ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਵਿੱਚ ਨਾਮਜ਼ਦ ਪੁਲਿਸ ਅਫ਼ਸਰ ਐਸਪੀ ਬਲਜੀਤ ਸਿੰਘ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਅਨਿਲ ਖੇਤਰਪਾਲ ਨੇ ਬਲਜੀਤ ਸਿੰਘ ਨੂੰ ਇਸ ਮਾਮਲੇ ਵਿੱਚ 29 ਜੁਲਾਈ ਨੂੰ ਸਵੇਰੇ 10 ਵਜੇ ਜਾਂਚ ਵਿੱਚ ਸ਼ਾਮਿਲ ਹੋਣ ਦੇ ਆਦੇਸ਼ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 31 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਤਦ ਤੱਕ ਐੱਸਪੀ ਬਲਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
ਕੋਟਕਪੂਰਾ ਗੋਲੀਕਾਂਡ: ਐਸਪੀ ਬਲਜੀਤ ਸਿੰਘ ਨੂੰ ਜਾਂਚ 'ਚ ਸ਼ਾਮਿਲ ਹੋਣ ਦੇ ਹਾਈਕੋਰਟ ਨੇ ਦਿੱਤੇ ਆਦੇਸ਼ - Kotkapura Golikand
ਕੋਟਕਪੂਰਾ ਗੋਲੀਕਾਂਡ ਵਿੱਚ ਨਾਮਜ਼ਦ ਪੁਲਿਸ ਅਫ਼ਸਰ ਐਸਪੀ ਬਲਜੀਤ ਸਿੰਘ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਅਨਿਲ ਖੇਤਰਪਾਲ ਨੇ ਬਲਜੀਤ ਸਿੰਘ ਨੂੰ ਇਸ ਮਾਮਲੇ ਵਿੱਚ 29 ਜੁਲਾਈ ਨੂੰ ਸਵੇਰੇ 10 ਵਜੇ ਜਾਂਚ ਵਿੱਚ ਸ਼ਾਮਿਲ ਹੋਣ ਦੇ ਆਦੇਸ਼ ਦਿੱਤੇ ਹਨ।
ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਬਲਜੀਤ ਸਿੰਘ ਨੂੰ ਵਾਰ-ਵਾਰ ਪੇਸ਼ ਹੋਣ ਦੇ ਲਈ ਬੁਲਾਇਆ ਗਿਆ ਸੀ ਪਰ ਉਹ ਪੇਸ਼ ਨਹੀਂ ਹੋਇਆ, ਯਾਨੀ ਉਨ੍ਹਾਂ ਵੱਲੋਂ ਜਾਂਚ ਵਿੱਚ ਕੋਈ ਸਹਿਯੋਗ ਨਹੀਂ ਕੀਤਾ ਜਾ ਰਿਹਾ ਸੀ। ਫ਼ਰੀਦਕੋਟ ਅਦਾਲਤ ਨੇ ਬਲਜੀਤ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ, ਪਰ ਬਲਜੀਤ ਨੇ ਹਾਈਕੋਰਟ ਵਿੱਚ ਇਸ ਦੇ ਖ਼ਿਲਾਫ਼ ਪਟੀਸ਼ਨ ਪਾਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਸੀ। ਅਦਾਲਤ ਨੇ 27 ਜੁਲਾਈ ਤੱਕ ਬਲਜੀਤ ਦੀ ਗ੍ਰਿਫ਼ਤਾਰੀ 'ਤੇ ਰੋਕ ਲੱਗਾ ਦਿੱਤੀ ਸੀ, ਹੁਣ ਅਦਲਾਤ ਨੇ ਜ਼ਮਾਨਤ ਵਿੱਚ ਵਾਧਾ ਕਰਦੇ ਹੋਏ ਅਗਲੀ ਸੁਣਵਾਈ 31 ਜੁਲਾਈ ਐਸਪੀ ਬਲਜੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।
ਐਸੀ ਬਲਜੀਤ ਸਿੰਘ 'ਤੇ ਇਲਜ਼ਾਮ ਸੀ ਕਿ ਉਸ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਬੂਤਾਂ ਨੂੰ ਮਿਟਾਉਣ ਦੇ ਲਈ ਝੂਠੀ ਗਵਾਈ ਤਿਆਰ ਕੀਤੀ, ਬਲਜੀਤ ਸਿੰਘ ਦੇ ਨਾਲ ਕੋਟਕਪੂਰਾ ਥਾਣੇ ਦੇ ਮੁਖੀ ਗੁਰਦੀਪ ਸਿੰਘ ਪੰਧੇਰ 'ਤੇ ਵੀ ਝੂਠੇ ਗਵਾਹ ਤਿਆਰ ਕਰਨ ਦਾ ਇਲਜ਼ਾਮ ਸੀ। ਸਿੱਟ ਨੇ ਗੁਰਦੀਪ ਸਿੰਘ ਪੰਧੇਰ ਨੂੰ ਤਾਂ ਗ੍ਰਿਫ਼ਤਾਰ ਕਰ ਲਿਆ ਸੀ। ਗੁਰਦੀਪ ਸਿੰਘ ਪੰਧੇਰ ਜੇਲ੍ਹ ਵਿੱਚ ਹੈ ਅਤੇ ਉਸ ਨੇ ਮੁਕਦਮਾਂ ਚੱਲਣ ਤੱਕ ਜ਼ਮਾਨਤ ਮੰਗੀ ਸੀ, ਜਦੋਂ ਕਿ ਐੱਸਪੀ ਬਲਜੀਤ ਸਿੰਘ ਨੇ ਗ੍ਰਿਫ਼ਤਾਰੀ ਦੇ ਡਰ ਤੋਂ ਜ਼ਮਾਨਤ ਮੰਗੀ ਸੀ, ਜਿਸ ਨੂੰ ਫ਼ਰੀਦਕੋਟ ਦੀ ਅਦਾਲਤ ਨੇ ਖ਼ਾਰਿਜ ਕਰ ਦਿੱਤਾ ਸੀ ਸਿੱਟ ਨੇ ਦਾਅਵਾ ਕੀਤਾ ਸੀ, ਐੱਸਪੀ ਬਲਜੀਤ ਸਿੰਘ ਅਤੇ ਐਸਐਚਓ ਗੁਰਦੀਪ ਸਿੰਘ ਪੰਧੇਰ ਨੇ ਇੱਕ ਸੀਨੀਅਰ ਆਈਪੀਐਸ ਅਫ਼ਸਰ ਨਾਲ ਮਿਲ ਕੇ ਝੂਠੀ ਗਵਾਈ ਤਿਆਰ ਕੀਤੀ ਸੀ।