ਪੰਜਾਬ

punjab

ETV Bharat / state

'ਮਿਡ-ਡੇਅ ਮੀਲ' ਸਕੂਲੀ ਵਿਦਿਆਰਥੀਆਂ ਦੇ ਘਰ ਤੱਕ ਪਹੁੰਚਾਏਗੀ ਪੰਜਾਬ ਸਰਕਾਰ: ਸਿੱਖਿਆ ਮੰਤਰੀ - ਕਰਫ਼ਿਊ

ਸੂਬੇ 'ਚ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸੀਲਬੰਦ ਪੈਕਟਾਂ ਰਾਹੀਂ ਮਿਡ-ਡੇਅ-ਮੀਲ ਦਾ ਅਨਾਜ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਪੰਜਾਬ ਸਰਕਾਰ
ਪੰਜਾਬ ਸਰਕਾਰ

By

Published : Apr 2, 2020, 12:17 PM IST

Updated : Apr 2, 2020, 1:16 PM IST

ਚੰਡੀਗੜ੍ਹ: ਸੂਬੇ 'ਚ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸੀਲਬੰਦ ਪੈਕਟਾਂ ਰਾਹੀਂ ਮਿਡ-ਡੇਅ-ਮੀਲ ਦਾ ਅਨਾਜ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਅਨਾਜ ਤੋਂ ਇਲਾਵਾ ਸਿੱਖਿਆ ਵਿਭਾਗ ਵੱਲੋਂ ਮਿਡ-ਡੇਅ-ਮੀਲ ਦੀ ਖਾਣਾ ਪਕਾਉਣ ਦੀ ਲਾਗਤ ਵੀ ਸਕੂਲੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ਼.) ਨੂੰ ਪਹਿਲਾਂ ਹੀ ਇਹ ਪ੍ਰਕਿਰਿਆ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ, ਕਿਉਂਕਿ ਖਾਣਾ ਪਕਾਉਣ ਦੀ ਲਾਗਤ ਅਤੇ ਅਨਾਜ ਦੀ ਵੰਡ ਪਹਿਲਾਂ ਹੀ ਜ਼ਿਲ੍ਹਿਆਂ ਵਿੱਚ ਕੀਤੀ ਜਾ ਚੁੱਕੀ ਹੈ।

ਸਿੰਗਲਾ ਨੇ ਦੱਸਿਆ ਕਿ ਅਨਾਜ ਦੀ ਮਿਕਦਾਰ ਅਤੇ ਖਾਣਾ ਪਕਾਉਣ ਦੀ ਕੀਮਤ ਪਹਿਲਾਂ ਹੀ ਨਿਰਧਾਰਤ ਕਰ ਦਿੱਤੀ ਗਈ ਹੈ ਅਤੇ ਲਾਭਪਾਤਰੀਆਂ ਨੂੰ 23 ਮਾਰਚ 2020 ਤੋਂ 15 ਅਪ੍ਰੈਲ 2020 ਤੱਕ ਮਿਡ-ਡੇਅ-ਮੀਲ ਸਬੰਧੀ ਲਾਭ ਮਿਲ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਵਿਦਿਆਰਥੀਆਂ ਲਈ ਖਾਣਾ ਪਕਾਉਣ ਦੀ ਪ੍ਰਤੀ ਦਿਨ ਪ੍ਰਤੀ ਬੱਚਾ ਲਾਗਤ 4.48 ਰੁਪਏ ਨਿਰਧਾਰਤ ਕੀਤੀ ਗਈ ਹੈ ਅਤੇ 100 ਗ੍ਰਾਮ ਕਣਕ ਅਤੇ ਚੌਲ ਪ੍ਰਤੀ ਬੱਚਾ ਪ੍ਰਤੀ ਦਿਨ ਦਿੱਤੇ ਜਾਣਗੇ। ਜਦਕਿ ਉੱਚ ਪ੍ਰਾਇਮਰੀ ਵਿਦਿਆਰਥੀਆਂ ਲਈ ਖਾਣਾ ਪਕਾਉਣ ਦੀ ਲਾਗਤ 6.71 ਰੁਪਏ ਪ੍ਰਤੀ ਦਿਨ ਰੱਖੀ ਗਈ ਹੈ ਅਤੇ 150 ਗ੍ਰਾਮ ਅਨਾਜ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਸਾਰੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਕਰਫ਼ਿਊ ਦੀ ਮਿਆਦ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਦਾਖਲੇ ਤੇ ਹੋਰ ਫੀਸਾਂ ਦੀ ਆਖਰੀ ਮਿਤੀ ਘੱਟੋ ਘੱਟ ਇਕ ਮਹੀਨੇ ਲਈ ਵਧਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਕਰਫ਼ਿਊ ਦੌਰਾਨ ਫੀਸ ਜਮਾਂ ਨਾ ਕਰਵਾ ਪਾਉਣ ਵਾਲੇ ਮਾਪਿਆਂ ਤੋਂ ਕੋਈ ਲੇਟ ਫੀਸ ਨਾ ਵਸੂਲੀ ਜਾਵੇ। ਉਨ੍ਹਾਂ ਕਿਹਾ ਕਿ ਲੌਕਡਾਉਨ ਦੌਰਾਨ ਕੋਈ ਵੀ ਸਕੂਲ ਮਾਪਿਆਂ ਨੂੰ ਆਨਲਾਈਨ ਜਾਂ ਕਿਸੇ ਹੋਰ ਤਰੀਕੇ ਰਾਹੀਂ ਫੀਸ ਜਮਾਂ ਕਰਵਾਉਣ ਲਈ ਮਜਬੂਰ ਨਹੀਂ ਕਰੇਗਾ।

ਉਨ੍ਹਾਂ ਕਿਹਾ ਕਿ ਇਸ ਸਬੰਧ 'ਚ ਦਿਸ਼ਾ-ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ ਅਤੇ ਜੇਕਰ ਕੋਈ ਸਕੂਲ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Last Updated : Apr 2, 2020, 1:16 PM IST

ABOUT THE AUTHOR

...view details