ਚੰਡੀਗੜ੍ਹ ਡੈਸਕ : ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ 2 ਜੁਲਾਈ ਤਕ ਵਿਦਿਆਰਥੀਆਂ ਨੂੰ ਛੁੱਟੀਆਂ ਰਹਿਣਗੀਆਂ। ਇਨ੍ਹਾਂ ਛੁੱਟੀਆਂ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਇਕ ਪਹਿਲਕਦਮੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਜਾਰੀ ਕਰਦਿਆਂ ਕਿਹਾ ਹੈ ਕਿ ਇਸ ਵਾਰ ਅਸੀਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਹੋਮਵਰਕ ਨੂੰ ਪੰਜਾਬ ਦੀ ਮਹਾਨ ਵਿਰਾਸਤ ਨਾਲ ਜੋੜਨ ਲਈ ਵਿਸ਼ੇਸ਼ ਪਹਿਲ ਕਰਨ ਜਾ ਰਹੇ ਹਾਂ। ਇਸਦੇ ਲਈ ਤੁਹਾਡੇ ਸਹਿਯੋਗ ਦੀ ਲੋੜ ਹੈ।
ਸਿੱਖਿਆ ਮੰਤਰੀ ਦਾ ਟਵੀਟ:ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ "ਇਸ ਵਾਰ ਛੁੱਟੀਆਂ ਦੇ ਰੰਗ ਵੱਖਰੇ, ਸਿੱਖਣ ਸਿਖਾਉਣ ਦੇ ਢੰਗ ਵੱਖਰੇ। ਛੁੱਟੀਆਂ ਦੌਰਾਨ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ, ਚਾਹੇ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਦੇ ਵਿਦਿਆਰਥੀਆਂ ਨੂੰ ਪੰਜਾਬ ਦੀ ਮਹਾਨ ਵਿਰਾਸਤ ਅਤੇ ਵਿਰਸੇ ਨਾਲ ਜੋੜਣ ਦਾ ਨਿਵੇਕਲਾ ਉਪਰਾਲਾ"।
ਉਨ੍ਹਾਂ ਕਿਹਾ ਕਿ ਅਸੀਂ ਪਹਿਲੀ ਵਾਰ ਪੰਜਾਬ ਦੇ ਸਾਰੇ ਸਕੂਲਾਂ ਨੂੰ ਛੁੱਟੀਆਂ ਦਾ ਹੋਮਵਰਕ ਦੇ ਰਹੇ ਹਾਂ, ਆਪਣੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਅਤੇ ਆਪਣੇ ਸੱਭਿਆਚਾਰ ਨਾਲ ਜੋੜ ਰਹੇ ਹਾਂ। ਛੁੱਟੀਆਂ ਦਾ ਹੋਮਵਰਕ ਬਾਲ ਮਨੋਵਿਗਿਆਨ ਦੇ ਆਧਾਰ 'ਤੇ ਤਿਆਰ ਕੀਤਾ ਗਿਆ ਹੈ ਅਤੇ ਇਸ ਗੱਲ ਦਾ ਧਿਆਨ ਰੱਖਿਆ ਗਿਆ ਹੈ ਕਿ ਮਾਪਿਆਂ 'ਤੇ ਕੋਈ ਵਿੱਤੀ ਬੋਝ ਨਾ ਪਵੇ। ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹਫ਼ਤਾਵਾਰੀ ਹੋਮਵਰਕ ਭੇਜਿਆ ਜਾ ਰਿਹਾ ਹੈ। ਹੁਣ ਸਕੂਲ ਦੇ ਹੋਮਵਰਕ ਦੇ ਨਾਲ, ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਰੋਜ਼ਾਨਾ ਇੱਕ ਪੰਜਾਬੀ ਸ਼ਬਦ (ਛੁੱਟੀਆਂ ਦੌਰਾਨ ਕੁੱਲ 30 ਸ਼ਬਦ) ਲੱਭ ਅਤੇ ਯਾਦ ਕਰਨਗੇ।
ਇਸ ਵਾਰ ਛੁੱਟੀਆਂ ਦੇ ਰੰਗ ਵੱਖਰੇ, ਸਿੱਖਣ ਸਿਖਾਉਣ ਦੇ ਢੰਗ ਵੱਖਰੇ :ਸਿੱਖਿਆ ਮੰਤਰੀ ਨੇ ਅੱਗੇ ਲਿਖਿਆ ਕਿ 5ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀ 12 ਮਹੀਨਿਆਂ ਦੇ ਨਾਂ ਦੇ ਨਾਲ-ਨਾਲ ਪੰਜਾਬੀ ਦੇ ਸ਼ਬਦ, ਮਹੀਨਿਆਂ ਦੇ ਸ਼ੁਰੂ ਹੋਣ ਦੇ ਸਮੇਂ ਅਤੇ ਰੁੱਤਾਂ ਨਾਲ ਉਨ੍ਹਾਂ ਦਾ ਸਬੰਧ ਵੀ ਯਾਦ ਕਰਨਗੇ। ਇਸ ਵਾਰ ਛੁੱਟੀਆਂ ਦੇ ਰੰਗ ਵੱਖਰੇ, ਸਿੱਖਣ ਸਿਖਾਉਣ ਦੇ ਢੰਗ ਵੱਖਰੇ। ਛੁੱਟੀਆਂ ਦੌਰਾਨ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਵੇਂ ਬੋਰਡ ਦਾ ਕੋਈ ਵੀ ਹੋਵੇ, ਨੂੰ ਪੰਜਾਬ ਦੇ ਮਹਾਨ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਦਾ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ।