ਪੰਜਾਬ

punjab

ETV Bharat / state

ਪੰਜਾਬ 'ਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਵਿਆਪਕ ਦਿਸ਼ਾ ਨਿਰਦੇਸ਼ ਜਾਰੀ - mandatory quarantine of 14 days

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ 'ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪ੍ਰੋਟੋਕੋਲ ਅਤੇ ਪ੍ਰਕਿਰਿਆ ਸਬੰਧੀ ਇੱਕ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

By

Published : May 26, 2020, 11:03 PM IST

ਚੰਡੀਗੜ੍ਹ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ 'ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪ੍ਰੋਟੋਕੋਲ ਅਤੇ ਪ੍ਰਕਿਰਿਆ ਸਬੰਧੀ ਇੱਕ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਤੋਂ ਪੈਦਾ ਹੋਈ ਸਥਿਤੀ ਕਰਕੇ ਭਾਰਤ ਸਰਕਾਰ ਵੱਲੋਂ ਸਮੇਂ `ਤੇ ਸੋਧੇ ਹੋਏੇ ਪ੍ਰੋਟੋਕੋਲ ਅਤੇ ਐਡਵਾਇਜ਼ਰੀਜ਼ ਜਾਰੀ ਕੀਤੀਆਂ ਜਾ ਰਹੀਆਂ ਹਨ। ਜੋ ਦੇਸ਼ ਵਿੱਚ ਆਉਣ ਵਾਲੇ ਯਾਤਰੀਆਂ ਦੇ ਮਨਾਂ ਵਿੱਚ, ਖਾਸ ਕਰਕੇ ਭਾਰਤ ਸਰਕਾਰ ਵੱਲੋਂ 24 ਮਈ ਨੂੰ ਜਾਰੀ ਤਾਜ਼ਾ ਐਡਵਾਇਜ਼ਰੀ ਤੋਂ ਬਾਅਦ, ਕਈ ਉਲਝਣਾਂ ਪੈਦਾ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਐਂਟਰੀ ਪੋਰਟ `ਤੇ ਸਿਹਤ ਪ੍ਰੋਟੋਕੋਲ ਅਨੁਸਾਰ ਆਪਣੀ ਸਕਰੀਨਿੰਗ ਲਈ ਰਾਜ ਦੇ ਅਧਿਕਾਰੀਆਂ ਨੂੰ ਨਿੱਜੀ ਅਤੇ ਸਿਹਤ ਸਬੰਧੀ ਵੇਰਵਿਆਂ ਸਮੇਤ ਸਵੈ ਘੋਸ਼ਣਾ ਪੱਧਰ ਦੇਣਾ ਹੋਵੇਗਾ।

ਸਿਹਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਰਗਰਮ ਟੈਸਟਿੰਗ, ਟਰੇਸਿੰਗ ਅਤੇ ਇਕਾਂਤਵਾਸ ਹੀ ਇੱਕੋ ਇੱਕ ਢੰਗ ਹੈ ਅਤੇ ਕਿਹਾ ਕਿ ਉਹ ਸਾਡੇ ਲੋਕਾਂ ਦੀ ਜ਼ਿੰਦਗੀ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਜੋਖ਼ਮ ਨਹੀਂ ਲੈਣਗੇ। ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਅੰਤਰਾਸ਼ਟਰੀ ਯਾਤਰੀਆਂ ਨੂੰ ਟੈਸਟਿੰਗ ਲਈ ਸਿਹਤ ਸੰਸਥਾ ਵਿੱਚ ਲਿਜਾਇਆ ਜਾਵੇਗਾ ਅਤੇ ਕੋਵਿਡ ਟੈਸਟਿੰਗ ਲਈ ਆਈਸੀਐਮਆਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਨ੍ਹਾਂ ਦੇ ਆਰਟੀ ਪੀਸੀਆਰ ਸੈਂਪਲ ਲਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਜੋ ਵਿਅਕਤੀ ਪਾਜ਼ੇਟਿਵ ਪਾਏ ਗਏ ਹੋਣ ਅਤੇ ਲੱਛਣ ਨਾ ਹੋਣ, 60 ਸਾਲ ਤੋਂ ਘੱਟ ਉਮਰ ਦੇ ਹੋਣ ਅਤੇ ਕਿਸੇ ਹੋਰ ਬਿਮਾਰੀ ਤੋਂ ਪੀੜਤ ਨਾ ਹੋਣ, ਨੂੰ ਕੋਵਿਡ ਕੇਅਰ ਸੈਂਟਰਾਂ ਵਿਚ ਰੱਖਿਆ ਜਾਵੇਗਾ।

ਜੋ ਵਿਅਕਤੀ ਪੌਜ਼ੀਟਿਵ ਹਨ ਅਤੇ ਮੈਡੀਕਲ ਨਿਗਰਾਨੀ ਲੋੜੀਂਦੀ ਹੈ ( ਭਾਵੇਂ ਗੰਭੀਰ ਲੱਛਣ ਹੋਣ ਕਰਕੇ ਜਾਂ 60 ਸਾਲ ਤੋਂ ਵੱਧ ਉਮਰ ਹੋਣ ਕਰਕੇ ਜਾਂ ਹੋਰ ਬਿਮਾਰੀ ਤੋਂ ਪੀੜਤ ਹੋਣ ਕਰਕੇ), ਉਨਾਂ ਨੂੰ ਡਾਕਟਰੀ ਸਥਿਤੀ ਦੇ ਆਧਾਰ `ਤੇ ਦਰਜ 2 ਜਾਂ ਦਰਜਾ 3 ਦੀਆਂ ਸਿਹਤ ਸਹੂਲਤਾਂ ਵਿਚ ਰੱਖਿਆ ਜਾਵੇਗਾ, ਜਿਨ੍ਹਾਂ ਯਾਤਰੀਆਂ ਵਿੱਚ ਲੱਛਣ ਨਹੀਂ ਪਾਏ ਜਾਂਦੇ ਅਤੇ ਜੋ ਨੈਗੇਟਿਵ ਪਾਏ ਜਾਂਦੇ ਹਨ, ਉਨ੍ਹਾਂ ਨੂੰ ਭੁਗਤਾਨ ਦੇ ਆਧਾਰ `ਤੇ ਸੰਸਥਾਗਤ ਇਕਾਂਤਵਾਸ (ਸਰਕਾਰੀ/ਹੋਟਲ ਕੁਆਰੰਟੀਨ) ਵਿੱਚ ਰੱਖਿਆ ਜਾਵੇਗਾ ਅਤੇ 5ਵੇਂ ਦਿਨ ਉਨ੍ਹਾਂ ਦਾ ਟੈਸਟ ਕੀਤਾ ਜਾਵੇਗਾ।

ਜੇ ਉਨ੍ਹਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਨ੍ਹਾਂ ਨੂੰ ਸੰਸਥਾਗਤ ਇਕਾਂਤਵਾਸ ਦੇ 7 ਦਿਨ ਪੂਰੇ ਹੋਣ `ਤੇ ਘਰ ਜਾਣ ਦੀ ਆਗਿਆ ਦੇ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਅਗਲੇ 7 ਦਿਨ ਤੱਕ ਘਰੇਲੂ ਇਕਾਂਤਵਾਸ ਵਿੱਚ ਰਹਿਣ ਅਤੇ ਆਪਣੀ ਸਿਹਤ ਦੀ ਸਵੈ ਨਿਗਰਾਨੀ ਦੀ ਸਲਾਹ ਦਿੱਤੀ ਜਾਵੇਗੀ। ਇਸ ਸਬੰਧੀ ਲਿਖ਼ਤੀ ਘੋਸ਼ਣਾ ਸਿਹਤ ਅਧਿਕਾਰੀਆਂ/ਜ਼ਿਲ੍ਹਾ ਪ੍ਰਸ਼ਾਸਨ ਨੂੰ ਜਮ੍ਹਾਂ ਕਰਵਾਉਣੀ ਹੋਵੇਗੀ।

ABOUT THE AUTHOR

...view details