ਚੰਡੀਗੜ੍ਹ: ਮੌਸਮ ਵਿਭਾਗ ਵੱਲੋਂ ਦਿੱਤੀ ਗਈ ਚੇਤਾਵਨੀ ਦੇ ਮੁਤਾਬਕ ਪੰਜਾਬ ਭਰ ਵਿਚ ਸਵੇਰ ਤੋਂ ਪੂਰਾ ਤੇਜ਼ ਮੀਂਹ ਪੈ ਰਿਹਾ ਹੈ। ਮੀਂਹ ਕਰਕੇ ਜਿੱਥੇ ਪਾਰੇ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਉਥੇ ਹੀ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ।
ਜਿੱਥੇ ਇੱਕ ਪਾਸੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਦੂਜੇ ਪਾਸੇ ਇਸ ਮੀਂਹ ਨਾਲ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਮੀਂਹ ਕਰਕੇ ਸਬਜ਼ੀਆਂ ਦੇ ਭਾਅ ਅਸਮਾਨੀ ਪਹੁੰਚ ਚੁੱਕੇ ਹਨ ਜਿਸ ਨਾਲ ਲੋਕਾਂ ਦੀ ਜੇਬ੍ਹ 'ਤੇ ਕਾਫ਼ੀ ਅਸਰ ਪੈ ਰਿਹਾ ਹੈ।
ਇਸ ਤੋਂ ਇਲਾਵਾ ਇਸ ਮੀਂਹ ਨਾਲ ਕਈ ਤਰ੍ਹਾਂ ਦੀਆਂ ਫ਼ਸਲਾਂ ਨੂੰ ਵੀ ਨੁਕਸਾਨ ਹੋ ਰਿਹਾ ਹੈ। ਕਈ ਥਾਵਾਂ 'ਤੇ ਤਾਂ ਕਿਸਾਨਾਂ ਵੱਲੋਂ ਉਹਨਾਂ ਦੀਆਂ ਫ਼ਸਲਾਂ ਖ਼ਰਾਬ ਹੋਣ ਸਬੰਧੀ ਮੁਆਵਜ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ।