ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਬ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਂਝੀ ਵਾਰਤਾ ਦੇ ਪ੍ਰਤੀਕ ਸ੍ਰੀ ਗੁਰੂ ਨਾਨਕ ਦੇਵ ਦੇ ਦੱਸੇ ਕਦਮਾਂ 'ਤੇ ਚਲਦਿਆਂ ਇਹ ਫੈਸਲਾ ਲਿਆ ਗਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਰਲ ਮਿਲ ਕੇ ਸਾਂਝੇ ਤੌਰ 'ਤੇ ਮਨਾਇਆ ਜਾਵੇਗਾ।
550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ - khabran
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਰਲ ਮਿਲ ਕੇ ਸਾਂਝੇ ਤੌਰ 'ਤੇ ਮਨਾਇਆ ਜਾਵੇਗਾ।
ਤਿਆਰੀਆਂ ਸਬੰਧੀ ਗੱਲਬਾਤ ਕਰਦਿਆਂ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਚੀਮਾ ਨੇ ਕਿਹਾ ਕਿ ਲੋਕ ਸੁਲਤਾਨਪੁਰ ਲੋਧੀ ਅਤੇ ਸ਼ਹਿਰ ਵਿੱਚ ਗੁਰੂਨਾਨਕ ਦੇਵ ਜੀ ਨਾਲ ਜੁੜੇ ਇਤਿਹਾਸਕ ਸਥਾਨਾਂ 'ਤੇ ਆਉਣਗੇ। ਜਿਸ ਨੂੰ ਦੇਖ ਦੇ ਹੋਏ ਰਹਿਣ ਦੀ ਵਿਵਸਥਾ ਅਤੇ ਸੁਰੱਖਿਆ ਦਾ ਵੀ ਖਾਸ ਪ੍ਰਬੰਧ ਕੀਤਾ ਜਾਵੇਗਾ। ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਦੀ ਬੈਠਕ ਹੋਈ ਹੈ।
ਐੱਸ.ਜੀ.ਪੀ.ਸੀ ਵੱਲੋਂ ਕਿਹਾ ਗਿਆ ਹੈ ਕਿ ਇਸ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਇਕੋਂ ਸਟੇਜ 'ਤੇ ਮਨਾਏ ਜਾਣੇ ਚਾਹੀਦੇ ਹਨ। ਜਿਸ ਨੂੰ ਲੈ ਕੇ ਵੀ ਪੰਜਾਬ ਸਰਕਾਰ ਦੇ 3 ਮੰਤਰੀਆਂ ਦਾ ਵਫ਼ਦ ਐੱਸ.ਜੀ.ਪੀ.ਸੀ ਨਾਲ ਮੁਲਾਕਾਤ ਕਰਕੇ ਇਸ ਸਬੰਧੀ ਗੱਲਬਾਤ ਕਰੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਐਸ.ਜੀ.ਪੀ.ਸੀ ਨਾਲ ਬੈਠਕ ਕਰਨਗੇ।