ਪੰਜਾਬ

punjab

ETV Bharat / state

'ਪੰਜਾਬ ਦੇ ਲੋਕਾਂ ਦੀ ਜਿੱਤ ਹੈ, ਕੈਪਟਨ ਸਰਕਾਰ ਵੱਲੋਂ ਪਲਾਜ਼ਮਾ ਵੇਚਣ ਵਾਲਾ ਬੇਤੁਕਾ ਫ਼ੈਸਲਾ ਵਾਪਸ ਲੈਣਾ'

ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਦਾਨ 'ਚ ਲਏ ਪਲਾਜ਼ਮਾ (ਬਲੱਡ ਸੈੱਲ) ਦੀ ਕੋਰੋਨਾ ਮਰੀਜ਼ਾਂ ਕੋਲੋਂ 20 ਹਜ਼ਾਰ ਰੁਪਏ ਪ੍ਰਤੀ ਯੂਨਿਟ ਲੈਣ ਸੰਬੰਧੀ ਫ਼ੈਸਲਾ ਵਾਪਸ ਲਏ ਜਾਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਇਸ ਨੂੰ ਲੋਕਾਂ ਦੀ ਜਿੱਤ ਕਰਾਰ ਦਿੱਤਾ ਹੈ।

ਹਰਪਾਲ ਸਿੰਘ
ਹਰਪਾਲ ਸਿੰਘ

By

Published : Jul 30, 2020, 7:28 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਦਾਨ 'ਚ ਲਏ ਪਲਾਜ਼ਮਾ (ਬਲੱਡ ਸੈੱਲ) ਦੀ ਕੋਰੋਨਾ ਮਰੀਜ਼ਾਂ ਕੋਲੋਂ 20 ਹਜ਼ਾਰ ਰੁਪਏ ਪ੍ਰਤੀ ਯੂਨਿਟ ਲੈਣ ਸੰਬੰਧੀ ਫ਼ੈਸਲਾ ਵਾਪਸ ਲਏ ਜਾਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਇਸ ਨੂੰ ਲੋਕਾਂ ਦੀ ਜਿੱਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ 'ਆਪ' ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਆਤਮ-ਚਿੰਤਨ ਕਰਕੇ ਅਜਿਹੇ ਹੋਰ ਦਰਜਨਾਂ ਲੋਕ ਮਾਰੂ ਫ਼ੈਸਲਿਆਂ 'ਤੇ ਵੀ ਨਜ਼ਰਸਾਨੀ ਕਰਨ ਜਿਨ੍ਹਾਂ ਕਰਕੇ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਪਿਸ ਰਹੇ ਹਨ।

ਵੀਡੀਓ

ਆਮ ਆਦਮੀ ਪਾਰਟੀ ਦੇ ਆਗੂ ਨੇ ਕਿਹਾ ਕਿ ਲੋਕਾਂ ਦੇ ਰੋਹ ਨੂੰ ਭਾਂਪਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਬੇਤੁਕਾ, ਹਾਸੋਹੀਣਾ ਅਤੇ ਤੁਗ਼ਲਕੀ ਫ਼ਰਮਾਨ ਵਾਪਸ ਲੈਣ ਲਈ ਮਜਬੂਰ ਹੋਣਾ ਪੈ ਗਿਆ। ਇਸ ਲਈ ਪੰਜਾਬ ਦੀ ਜਨਤਾ ਅਤੇ ਆਮ ਆਦਮੀ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ-ਵਲੰਟੀਅਰ ਵਧਾਈ ਦੇ ਪਾਤਰ ਹਨ। ਜਨਤਾ ਦੇ ਹਿਤਾਂ ਲਈ ਸਰਕਾਰਾਂ (ਪੰਜਾਬ ਅਤੇ ਕੇਂਦਰ) ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਆਮ ਆਦਮੀ ਪਾਰਟੀ ਇੰਜ ਹੀ ਆਪਣਾ ਫ਼ਰਜ਼ ਨਿਭਾਉਂਦੀ ਰਹੇਗੀ। ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਆਰਥਿਕ ਸਲਾਹਕਾਰ ਬਦਲਣ ਦੀ ਸਲਾਹ ਦਿੰਦਿਆਂ ਆਪ ਆਗੂਆ ਨੇ ਕਿਹਾ ਕਿ ਅਜੇ ਵੀ ਦਰਜਨਾਂ ਅਜਿਹੇ ਮਾਰੂ ਫ਼ੈਸਲੇ ਹਨ ਜੋ ਆਤਮ-ਚਿੰਤਨ ਮੰਗਦੇ ਹਨ।

ABOUT THE AUTHOR

...view details