ਪੰਜਾਬ

punjab

ETV Bharat / state

ਗੜੇਮਾਰੀ ਕਾਰਨ ਖ਼ਰਾਬ ਹੋਈ ਫ਼ਸਲ ਦਾ ਛੇਤੀ ਦਿੱਤਾ ਜਾਵੇਗਾ ਮੁਆਵਜ਼ਾ : ਸਰਕਾਰੀਆ - sukhbinder singh sarkaria

ਚੰਡੀਗੜ੍ਹ: ਪੰਜਾਬ ਦੇ ਮਾਲ ਅਤੇ ਕੁਦਰਤੀ ਆਫ਼ਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਸੂਬੇ ਦੇ ਕੁੱਝ ਹਿੱਸਿਆਂ ਵਿੱਚ ਗੜੇਮਾਰੀ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਛੇਤੀ ਜਾਰੀ ਕਰ ਦਿੱਤਾ ਜਾਵੇਗਾ।

ਫ਼ੋਟੋ।

By

Published : Feb 4, 2019, 11:29 PM IST

ਉਨ੍ਹਾਂ ਕਿਹਾ ਕਿ ਖ਼ਰਾਬ ਮੌਸਮ ਦੇ ਚੱਲਦਿਆਂ ਕੁੱਝ ਕਿਸਾਨਾਂ ਦੀਆਂ ਫ਼ਸਲਾਂ ਨੂੰ ਗੜੇਮਾਰੀ ਕਾਰਨ ਨੁਕਸਾਨ ਪੁੱਜਾ ਸੀ। ਇਸ ਦੀ ਸੂਚਨਾ ਮਿਲਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਜਾਰੀ ਕਰ ਦਿੱਤੇ ਸਨ।

ਸਰਕਾਰੀਆ ਨੇ ਦੱਸਿਆ ਕਿ ਫ਼ਸਲਾਂ ਨੂੰ ਪੁੱਜੇ ਨੁਕਸਾਨ ਦੀਆਂ ਰਿਪੋਰਟਾਂ ਪ੍ਰਾਪਤ ਹੋ ਰਹੀਆਂ ਹਨ ਅਤੇ ਮੁਕੰਮਲ ਰਿਪੋਰਟ ਪ੍ਰਾਪਤ ਹੁੰਦਿਆਂ ਹੀ ਮਾਲ ਵਿਭਾਗ ਵੱਲੋਂ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਇਸ ਤੋਂ ਪਹਿਲਾਂ ਵੀ ਜਦ ਮਈ 2018 ਵਿਚ ਝੱਖੜ-ਤੂਫਾਨ ਕਾਰਨ ਖਰਬੂਜ਼ਾ ਉਤਪਾਦਕ ਕਿਸਾਨਾਂ ਦੀ ਫ਼ਸਲ ਖਰਾਬ ਹੋਈ ਸੀ ਤਾਂ ਮੁੱਖ ਮੰਤਰੀ ਵੱਲੋਂ 5254 ਏਕੜ ਦੀ ਗਿਰਦਾਵਰੀ ਕਰਵਾ ਕੇ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਸਮੇਂ ਮੱਕੀ ਕਾਸ਼ਤਕਾਰਾਂ ਦੀ ਫ਼ਸਲ ਨੂੰ ਵੀ ਨੁਕਸਾਨ ਪੁੱਜਾ ਸੀ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਗਿਆ ਸੀ।

ਇਸ ਤੋਂ ਇਲਾਵਾ ਸਰਕਾਰੀਆ ਨੇ ਦੱਸਿਆ ਕਿ ਕਿਸਾਨ ਕਰਜ਼ਾ ਮਾਫ਼ੀ ਤਹਿਤ ਤਿੰਨ ਵੱਖ-ਵੱਖ ਗੇੜਾਂ ਵਿਚ 5.63 ਲੱਖ ਤੋਂ ਵੀ ਜ਼ਿਆਦਾ ਲਾਭਪਾਤਰੀਆਂ ਦੀ 4513 ਕਰੋੜ ਰੁਪਏ ਦੀ ਰਾਸ਼ੀ ਮਾਫ਼ ਕੀਤੀ ਗਈ ਹੈ। ਫ਼ਸਲਾਂ ਦੇ ਖ਼ਰਾਬੇ ਦੀ ਮੁਆਵਜ਼ਾ ਰਕਮ ਵੀ 8000 ਤੋਂ ਵਧਾ ਕੇ 12000 ਰੁਪਏ ਦਿੱਤੀ ਜਾ ਰਹੀ ਹੈ।

For All Latest Updates

ABOUT THE AUTHOR

...view details