ਚੰਡੀਗੜ੍ਹ: ਪੰਜਾਬ 'ਚ ਫੈਲੇ ਕੋਵਿਡ 19 ਤੋਂ ਬਚਾਅ ਲਈ ਅਤੇ ਲੋਕਾਂ 'ਚ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਿੱਥੇ ਸਰਕਾਰ ਨੇ ਕਈ ਹਦਾਇਤਾਂ ਜਾਰੀ ਕਰਦਿਆਂ ਸੂਬੇ 'ਚ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ, ਉੱਥੇ ਹੀ ਪੰਜਾਬ ਪੁਲਿਸ ਵੀ ਆਪਣਾ ਕਾਰਜ ਤਨਦੇਹੀ ਨਾਲ ਨਿਭਾ ਰਹੀ ਹੈ। ਪਰ ਸੂਬੇ ਦੀਆਂ ਬਹੁਤੀਆਂ ਥਾਵਾਂ ਤੇ ਲੋਕਾਂ ਨੂੰ ਕਰਫਿਊ ਨਿਯਮਾਂ ਦੀ ਧੱਜੀਆਂ ਉਡਾਉਂਦਿਆਂ ਵੀ ਦੇਖਿਆ ਗਿਆ। ਇਸ ਦੌਰਾਨ ਲੋਕਾਂ ਨੂੰ ਘਰ ਰਹਿਣ ਅਤੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਣ ਦਾ ਸੁਨੇਹਾ ਦਿੰਦਿਆਂ ਪੰਜਾਬ ਪੁਲਿਸ ਨੇ ਵਿਲੱਖਣ ਉਪਰਾਲਾ ਕੀਤਾ ਹੈ।
ਲੋਕਾਂ ਨੂੰ ਕੋਵਿਡ-19 ਸੰਬੰਧੀ ਜਾਗਰੂਕ ਕਰਨ ਅਤੇ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕਰਦਿਆਂ ਜਿੱਥੇ ਸਰਕਾਰ ਸਣੇ ਕਈ ਸਮਾਜ ਸੇਵੀ ਸੰਸਥਾਵਾਂ ਅਤੇ ਅਦਾਕਾਰ ਤੋਂ ਲੈ ਕੇ ਪੁਲਿਸ ਤਕ ਸਭ ਆਪਣੀ ਭੂਮਿਕਾ ਨਿਭਾਉਣ 'ਚ ਲੱਗੇ ਹੋਏ ਹਨ। ਪੁਲਿਸ ਨੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਨੂੰ ਕੋਰੋਨਾ ਸੰਬੰਧੀ ਜਾਗਰੂਕ ਕਰਨ ਲਈ ਵਿਗਿਆਪਨਾਂ ਦਾ ਸਹਾਰਾ ਲਿਆ ਹੈ। ਜਿਸ ਰਾਹੀਂ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਅਤੇ ਪਰਿਵਾਰ ਦੀ ਸੁਰੱਖਿਆ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ।
ਪੰਜਾਬ ਪੁਲਿਸ ਵੱਲੋਂ ਬਣਾਏ ਗਏ ਵਿਗਿਆਪਨ
ਬਰਨਾਲਾ
ਕਪੂਰਖਲਾ