ਚੰਡੀਗੜ੍ਹ: ਬੇਅਦਬੀ ਮਾਮਲੇ 'ਚ ਦੋਸ਼ੀ 5 ਡੇਰਾ ਪ੍ਰੇਮੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ, ਇਸੇ ਮਾਮਲੇ 'ਚ ਦੋਸ਼ੀ ਇੱਕ ਹੋਰ ਡੇਰਾ ਪ੍ਰੇਮੀ ਦੀ ਜ਼ਮਾਨਤ ਕੋਰਟ ਵੱਲੋਂ ਮਨਜ਼ੂਰ ਨਹੀਂ ਕੀਤੀ ਗਈ ਹੈ। ਇਹ ਸਾਰੇ ਨਾਭਾ ਦੀ ਹਾਈ ਸਕਿਓਰਿਟੀ ਜੇਲ੍ਹ 'ਚ ਬੰਦ ਸੀ। ਬੇਅਦਬੀ ਮਾਮਲੇ ਦੇ ਦੋਸ਼ੀ ਕੁਲਦੀਪ ਸਿੰਘ, ਜਤਿੰਦਰ ਸਿੰਘ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਰਾਜਵੀਰ ਸਿੰਘ ਬਠਿੰਡਾ ਦੇ ਰਹਿਣ ਵਾਲੇ ਹਨ। ਉੱਥੇ ਹੀ ਇੱਕ ਹੋਰ ਦੋਸ਼ੀ ਮਹਿੰਦਰ ਕੁਮਾਰ ਨੂੰ ਜ਼ਮਾਨਤ ਨਾ ਮਿਲਣ ਕਾਰਨ ਨਾਭਾ ਦੀ ਜੇਲ੍ਹ 'ਚ ਬੰਦ ਹੈ।
ਬਰਗਾੜੀ ਮਾਮਲੇ ਦੇ 5 ਦੋਸ਼ੀਆਂ ਨੂੰ ਕੋਰਟ ਨੇ ਦਿੱਤੀ ਜ਼ਮਾਨਤ
ਬੇਅਦਬੀ ਮਾਮਲਿਆਂ ਦੇ ਪੰਜ ਦੋਸ਼ੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜਦਕਿ ਇੱਕ ਦੋਸ਼ੀ ਦੀ ਜ਼ਮਾਨਤ ਅਰਜ਼ੀ ਕੋਰਟ ਵੱਲੋਂ ਮੰਜ਼ੂਰ ਨਹੀਂ ਕੀਤੀ ਗਈ ਹੈ।
ਫ਼ਾਇਲ ਫ਼ੋਟੋ
ਬੇਅਦਬੀ ਮਾਮਲਿਆਂ ਦੀ ਜਾਂਚ ਲਈ ਕੁੰਵਰ ਵਿਜੇ ਪ੍ਰਤਾਪ ਨੇ ਕੀਤਾ ਨਾਭਾ ਜੇਲ੍ਹ ਦਾ ਦੌਰਾ, ਮੀਟਿੰਗ ਹੋਈ ਖ਼ਤਮ
ਜ਼ਿਕਰਯੋਗ ਹੈ ਕਿ ਨਾਭਾ ਦੀ ਹਾਈ ਸਕਿਓਰਿਟੀ ਜੇਲ੍ਹ ਵਿੱਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਤੋਂ ਬਾਅਦ ਇਨ੍ਹਾਂ ਵੱਲੋਂ ਜੇਲ੍ਹ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਸੀ, ਜਿਸ ਤੋਂ ਬਾਅਦ ਇਨ੍ਹਾਂ ਵੱਲੋਂ ਜ਼ਮਾਨਤ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ।