ਚੰਡੀਗੜ੍ਹ: ਪੰਜਾਬ ਦੇ ਜੇਲ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ 'ਚ ਜੇਲ੍ਹ ਵਿਭਾਗ 'ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਕੀਤੀ ਗਈ ਅਤੇ ਵਿਭਾਗ ਵੱਲੋਂ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਕੁਝ ਗੈਰ-ਪ੍ਰਮਾਣਿਤ ਖਬਰਾਂ ਰਾਹੀਂ ਇਹ ਪ੍ਰਚਾਰਿਆ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਸਮੇਤ ਪਿਛਲੇ ਕੁਝ ਸਮੇਂ ਤੋਂ ਬੈਰਕ 'ਚ ਰੱਖਿਆ ਗਿਆ ਸੀ, ਜਿਨ੍ਹਾਂ ਖਿਲਾਫ ਕਈ ਮਾਮਲੇ ਦਰਜ ਹਨ।
ਬੁਲਾਰੇ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਸਾਰੀਆਂ ਖਬਰਾਂ ਅਤੇ ਰਿਪੋਰਟਾਂ ਸੱਚਾਈ ਤੋਂ ਰਹਿਤ ਅਤੇ ਬੇਬੁਨਿਆਦ, ਝੂਠੀਆਂ ਅਤੇ ਬਦਨਾਮੀ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਵੱਖਰੀ ਬੈਰਕ 'ਚ ਬੰਦ ਹੈ ਅਤੇ ਜੇਲ੍ਹ 'ਚ ਦਾਖ਼ਲ ਹੋਣ ਤੋਂ ਬਾਅਦ ਉਸ ਨੇ ਕਦੇ ਵੀ ਸ੍ਰੀ ਸਿੱਧੂ ਨਾਲ ਕੋਈ ਵੀ ਬੈਰਕ ਸਾਂਝੀ ਨਹੀਂ ਕੀਤੀ।