆਂ ਵਿਚਾਲੇ ਵਿਵਾਦ ਭਾਵੇਂ ਲਗਾਤਾਰ ਜਾਰੀ ਹੈ ਪਰ ਇਸ ਵਿਚਾਲੇ ਸੀਐੱਮ ਮਾਨ ਨੇ ਨਵੇਂ 710 ਭਰਤੀ ਹੋਏ ਪਟਵਾਰੀਆਂ ਨੂੰ ਇਸ ਮਹੀਨੇ 8 ਸਤੰਬਰ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਨਿਯੁਕਤੀ ਤੋਂ ਬਾਅਦ ਨਵੀਆਂ ਭਰਤੀਆਂ ਵੀ ਜਲਦ ਕੱਢੀਆਂ ਜਾਣਗੀਆਂ। ਸੀਐੱਮ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਇਹ ਵੀ ਕਿਹਾ ਹੈ ਕਿ ਨਵੇਂ ਹੱਥਾਂ ਵਿੱਚ ਜੋ ਕਲਮਾਂ ਜਾ ਰਹੀਆਂ ਨੇ ਇਹ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ।
ਇੱਕ ਖੁਸ਼ਖ਼ਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ... 8 ਸਤੰਬਰ ਨੂੰ ਅਸੀਂ ਇੱਕ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਹੈ ਜਿਸ ਵਿੱਚ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਨੇ...ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਵੀ ਜਲਦ ਜਾਰੀ ਹੋਣਗੇ...ਉਮੀਦ ਹੈ ਕਿ ਨਵੇਂ ਹੱਥਾਂ ਚ ਨਵੀਆਂ ਕਲਮਾਂ ਇੱਕ ਨਵੇਂ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ..ਲੋਕਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ..ਭਗਵੰਤ ਮਾਨ,ਮੁੱਖ ਮੰਤਰੀ,ਪੰਜਾਬ
- Panjab University Election updates: ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਚੋਣਾਂ, ਥੋੜ੍ਹੀ ਦੇਰ ’ਚ ਨਤੀਜੇ ਆਉਣੇ ਸ਼ੁਰੂ
- World Record In Hanuman Chalisa: ਬਠਿੰਡਾ ਦੇ ਗੀਤਾਂਸ਼ ਨੇ ਹਨੂੰਮਾਨ ਚਾਲੀਸਾ ਸੁਣਾ ਕੇ ਬਣਾਇਆ ਵਿਸ਼ਵ ਰਿਕਾਰਡ, ਰਾਸ਼ਟਰਪਤੀ ਮੁਰਮੂ ਨੇ ਕੀਤਾ ਸਨਮਾਨਿਤ
- Behbal Kalan sacrilege case Update: ਬੇਅਦਬੀ ਮਾਮਲੇ 'ਚ ਰਾਮ ਰਹੀਮ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ, ਸੀਬੀਆਈ ਜਾਂਚ ਦੀ ਕੀਤੀ ਮੰਗ