ਚੰਡੀਗੜ੍ਹ ਡੈਸਕ :ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਫਿਰ ਵਿਵਾਦ ਭਖ ਸਕਦਾ ਹੈ। ਹੁਣ ਪੰਜਾਬ ਵਿਧਾਨ ਸਭਾ ਦੇ ਸੈਸ਼ਨਾਂ ਨੂੰ ਪਹਿਲਾਂ ਰਾਜਪਾਲ ਪੁਰੋਹਿਤ ਨੇ ਗੈਰ ਸੰਵਿਧਾਨਿਕ ਐਲਾਨਿਆਂ ਸੀ। ਸੀਐਮ ਮਾਨ ਨੂੰ ਸੁਪਰੀਮ ਕੋਰਟ ਦਾ ਰੁਖ ਕਰਨਾ ਪਿਆ ਸੀ। ਹੁਣ ਫਿਰ ਸੁਪਰੀਮ ਕੋਰਟ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਰਾਜਪਾਲ ਨੇ 3 ਬਿੱਲਾਂ 'ਤੇ ਰੋਕ ਲਗਾ ਦਿੱਤੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 200 ਅਨੁਸਾਰ 3 ਬਿੱਲ ਭਾਰਤ ਦੇ ਰਾਸ਼ਟਰਪਤੀ ਦੇ ਵਿਚਾਰ ਲਈ ਰਾਖਵੇਂ ਰੱਖੇ ਹਨ। ਇਨ੍ਹਾਂ ਵਿੱਚ ਪੰਜਾਬ ਯੂਨੀਵਰਸਿਟੀ ਕਾਨੂੰਨ (ਸੋਧ) ਬਿੱਲ, 2023, ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023 ਸ਼ਾਮਿਲ ਹੈ।
ਇਨ੍ਹਾਂ ਬਿੱਲਾਂ ਨੂੰ ਦਿੱਤੀ ਸੀ ਮਨਜੂਰੀ : ਜਿਕਰਯੋਗ ਹੈ ਕਿ ਵਿਧਾਨ ਸਭਾ ਸੈਸ਼ਨਾਂ 'ਤੇ ਵਿਵਾਦ ਨੂੰ ਸੁਲਝਾਉਣ ਤੋਂ ਬਾਅਦ ਰਾਜਪਾਲ ਪੁਰੋਹਿਤ ਨੇ ਪਿਛਲੇ ਹਫਤੇ ਵੀਰਵਾਰ ਨੂੰ ਪੰਜਾਬ ਸਬੰਧਤ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਬਿੱਲ ਦਾ ਮਕਸਦ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਲਈ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਹੈ। ਇਹ ਬਿੱਲ ਇਸ ਸਾਲ 19 ਅਤੇ 20 ਜੂਨ ਨੂੰ ਹੋਏ ਵਿਸ਼ੇਸ਼ ਸੈਸ਼ਨ ਵਿੱਚ ਰਾਜ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ 4 ਬਿੱਲਾਂ ਵਿੱਚੋਂ ਇੱਕ ਸੀ। ਉਦੋਂ ਤੋਂ ਇਹ ਬਿੱਲ ਰਾਜਪਾਲ ਕੋਲ ਪੈਂਡਿੰਗ ਸੀ।