ਚੰਡੀਗੜ/ਅੰਮ੍ਰਿਤਸਰ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (DGP) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਅੰਮ੍ਰਿਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ ਹੈ। Update on Sudhir Suri murder in Amritsar. Latest news from Amritsar
ਇਸੇ ਦੌਰਾਨ ਉਨਾਂ ਕਿਹਾ ਕਿ ਕਥਿਤ ਅਰੋਪੀ ਵਿਅਕਤੀ ਜੋ ਕਿ ਗੋਪਾਲ ਮੰਦਿਰ, ਅੰਮ੍ਰਿਤਸਰ ਨੇੜੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ, ਉਸ ਦੇ ਕਬਜੇ ਵਿੱਚੋਂ ਵਾਤਰਦਾਤ ਨੂੰ ਅੰਜਾਮ ਦੇਣ ਵਾਲਾ ਹਥਿਆਰ .32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਬੀਤੀ ਦੁਪਹਿਰ 3.40 ਵਜੇ ਦੇ ਕਰੀਬ , ਅੰਮ੍ਰਿਤਸਰ ਦੇ ਗੋਪਾਲ ਨਗਰ ’ਚ ਗੋਪਾਲ ਮੰਦਰ ਦੇ ਬਾਹਰ ਧਰਨੇ ‘ਤੇ ਬੈਠਾ ਸੀ, ਜਦੋਂ ਉਸ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਤੁਰੰਤ ਐਸਕਾਰਟ ਹਸਪਤਾਲ ਅੰਮ੍ਰਿਤਸਰ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।
ਇਸ ਤੋਂ ਅੱਗੇ ਡੀਜੀਪੀ ਗੌਰਵ ਯਾਦਵ ਨੇ ਚੰਡੀਗੜ ਵਿੱਚ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਅਤੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 302 (ਕਤਲ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਅੰਮਿ੍ਰਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।
ਇਸੇ ਤਹਿਤ ਉਨਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ। ਉਨਾਂ ਦੁਹਰਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।
ਇਸ ਦੇ ਨਾਲ ਹੀ ਡੀਜੀਪੀ ਨੇ ਪੰਜਾਬ ਦੀ ਪੁਰਾਣੀ ਭਾਈਚਾਰਕ ਸਾਂਝ ਦੇ ਮਿਸਾਲੀ ਰਿਕਾਰਡ ਬਾਰੇ ਦੱਸਦਿਆਂ ਮੀਡੀਆ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਲੇਟਫਾਰਮਾਂ ਜਾਂ ਸੋਸ਼ਲ ਮੀਡੀਆ ‘ਤੇ ਗ਼ੈਰ-ਪ੍ਰਮਾਣਿਤ ਗੱਲਾਂ/ਖਬਰਾਂ ਪੋਸਟ ਕਰਨ ਤੋਂ ਗੁਰੇਜ ਕਰਨ ਇਸ ਦੇ ਨਾਲ ਹੀ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ। ਉਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਉਹ ਇਸ ਮਾਮਲੇ ਵਿੱਚ ਹੋ ਰਹੀਆਂ ਕਾਰਵਾਈਆਂ ਬਾਰੇ ਅੱਪਡੇਟ ਕਰਦੇ ਰਹਿਣਗੇ।
ਇਹ ਵੀ ਪੜ੍ਹੋ:ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦਾ ਕਤਲ, ਆਰੋਪੀ ਗ੍ਰਿਫਤਾਰ