ਚੰਡੀਗੜ੍ਹ: ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਟਰਾਂਸਪੋਰਟ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜਨਤਕ ਟਰਾਂਸਪੋਰਟ ਦੇ ਇਹ ਢੰਗ-ਤਰੀਕੇ ਇਨ੍ਹਾਂ ਸ਼ਹਿਰਾਂ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਕਾਫੀ ਸਹਾਈ ਸਿੱਧ ਹੋਣਗੇ।
ਪਾਇਲਟ ਪ੍ਰਾਜੈਕਟ ਸ਼ੁਰੂ:ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਨਾਲ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਰਕੇ ਹੁੰਦੇ ਜਾਨਲੇਵਾ ਸੜਕ ਹਾਦਸਿਆਂ ਕਾਰਨ ਲੋਕਾਂ ਦੀ ਜਾਨ ਨੂੰ ਵੱਡਾ ਖਤਰਾ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਨ ਦੀ ਲੋੜ ਦਾ ਪਤਾ ਲਗਾਉਣ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਰਾਹੀਂ ਕੰਮ ਦੀ ਲੋੜ ਦਾ ਮੁਲਾਂਕਣ ਕਰਨ ਸਬੰਧੀ ਇੱਕ ਪ੍ਰਾਜੈਕਟ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਪਾਇਲਟ ਪ੍ਰਾਜੈਕਟ ਵਜੋਂ ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੋੜ ਦੇ ਅਧਾਰ 'ਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਮਾਡਲ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ।
- ਸ਼੍ਰੌਮਣੀ ਕਮੇਟੀ ਨੇ ਸੱਦਿਆ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਇਜਲਾਸ, ਬੀਬੀ ਜਗੀਰ ਕੌਰ ਦੇ ਭਾਸ਼ਣ ਵੇਲੇ ਬੰਦ ਕੀਤਾ ਗਿਆ ਲਾਇਵ, ਪੜ੍ਹੋ ਕੀ ਹੈ ਵਜ੍ਹਾ...
- ਅਨੁਰਾਗ ਵਰਮਾ ਬਣੇ ਪੰਜਾਬ ਦੇ ਮੁੱਖ ਸਕੱਤਰ, ਵੀਕੇ ਜੰਜੂਆ ਨੂੰ ਮਿਲ ਸਕਦਾ ਇਹ ਅਹੁਦਾ
- ਮਾਨ ਨੇ ਕੀਤਾ ਟਵੀਟ ਤਾਂ SGPC ਦੇ ਪ੍ਰਧਾਨ ਦਾ ਵੀ ਆ ਗਿਆ ਜਵਾਬ, ਕਿਹਾ-ਮਾਨ ਸਾਬ੍ਹ! ਹਰੇਕ ਨਿੱਕੀ-ਨਿੱਕੀ ਗੱਲ 'ਤੇ ਟਵੀਟ ਕਰਨ ਦੀ ਲੋੜ ਨਹੀਂ ਹੁੰਦੀ