ਪੰਜਾਬ

punjab

ETV Bharat / state

Punjab Pensioners News: ਪੈਨਸ਼ਨਰਾਂ ਨੂੰ ਹੁਣ ਨਹੀਂ ਕੱਟਣੇ ਪੈਣਗੇ ਦਫ਼ਤਰਾਂ ਦੇ ਗੇੜੇ, ਮਾਨ ਸਰਕਾਰ ਨੇ WhatsApp ਨੰਬਰ ਕੀਤਾ ਜਾਰੀ, ਇੱਕ ਮੈਸਜ ਨਾਲ ਹੋਵੇਗਾ ਕੰਮ

Punjab Pensioners: ਪੰਜਾਬ ਸਰਕਾਰ ਨੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ WhatsApp ਨੰਬਰ, ਟੋਲ ਫਰੀ ਨੰਬਰ ਅਤੇ ਈਮੇਲ ਜਾਰੀ ਕੀਤੇ ਹਨ। ਜਿਸ ਦੇ ਚੱਲਦੇ ਹੁਣ ਬਿਨ੍ਹਾਂ ਦਫ਼ਤਰਾਂ ਦੇ ਗੇੜੇ ਲਾਏ ਹੀ ਆਪਣੀ ਮੁਸ਼ਕਿਲ ਦਾ ਨਿਪਟਾਰਾ ਕਰ ਸਕਣਗੇ।

Punjab Pensioners
Punjab Pensioners

By ETV Bharat Punjabi Team

Published : Oct 12, 2023, 4:33 PM IST

ਚੰਡੀਗੜ੍ਹ: ਪੰਜਾਬ ਵਿੱਚ ਕਰੀਬ ਸਾਢੇ ਤਿੰਨ ਲੱਖ ਪੈਨਸ਼ਨਰ ਹਨ। ਜਿਨ੍ਹਾਂ ਨੂੰ ਪੈਨਸ਼ਨ ਕਢਵਾਉਣ ਵੇਲੇ ਕੋਈ ਨਾ ਕੋਈ ਦਸਤਾਵੇਜ਼ ਦਿਖਾਉਣ ਲਈ ਜਾਂ ਬਣਾਉਣ ਲਈ ਖੱਜਲ ਖੁਆਰ ਹੋਣਾ ਪੈਂਦਾ ਹੈ। ਉਨ੍ਹਾਂ ਦੀ ਇਸ ਸਮੱਸਿਆ ਨੂੰ ਹੁਣ ਪੰਜਾਬ ਸਰਕਾਰ ਦੂਰ ਕਰਨ ਜਾ ਰਹੀ ਹੈ। ਜਿਸ ਦੇ ਚੱਲਦੇ ਪੰਜਾਬ ਦੇ ਪੈਨਸ਼ਨਰਾਂ ਲਈ ਹੁਣ ਸਰਕਾਰ ਵੱਲੋਂ ਨਵਾਂ ਕਦਮ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਅਜਿਹਾ ਸਿਸਟਮ ਬਣਾਉਣ ਜਾ ਰਹੀ ਹੈ ਕਿ ਇਹਨਾਂ ਪੈਨਸ਼ਨਰਜ਼ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣਗੇ ਪੈਣਗੇ।

ਘਰ ਬੈਠੇ ਸਮੱਸਿਆ ਦਾ ਹੋਵੇਗਾ ਹੱਲ: ਹੁਣ ਘਰ ਬੈਠੇ ਹੀ ਵਟਸਐਪ, ਈਮੇਲ ਜਾਂ ਫੋਨ 'ਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਨਵੇਂ ਕਦਮ ਚੁੱਕੇ ਹਨ। ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਤਿੰਨ ਮਾਧਿਅਮਾਂ ਰਾਹੀਂ ਸ਼ਿਕਾਇਤਾਂ ਦਰਜ ਕਰਵਾਉਣ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਜੇਕਰ ਇੱਥੇ ਸ਼ਿਕਾਇਤਾਂ ਆਉਂਦੀਆਂ ਹਨ ਤਾਂ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਜੇਕਰ ਕੋਈ ਇਸ ਤੋਂ ਸੰਤੁਸ਼ਟ ਨਹੀਂ ਹੈ ਤਾਂ ਉਹ ਉਕਤ ਪ੍ਰਣਾਲੀ ਰਾਹੀਂ ਸਰਕਾਰ ਤੱਕ ਆਪਣੀ ਰਾਏ ਵੀ ਪਹੁੰਚਾ ਸਕੇਗਾ।

ਵਟਸਐਪ, ਟੋਲ ਫਰੀ ਨੰਬਰ ਅਤੇ ਈਮੇਲ ਜਾਰੀ:ਪੰਜਾਬ ਸਰਕਾਰ ਦੇ ਪੈਨਸ਼ਨ ਅਤੇ ਪੈਨਸ਼ਨਰਜ਼ ਭਲਾਈ ਵਿਭਾਗ ਨੇ ਇਹ ਪ੍ਰਣਾਲੀ ਤਿਆਰ ਕੀਤੀ ਹੈ। ਇਸ ਵਿੱਚ ਪਹਿਲਾਂ ਇੱਕ ਟੋਲ ਫਰੀ ਨੰਬਰ ਦਾ ਪ੍ਰਬੰਧ ਕੀਤਾ ਗਿਆ ਸੀ। ਪੈਨਸ਼ਨਰਾਂ ਨੂੰ 1800 180 2148 'ਤੇ ਕਾਲ ਕਰਨੀ ਪਵੇਗੀ। ਹੁਣ ਸਰਕਾਰ ਵਲੋਂ ਵਟਸਐਪ ਅਤੇ ਈਮੇਲ ਜਾਰੀ ਕੀਤੀ ਗਈ ਹੈ, ਜਿਸ 'ਚ ਵਟਸਐਪ 'ਤੇ ਸ਼ਿਕਾਇਤ ਦਰਜ ਕਰਵਾਉਣ ਲਈ 7589002148 ਨੰਬਰ 'ਤੇ ਸੰਪਰਕ ਕਰਨਾ ਹੋਵੇਗਾ ਅਤੇ pension.helpdesk@punjab.gov.in 'ਤੇ ਈਮੇਲ ਕਰਨਾ ਹੋਵੇਗਾ।

ਸਰਕਾਰ ਨੇ ਜਾਰੀ ਕੀਤਾ ਨੋੋਟਿਸ: ਪੈਨਸ਼ਨਰ ਇਨ੍ਹਾਂ ਨੰਬਰਾਂ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ। ਜਿਸ ਸਬੰਧੀ ਸਰਕਾਰ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਪੈਨਸ਼ਨਰ (ਜੋ ਕਿ ਪੰਜਾਬ ਸਰਕਾਰ ਦੇ ਕਿਸੇ ਵਿਭਾਗ ਤੋਂ ਰਿਟਾਇਰ ਹੋਏ ਹਨ) ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨ ਅਤੇ ਪੈਨਸ਼ਨਰਾਂ ਦੀ ਭਲਾਈ ਵਿਭਾਗ ਵਿਖੇ ਪੈਨਸ਼ਨਰਾਂ ਦੀਆਂ ਪੈਨਸ਼ਨ ਅਤੇ ਹੋਰ ਪੈਨਸ਼ਨਰੀ ਲਾਭਾਂ ਸਬੰਧੀ ਸ਼ਿਕਾਇਤਾਂ ਦੇ ਲਈ ਟੋਲ ਫਰੀ ਨੰਬਰ, ਵਟਸਐਪ ਨੰਬਰ ਅਤੇ ਈਮੇਲ ਆਈਡੀ ਜਾਰੀ ਕੀਤੀ ਗਈ ਹੈ। ਇਸ ਲਈ ਜੇਕਰ ਆਪ ਨੂੰ ਪੈਨਸ਼ਨ ਅਤੇ ਪੈਨਸ਼ਨਰੀ ਲਾਭਾਂ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਆਪ ਆਪਣੀਆਂ ਪ੍ਰਤੀ ਬੇਨਤੀਆਂ/ਸ਼ਿਕਾਇਤਾਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਪੂਰੇ ਵੇਰਵੇ ਸਹਿਤ ਹੇਠ ਲਿਖੇ ਟੋਲ ਫਰੀ ਨੰਬਰ, ਵਟਸਐਪ ਨੰਬਰ ਅਤੇ ਈਮੇਲ 'ਤੇ ਦਰਜ ਕਰਵਾ ਸਕਦੇ ਹੋ।

ABOUT THE AUTHOR

...view details