ਪੰਜਾਬ

punjab

ETV Bharat / state

ਹਾਈਕੋਰਟ ਨੇ ਪੰਜਾਬ ਦੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਮੁੱਖ ਸਕੱਤਰਾਂ ਦੀ ਰੋਕੀ ਤਨਖਾਹ, ਜਾਣੋਂ ਕੀ ਹੈ ਪੂਰਾ ਮਾਮਲਾ - ਸਹਾਇਤਾ ਪ੍ਰਾਪਤ ਸਕੂਲਾਂ ਦਾ ਮਾਮਲਾ

Withheld Salary of Chief Secretaries: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਇੱਕ ਪੁਰਾਣੇ ਮਾਮਲੇ 'ਚ ਸੁਣਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰਾਂ ਦੀ ਤਨਖਾਹ ਰੋਕਣ ਦੇ ਹੁਕਮ ਦਿੱਤੇ ਹਨ। ਜਿਸ 'ਚ ਕਿਹਾ ਗਿਆ ਹੈ ਕਿ ਅਗਲੇ ਹੁਕਮਾਂ ਤੱਕ ਤਨਖਾਹਾਂ 'ਚ ਰੋਕ ਜਾਰੀ ਰਹੇਗੀ।

Punjab Haryana High Court Orders
Punjab Haryana High Court Orders

By ETV Bharat Punjabi Team

Published : Dec 9, 2023, 1:44 PM IST

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਹਾਇਤਾ ਪ੍ਰਾਪਤ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਕੀਤੇ ਅਧਿਆਪਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਲਈ ਸੇਵਾ ਲਾਭ ਦੇਣ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਿੱਖਿਆ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਤਨਖਾਹ ਰੋਕਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹੁਣ ਮਾਮਲੇ ਦੀ ਅਗਲੀ ਸੁਣਵਾਈ 21 ਫਰਵਰੀ 2024 ਨੂੰ ਹੋਵੇਗੀ।

ਅਗਲੇ ਹੁਕਮਾਂ ਤੱਕ ਤਨਖਾਹਾਂ ਰੋਕਣ ਦੇ ਹੁਕਮ:ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀਆਂ ਤਨਖ਼ਾਹਾਂ ਰੋਕਣ ਦਾ ਹੁਕਮ ਹਾਈਕੋਰਟ ਦੇ ਜੱਜ ਰਾਜਬੀਰ ਸਹਿਰਾਵਤ ਨੇ ਅਨਿਲ ਕੁਮਾਰ ਅਤੇ ਹੋਰਾਂ ਵੱਲੋਂ ਦਾਇਰ ਮਾਣਹਾਨੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਦਿੱਤਾ ਹੈ। ਹਾਈ ਕੋਰਟ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਦੀਆਂ ਤਨਖਾਹਾਂ ਅਗਲੇ ਹੁਕਮਾਂ ਤੱਕ ਰੋਕ ਦਿੱਤੀਆਂ ਜਾਣ।

ਸਾਲ 2012 ਤੋਂ ਸ਼ੁਰੂ ਹੋਇਆ ਸੀ ਮਾਮਲਾ: ਇਹ ਮਾਮਲਾ 2012 ਦਾ ਦੱਸਿਆ ਜਾ ਰਿਹਾ ਹੈ, ਜਦੋਂ ਅਧਿਆਪਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸਰਕਾਰੀ ਸਕੂਲਾਂ ਵਿੱਚ ਭਰਤੀ ਹੋਣ ਸਮੇਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਉਨ੍ਹਾਂ ਦੇ ਸੇਵਾ ਕਾਲ ਨੂੰ ਧਿਆਨ ਵਿੱਚ ਰੱਖਦਿਆਂ ਤਨਖ਼ਾਹ ਨਿਰਧਾਰਤ ਕਰਨ ਦੀ ਮੰਗ ਕੀਤੀ ਸੀ। 2018 ਵਿੱਚ, ਹਾਈ ਕੋਰਟ ਨੇ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਅਤੇ ਸਰਕਾਰ ਨੂੰ ਤਨਖਾਹਾਂ ਨਿਰਧਾਰਤ ਕਰਕੇ ਉਨ੍ਹਾਂ ਦੀ ਪਟੀਸ਼ਨ 'ਤੇ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ।

ਸਰਕਾਰ ਨੇ ਫੈਸਲੇ ਨੂੰ ਦਿੱਤੀ ਸੀ ਚੁਣੌਤੀ: ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਪਰ ਸਰਕਾਰ ਦੀ ਅਪੀਲ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਪੰਜਾਬ ਵਿੱਚ ਅਧਿਆਪਕਾਂ ਨੂੰ ਸੇਵਾ ਲਾਭ ਦੇਣ ਦੇ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਤੋਂ ਨਾਰਾਜ਼ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ ਦੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਤਨਖਾਹ ਅਗਲੇ ਹੁਕਮਾਂ ਤੱਕ ਰੋਕਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹਾਈ ਕੋਰਟ ਦੇ ਹੁਕਮਾਂ 'ਤੇ ਅਮਲ ਨਾ ਕਰਨ ਤੱਕ ਪੰਜਾਬ ਵਿਭਾਗ ਦੇ ਉੱਚ ਅਧਿਕਾਰੀ ਦੀ ਤਨਖਾਹ ਜਾਰੀ ਨਹੀਂ ਕੀਤੀ ਜਾਵੇਗੀ।

ABOUT THE AUTHOR

...view details