ਚੰਡੀਗੜ੍ਹ: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 75ਵੇਂ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਪਣੀ ਸਰਕਾਰ ਦੀ ਮੁੱਖ ਵਿਸ਼ਵ ਵਿਆਪੀ ਸਿਹਤ ਬੀਮਾ ਯੋਜਨਾ ‘ਸਰਬਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਹੈ। ਜਿਸ ਨਾਲ ਤਕਰੀਬਨ 46 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ।
ਪੰਜਾਬ ਸਰਕਾਰ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜੀਵ ਗਾਂਧੀ ਦੇ 75ਵੀਂ ਜਨਮ ਦਿਹਾੜੇ ਮੌਕੇ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ‘ਸਰਬਤ ਸਿਹਤ ਬੀਮਾ ਯੋਜਨਾ’ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਵੱਧ ਤੋਂ ਵੱਧ ਲੋਕਾਂ ਨੂੰ ਡਾਕਟਰੀ ਬੀਮਾਂ ਸੇਵਾਵਾਂ ਦੇ ਰਿਹਾ ਹੈ।
ਇਸ ਯੋਜਨਾ ਦੇ ਨਾਲ ਆਬਾਦੀ ਦਾ 76% ਹਿੱਸਾ ਕਵਰ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਵੱਧ ਤੋਂ ਵੱਧ ਲੋਕਾਂ ਨੂੰ ਡਾਕਟਰੀ ਬੀਮਾਂ ਸੇਵਾਵਾਂ ਦੇ ਰਿਹਾ ਹੈ। ਅਮਰਿੰਦਰ ਸਿੰਘ ਨੇ ਇਹ ਯੋਜਨਾ ਰਾਜੀਵ ਗਾਂਧੀ ਨੂੰ ਸਮਰਪਿਤ ਕਰਦਿਆਂ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਸੋਚ ਨਾਲ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਸਰਬਤ ਸਹਿਤ ਬੀਮਾ ਯੋਜਨਾ ਦੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਵਿੱਚ ਕੁੱਲ 20.43 ਲੱਖ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ ਸ਼ਾਮਲ ਹੋਣਗੇ। ਇਸ ਤੋਂ ਅਲਾਵਾ ਸਮਾਜਿਕ ਆਰਥਿਕ ਜਾਤੀ ਜਨਗਣਨਾ ਦੇ ਅੰਕੜਿਆਂ ਅਨੁਸਾਰ ਦਰਜ ਕੀਤੇ ਗਏ 14.86 ਲੱਖ ਪਰਿਵਾਰਾਂ ਤੋਂ ਇਲਾਵਾ, 4.94 ਲੱਖ ਫ਼ਾਰਮ ਧਾਰਕ ਕਿਸਾਨ ਪਰਿਵਾਰ, 2.8 ਲੱਖ ਛੋਟੇ ਕਿਸਾਨ ਅਤੇ ਰਾਜ ਨਿਰਮਾਣ ਭਲਾਈ ਬੋਰਡ ਕੋਲ ਰਜਿਸਟਰਡ 2.38 ਲੱਖ ਤੋਂ ਵੱਧ ਨਿਰਮਾਣ ਕਰਮਚਾਰੀਆਂ ਤੋਂ ਅਲਾਵਾ 46,000 ਛੋਟੇ ਵਪਾਰੀ ਹਨ। ਇਸ ਯੋਜਨਾ ਨੂੰ 4500 ਦੇ ਲਗਭਗ ਪੱਤਰਕਾਰਾਂ ਤੱਕ ਵੀ ਪਹੁੰਚਾਇਆ ਜਾਵੇਗਾ।