ਪੰਜਾਬ

punjab

ETV Bharat / state

ਪੰਜਾਬ ਸਰਕਾਰ ਵਿੱਤੀ ਵਰ੍ਹੇ 2021-22 ਵਿਚ 1 ਲੱਖ ਸਰਕਾਰੀ ਨੌਕਰੀਆਂ ਦਾ ਵਾਅਦਾ ਕਰੇਗੀ ਪੂਰਾ - ਸੂਬਾ ਪੱਧਰੀ ਸਮਾਗਮ

ਮੰਤਰੀ ਮੰਡਲ ਵਲੋਂ ਸਮਾਂਬੱਧ ਢੰਗ ਨਾਲ ਅਸਾਮੀਆਂ ਭਰਨ ਹਿੱਤ ਸਟੇਟ ਰੋਜ਼ਗਾਰ ਯੋਜਨਾ 2020-22 ਨੂੰ ਮਨਜੂਰੀ ਦਿੱਤੀ ਗਈ।

1 ਲੱਖ ਸਰਕਾਰੀ ਨੌਕਰੀਆਂ ਦਾ ਵਾਅਦਾ  ਕਰੇਗੀ ਪੂਰਾ
1 ਲੱਖ ਸਰਕਾਰੀ ਨੌਕਰੀਆਂ ਦਾ ਵਾਅਦਾ ਕਰੇਗੀ ਪੂਰਾ

By

Published : Oct 14, 2020, 9:44 PM IST

Updated : Oct 14, 2020, 10:49 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਸਰਕਾਰ ਦੇ ਬਾਕੀ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਏਜੰਸੀਆਂ ਵਿਚਲੀਆਂ ਖਾਲੀ ਅਸਾਮੀਆਂ ਨੂੰ ਪੜਾਅਵਾਰ ਅਤੇ ਸਮਾਂਬੱਧ ਢੰਗ ਨਾਲ ਭਰਨ ਲਈ ਸੂਬਾ ਰੋਜਗਾਰ ਯੋਜਨਾ 2020-22 ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਸਾਲ 2020-21 ਦੌਰਾਨ ਸਰਕਾਰੀ ਅਹੁਦਿਆਂ 'ਤੇ ਚੁਣੇ ਗਏ ਉਮੀਦਵਾਰਾਂ ਦੀ ਰਸਮੀ ਤੌਰ 'ਤੇ ਜੁਆਇਨਿੰਗ ਲਈ ਸੁਤੰਤਰਤਾ ਦਿਵਸ, 2021 ਮੌਕੇ ਇਕ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਕਰਨਗੇ। ਮੰਤਰੀ ਮੰਡਲ ਵਲੋਂ ਮਨਜ਼ੂਰ ਕੀਤੀ ਯੋਜਨਾ ਅਨੁਸਾਰ, ਸਾਰੇ ਵਿਭਾਗ ਭਰਤੀ ਦੀ ਅਗਲੇਰੀ ਪ੍ਰਕਿਰਿਆ ਲਈ 31 ਅਕਤੂਬਰ, 2020 ਤੱਕ ਆਪਣੇ ਵਿਭਾਗ ਵਿਚਲੀਆਂ ਖਾਲੀ ਅਸਾਮੀਆਂ ਸਬੰਧੀ ਇਸ਼ਤਿਹਾਰ ਦੇ ਸਕਦੇ ਹਨ। ਪ੍ਰਬੰਧਕੀ ਵਿਭਾਗ ਨਿਰਧਾਰਤ ਸਮੇਂ ਅਨੁਸਾਰ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣਗੇ।

ਸਰਕਾਰੀ ਬੁਲਾਰੇ ਅਨੁਸਾਰ ਮੰਤਰੀ ਮੰਡਲ ਵਲੋਂ ਪ੍ਰਸੋਨਲ ਅਤੇ ਵਿੱਤ ਵਿਭਾਗਾਂ ਦੀ ਸਲਾਹ ਉਪਰੰਤ ਮੁੱਖ ਮੰਤਰੀ ਨੂੰ ਸਥਿਤੀ ਮੁਤਾਬਕ ਵੱਖ-ਵੱਖ ਮੁੱਦਿਆਂ,ਪ੍ਰਸਤਾਵਾਂ ਸੰਬੰਧੀ ਅਜਿਹੀਆਂ ਸੋਧਾਂ,ਵਾਧੇ, ਹਟਾਉਣ ਦਾ ਅਧਿਕਾਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਮਾਰਚ ਵਿੱਚ ਕੀਤੇ ਆਪਣੇ ਐਲਾਨ ਵਿੱਚ ਕਿਹਾ ਸੀ ਕਿ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਘਰ-ਘਰ ਰੋਜ਼ਗਾਰ' ਦੇ ਹਿੱਸੇ ਵਜੋਂ ਵਿੱਤੀ ਵਰ੍ਹੇ 2020-21 ਵਿੱਚ ਕੋਟੇ ਮੁਤਾਬਕ ਸਿੱਧੀਆਂ 50,000 ਖਾਲੀ ਸਰਕਾਰੀ ਅਸਾਮੀਆਂ ਅਤੇ ਵਿੱਤੀ 2021-22 ਵਿੱਚ ਹੋਰ 50,000 ਅਸਾਮੀਆਂ ਭਰੀਆਂ ਜਾਣਗੀਆਂ।'

ਇਸੇ ਦੌਰਾਨ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਵਿੱਤੀ ਵਰ੍ਹੇ 2021-22 ਲਈ ਸਿੱਧੀਆਂ ਕੋਟੇ ਵਾਲੀਆਂ ਅਸਾਮੀਆਂ ਸਾਰੇ ਵਿਭਾਗਾਂ ਤੋਂ ਵਰਗਾਂ ਅਨੁਸਾਰ 30 ਜੂਨ, 2021 ਤੱਕ ਇਕੱਤਰ ਕੀਤੀਆਂ ਜਾਣਗੀਆਂ। ਬੁਲਾਰੇ ਨੇ ਅੱਗੇ ਕਿਹਾ ਕਿ ਸਾਰੇ ਸਬੰਧਤ ਵਿਭਾਗ, ਜਿਨ੍ਹਾਂ ਵਿਚ ਵਿੱਤੀ ਸਾਲ 2021-22 ਲਈ ਅਸਾਮੀਆਂ ਭਰੀਆਂ ਜਾਣੀਆਂ ਹਨ, 31 ਅਕਤੂਬਰ, 2021 ਤੱਕ ਭਰਤੀ ਸੰਬੰਧੀ ਇਸ਼ਤਿਹਾਰ ਦੇਣ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨਗੇ ਅਤੇ ਇਸ ਸਬੰਧੀ ਇਕ ਪ੍ਰਮਾਣ ਪੱਤਰ 31 ਅਕਤੂਬਰ 2021 ਨੂੰ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੂੰ ਸੌਂਪਣਗੇ।

Last Updated : Oct 14, 2020, 10:49 PM IST

ABOUT THE AUTHOR

...view details