ਚੰਡੀਗੜ੍ਹ: ਪੰਜਾਬ ਵਿੱਚ ਕਣਕ ਦੀ ਖਰੀਦ ਜਾਰੀ ਹੈ ਜੋ ਕਿ 15 ਜੂਨ ਤੱਕ ਚੱਲੇਗੀ। ਹੁਣ ਤੱਕ 100 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਖਰੀਦ ਹੋ ਚੁੱਕੀ ਹੈ। ਇਸੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਸ਼ੀ ਪ੍ਰਗਟਾਈ ਹੈ।
ਉਨ੍ਹਾਂ ਆਪਣੇ ਟਵਿੱਟਰ ਖ਼ਾਤੇ ਉੱਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ, "ਮੈਨੂੰ ਇਹ ਖ਼ਬਰ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਅਸੀਂ 100 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਖਰੀਦ ਨੂੰ ਪੂਰਾ ਕਰ ਲਿਆ ਹੈ, ਆਉਣ ਵਾਲੇ ਦਿਨਾਂ ਵਿੱਚ 35 ਲੱਖ ਮੀਟਰਕ ਟਨ ਵਾਧੂ ਖਰੀਦ ਦੀ ਉਮੀਦ ਹੈ। ਮੈਂ ਇਸ ਨੂੰ ਸੰਭਵ ਬਣਾਉਣ ਲਈ ਕਿਸਾਨਾਂ, ਆੜ੍ਹਤੀਆਂ ਅਤੇ ਸਾਰੇ ਸਰਕਾਰੀ ਵਿਭਾਗਾਂ ਨੂੰ ਵਧਾਈ ਦਿੰਦਾ ਹਾਂ। ਤੁਹਾਡਾ ਸਾਰਿਆਂ ਦਾ ਧੰਨਵਾਦ।"