ਪੰਜਾਬ

punjab

ETV Bharat / state

ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਉਣ ਦਾ ਐਲਾਨ - ਵਿਸ਼ਵ ਕਬੱਡੀ ਕੱਪ

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈਣਗੀਆਂ। ਜਿਨ੍ਹਾਂ ਵਿਚ ਭਾਰਤ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ।

ਫ਼ੋਟੋ

By

Published : Nov 13, 2019, 6:59 PM IST

Updated : Nov 13, 2019, 7:06 PM IST

ਚੰਡੀਗੜ੍ਹ: ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ। ਅੱਜ ਸਥਾਨਕ ਪੰਜਾਬ ਭਵਨ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇਕ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਨਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਮੰਤਰੀ ਨੇ ਦੱਸਿਆ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ 1 ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ 4 ਕਬੱਡੀ ਮੈਚ ਖੇਡੇ ਜਾਣਗੇ। ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ। ਇਸ ਦਿਨ ਫਾਇਨਲ ਮੈਚ ਤੋਂ ਇਲਾਵਾ 3 ਅਤੇ 4 ਸਥਾਨ ਲਈ ਮੈਚ ਹੋਵੇਗਾ। ਇਸ ਤੋਂ ਇਲਾਵਾ 2 ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, 2 ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, 2 ਸਪੋਰਟਸ ਸਟੇਡੀਅਮ ਬਠਿੰਡਾ, 2 ਸਪੋਰਟਸ ਸਟੇਡੀਅਮ ਵਾਈ.ਪੀ.ਐਸ. ਪਟਿਆਲਾ ਅਤੇ ਸੈਮੀ ਫਾਇਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਖੇਡੇ ਜਾਣਗੇ।

ਰਾਣਾ ਸੋਢੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈਣਗੀਆਂ। ਜਿਨ੍ਹਾਂ ਵਿਚ ਭਾਰਤ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ। ਪਕਿਸਤਾਨ ਅਤੇ ਕੈਨੇਡਾ ਨੂੰ ਛੱਡ ਕੇ ਸਾਰੀਆਂ ਟੀਮਾਂ ਨੂੰ ਭਾਰਤ ਸਰਕਾਰ ਵੱਲੋਂ ਐਨ.ਓ.ਸੀ. ਮਿਲ ਗਿਆ ਹੈ, ਅਤੇ ਅਤੇ ਇਨ੍ਹਾਂ 2 ਦੇਸ਼ਾਂ ਲਈ ਐਨ.ਓ.ਸੀ. ਦੀ ਉਡੀਕ ਕੀਤੀ ਜਾ ਰਹੀ ਹੈ। ਮੰਤਰੀ ਨੇ ਮੈਚਾਂ ਦੌਰਾਨ ਸਟੇਡੀਅਮਾਂ ਦੀ ਪੂਰੀ ਤਰ੍ਹਾਂ ਡੈਕੋਰੇਸ਼ਨ ਕਰਨ 'ਤੇ ਜ਼ੋਰ ਦਿੰਦੇ ਹੋਏ ਬੈਕਡਰੋਪ, ਹੋਰਡਿੰਗ ਅਤੇ ਬੈਨਰ ਆਦਿ ਨੂੰ ਵਧੀਆ ਢੰਗ ਨਾਲ ਲਾਉਣ ਲਈ ਕਿਹਾ ਹੈ।

Last Updated : Nov 13, 2019, 7:06 PM IST

ABOUT THE AUTHOR

...view details