ਚੰਡੀਗੜ੍ਹ:ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 194 ਐਫਆਈਆਰ ਦਰਜ ਕਰਕੇ 258 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ 31 ਵਪਾਰਕ ਮਾਮਲੇ ਹਨ।
ਭਾਰੀ ਮਾਤਰਾ ਵਿੱਚ ਨਸ਼ਆ ਬਰਾਮਦ:ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ 41.26 ਕਿਲੋ ਹੈਰੋਇਨ, 13.55 ਕਿਲੋ ਅਫੀਮ, 53.25 ਕਿਲੋ ਗਾਂਜਾ, 4.81 ਕੁਇੰਟਲ ਭੁੱਕੀ ਅਤੇ 5.28 ਲੱਖ ਫਾਰਮਾ ਓਪੀਓਡਜ਼ ਦੀਆਂ ਗੋਲੀਆਂ ਤੋਂ ਇਲਾਵਾ 20.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਹਨਾਂ ਦੱਸਿਆ ਕਿ 5 ਜੁਲਾਈ 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 15 ਹੋਰ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 623 ਹੋ ਗਈ ਹੈ।
ਚਾਈਨ ਡੋਰ ਵੇਚਣ ਵਾਲਿਆਂ 'ਤੇ ਵੀ ਸਖ਼ਤ ਕਾਰਵਾਈ:ਆਈ. ਜੀ. ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ 176 ਐਫਆਈਆਰਜ਼ (FIR) ਦਰਜ ਕਰਕੇ ਚੀਨੀ ਡੋਰ ਦੇ 10269 ਬੰਡਲ ਬਰਾਮਦ ਕੀਤੇ ਹਨ। ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।