ਚੰਡੀਗੜ੍ਹ/ਜਲੰਧਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ (Heroin Recovered) ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਤਿੰਨ ਤੈਰਾਕਾਂ ਨੂੰ ਭੇਜਣ ਵਾਲੇ ਵੱਡੇ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਦਰਜ ਕੀਤੀ ਹੈ। ਇਹ ਜਾਣਕਾਰੀ (Heroin recovered 50 kg consignment of heroin) ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪੁਲਿਸ ਟੀਮਾਂ ਨੇ ਕਾਲੀ ਕੋਲੋਂ 50 ਕਿਲੋ ਹੈਰੋਇਨ ਦੀ ਖੇਪ ਵਿੱਚੋਂ 9 ਕਿਲੋ ਹੋਰ ਹੈਰੋਇਨ ਵੀ ਜ਼ਬਤ ਕੀਤੀ ਹੈ। ਉਹਨਾਂ ਅੱਗੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਇਸ ਖੇਪ ਵਿਚੋਂ 22.5 ਕਿਲੋ ਹੈਰੋਇਨ ਪਹਿਲਾਂ ਹੀ ਬਰਾਮਦ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹੁਣ ਕੁੱਲ ਬਰਾਮਦਗੀ 31.5 ਕਿਲੋ ਹੋ ਗਈ ਹੈ।
ਇਹ ਕਾਰਵਾਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਹਾਸਲ ਕਰਨ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਜਾਣ ਵਾਲੇ ਨਸ਼ਾ ਤਸਕਰ ਜੋਗਾ ਸਿੰਘ, ਜਿਸ ਕੋਲੋਂ 8 ਕਿਲੋਂ ਹੈਰੋਇਨ ਬਰਾਮਦ ਹੋਈ ਸੀ, ਉਸਦੀ ਗ੍ਰਿਫਤਾਰੀ ਤੋਂ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਅੰਦਰ ਅਮਲ ’ਚ ਲਿਆਂਦੀ ਗਈ ਹੈ । ਇਸ ਤੋਂ ਪਹਿਲਾਂ, ਐਸਐਓਸੀ ਅੰਮ੍ਰਿਤਸਰ ਨੇ ਸ਼ਿੰਦਰ ਸਿੰਘ (Director General of Police Gaurav Yadav) ਵਜੋਂ ਜਾਣੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਕੋਲੋਂ 10 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ। ਇਸ ਮਾਡਿਊਲ ਨਾਲ ਜੁੜੀ ਇੱਕ ਔਰਤ ਨਸ਼ਾ ਤਸਕਰ ਅਮਨਦੀਪ ਕੌਰ ਉਰਫ਼ ਦੀਪ ਭਾਈ ਨੂੰ ਵੀ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਜਦਕਿ ਇੱਕ ਹੋਰ ਨਸ਼ਾ ਤਸਕਰ ਸ਼ਿੰਦਰਪਾਲ ਉਰਫ਼ ਪੱਪੂ ਨੂੰ ਮਹਿਤਪੁਰ ਤੋਂ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ।