ਪੰਜਾਬ

punjab

ETV Bharat / state

Search Opration Amritpal : ਬਾਬਾ ਬਕਾਲਾ ਕੋਰਟ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਪਿਤਾ, ਅੰਮ੍ਰਿਤਪਾਲ ਸਿੰਘ ਦੇ ਦੋ ਹੋਰ ਸਾਥੀ ਗ੍ਰਿਫਤਾਰ - amritpal singh live updates

Amritpal Singh updates
Amritpal Singh updates

By

Published : Mar 19, 2023, 8:57 AM IST

Updated : Mar 24, 2023, 12:31 PM IST

17:08 March 19

■ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਵੱਡਾ ਡਰ, ਕਿਹਾ- ਪੁੱਤਰ ਨੂੰ ਗ੍ਰਿਫਤਾਰ ਕੀਤਾ, ਪਰ ਸਾਨੂੰ ਦੱਸ ਨਹੀਂ ਰਹੇ

ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਈਟੀਵੀ ਭਾਰਤ ਨਾਲ ਗੱਲ ਕਰਦੇ ਹੋਏ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਪੁਲਿਸ ਅਜੇ ਤੱਕ ਗ੍ਰਿਫਤਾਰੀ ਬਾਰੇ ਕੁਝ ਨਹੀਂ ਦੱਸ ਰਹੀ। ਪੁਲਿਸ ਆਖ ਰਹੀ ਹੈ ਕਿ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਸਾਨੂੰ ਇਹ ਵੀ ਸ਼ੱਕ ਹੈ ਕਿ ਉਸ ਨਾਲ ਕੁਝ ਗ਼ਲਤ ਨਾ ਹੋ ਜਾਵੇ। ਬਾਬਾ ਬਕਾਲਾ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ 4 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। 23 ਮਾਰਚ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸਿਮਰਨਜੀਤ ਸਿੰਘ ਮਾਨ ਦਾ ਪੁੱਤਰ ਈਮਾਨ ਸਿੰਘ ਮਾਨ, ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚਿਆਂ ਹੈ। ਉਹ ਉਸ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕਰਨਗੇ। ਪੇਸ਼ੇ ਵਜੋਂ ਵਕੀਲ ਈਮਾਨ ਸਿੰਘ ਮਾਨ ਵਲੋਂ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਕਾਨੂੰਨੀ ਸਲਾਹ ਦਿੱਤੀ ਜਾ ਰਹੀ ਹੈ। ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਪਿੰਡ ਬੋਪਾਰਾਏ ਵਿੱਚ ਸਰਚ ਅਭਿਆਨ ਤਹਿਤ ਕਾਰਵਾਈ ਕਰਦੇ ਹੋਏ 15 ਹੋਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਜਿਸ ਸਬੰਧ ਵਿਚ ਆਈਜੀ ਰੇਂਜ ਲੁਧਿਆਣਾ ਕੌਸਤੁਭ ਸ਼ਰਮਾ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਲਗਾਉਣ ਦੀ ਫਿਰਾਕ ਵਿੱਚ ਸੀ, ਇਸ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਨੂੰ ਐਸਡੀਐਮ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਜਾਰੀ ਹੈ। ਪੁਲਿਸ ਮੁਤਾਬਕ, ਅੰਮ੍ਰਿਤਪਾਲ ਦੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਨੂੰ ਦੋ ਸਾਲਾਂ ਵਿੱਚ 35 ਕਰੋੜ ਰੁਪਏ ਦੇ ਵਿਦੇਸ਼ੀ ਫੰਡ ਮਿਲੇ ਹਨ। ਪਾਕਿਸਤਾਨ 'ਚ ਵੀ ਉਸ ਦੀ ਫੋਨ 'ਤੇ ਗੱਲ ਹੋਈ। ਪੁਲਿਸ ਉਸ ਦਾ ਮੋਬਾਈਲ ਚੈੱਕ ਕਰ ਰਹੀ ਹੈ।

ਅੰਮ੍ਰਿਤਪਾਲ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਪਟੀਸ਼ਨ ਐਡਵੋਕੇਟ ਈਮਾਨ ਸਿੰਘ ਖਾਰਾ ਨੇ ਦਾਖਲ ਕੀਤੀ ਹੈ। ਬ੍ਰਿਜਮੋਹਨ ਸੂਰੀ ਵੱਲੋਂ ਦੱਸਿਆ ਗਿਆ ਕਿ ਬੀਤੇ ਦਿਨੀ ਥਾਣਾ ਅਜਨਾਲਾ ਦਾ ਘਿਰਾਉ ਕੀਤਾ ਗਿਆ ਸੀ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਾਥੀ ਨੂੰ ਛੁਡਾਉਣ ਲੈ ਕੇ ਔਰ ਇਸ ਵਿਚ ਕਾਫੀ ਉੱਚ ਅਧਿਕਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਵੀ ਹੋਏ ਸਨ। ਉਸ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੂੰ ਕਾਫ਼ੀ ਦੇਰ ਪਹਿਲਾਂ ਕਾਰਵਾਈ ਕਰ ਦੇਣੀ ਚਾਹੀਦੀ ਸੀ। ਪੰਜਾਬ 'ਚ ਅੰਮ੍ਰਿਤਪਾਲ ਸਿੰਘ 'ਤੇ ਕੀਤੀ ਗਈ ਕਾਰਵਾਈ ਨੂੰ ਲੈ ਕੇ ਚੰਡੀਗੜ੍ਹ ਜ਼ਿਲਾ ਮੈਜਿਸਟ੍ਰੇਟ ਨੇ ਸ਼ਹਿਰ 'ਚ ਧਾਰਾ 144 ਲਾਗੂ ਕਰ ਦਿੱਤੀ ਹੈ। ਧਾਰਾ 144 ਲਾਗੂ ਹੋਣ ਤੋਂ ਬਾਅਦ, 5 ਜਾਂ 5 ਤੋਂ ਵੱਧ ਵਿਅਕਤੀ ਕਿਤੇ ਵੀ ਇਕੱਠੇ ਜਾਂ ਪ੍ਰਦਰਸ਼ਨ ਨਹੀਂ ਕਰ ਸਕਦੇ। ਪੰਜਾਬ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਟਵੀਟ ਕਰ ਕੇ ਕਿਹਾ ਕਿਹਾ ਪੰਜਾਬ ਪੁਲਿਸ ਹਮੇਸ਼ਾ ਅਮਨ-ਕਾਨੂੰਨ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰਦੀ ਹੈ...ਇਸ ਕੇਸ ਸਬੰਧੀ ਅਗਲੀ ਕਾਰਵਾਈ ਵੀ ਕਾਨੂੰਨ ਤਹਿਤ ਹੀ ਕੀਤੀ ਜਾਵੇਗੀ। ਅੰਮ੍ਰਿਤਪਾਲ ਸਿੰਘ ਇਸ ਮਾਮਲੇ ਵਿੱਚ ਲੋੜੀਂਦਾ ਹੈ ਅਤੇ ਉਸ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਚਾਚੇ ਦਾ ਪਾਸਪੋਰਟ, ਅਸਲਾ ਲਾਇਸੈਂਸ ਤੇ ਪਿਸਟਲ ਜ਼ਬਤ ਕਰ ਲਈ ਗਈ ਹੈ।

ਬਾਬਾ ਬਕਾਲਾ ਕੋਰਟ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਪਿਤਾ:

13:55 March 19

■NIA ਦੇ ਹਵਾਲੇ ਕੀਤਾ ਜਾ ਸਕਦਾ ਹੈ ਅੰਮ੍ਰਿਤਪਾਲ ਦਾ ਕੇਸ

ਸੂਤਰਾਂਤੋਂ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਹੈ। ਉਸਦੇ ISI ਨਾਲ ਜੁੜੇ ਹੋਣ ਦੇ ਵੀ ਸੰਕੇਤ ਮਿਲੇ ਹਨ। ਇਸ ਲਈ ਇਹ ਕੇਸ NIA ਦੇ ਹਵਾਲੇ ਕੀਤਾ ਜਾ ਸਕਦਾ ਹੈ। ਇਸਤੋਂ ਪਹਿਲਾਂ ਵੀ ਇਹ ਸਵਾਲ ਚੁੱਕੇ ਜਾ ਰਹੇ ਸਨ ਕਿ ਆਖਿਰ ਅੰਮ੍ਰਿਤਪਾਲ ਸਿੰਘ ਨੂੰ ਕੌਣ ਫੰਡਿੰਗ ਕਰ ਰਿਹਾ ਹੈ। ਸਰਕਾਰ ਉੱਤੇ ਨਿਸ਼ਾਨੇ ਸਾਧ ਕੇ ਵਿਰੋਧੀ ਧਿਰਾਂ ਵੀ ਇਹ ਸਵਾਲ ਵਾਰ-ਵਾਰ ਚੁੱਕ ਰਹੀਆਂ ਸਨ। ਐਸਐਸਪੀ ਸਤੇਂਦਰ ਸਿੰਘ ਨੇ ਪ੍ਰੈਂਸ ਕਾਨਫਰੰਸ ਦੌਰਾਨ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਕੋਲੋਂ ਬਰਾਮਦ ਹੋਏ ਕਈ ਹਥਿਆਰ ਨਜਾਇਜ਼ ਹਨ। ਇਸੇ ਤਰ੍ਹਾਂ ਕਈ ਰਾਉਂੜ ਗੋਲੀਆਂ ਵੀ ਉਨ੍ਹਾਂ ਦੇ ਕੋਲੋਂ ਬਰਾਮਦ ਹੋਈਆਂ ਹਨ। ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਵੀ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਪਾਸੋਂ ਮਿਲੇ ਹਥਿਆਰਾਂ ਉੱਤੇ AKF ਲਿਖਿਆ ਮਿਲਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸ਼ਬਦ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਵੀ ਲਿਖਿਆ ਹੋਇਆ ਹੈ। ਇਸਦਾ ਮਤਲਬ ਆਨੰਦਪੁਰ ਖ਼ਾਲਸਾ ਫੌਜ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਆਪਣੀ ਹਥਿਆਰਬੰਦ ਫੌਜ ਖੜੀ ਕਰ ਰਿਹਾ ਸੀ।

ਮਹਿਤਪੁਰ ਦੇ ਨਜ਼ਦੀਕੀ ਪਿੰਡ ਸਲੇਮਾ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦੇ ਜਥੇ ਦੀ ਇੱਕ ਹੋਰ ਗੱਡੀ ਫੜੀ ਗਈ ਜਿਸ ਵਿੱਚ 315 ਬੋਰ ਰਫਲ ਤੇ 57 ਕਾਰਤੂਸ ਜਿੰਦਾ ਬਰਾਮਦ ਕੀਤੇ ਗਏ। ਪੁਲਿਸ ਵਲੋਂ ਗੱਡੀ ਨੂੰ ਆਪਣੀ ਗ੍ਰਿਫ਼ਤ ਵਿੱਚ ਲੈ ਲਿਆ ਗਿਆ ਤੇ ਥਾਣਾ ਲਿਆਂਦਾ ਗਿਆ ਸੂਤਰਾਂ ਦੀ ਜਾਣਕਾਰੀ ਤੋਂ ਪਤਾਂ ਲੱਗਾ ਹੈਂ ਕੀ ਰਾਤ ਭਾਈ ਅੰਮ੍ਰਿਤਪਾਲ ਸਿੰਘ ਦੇ ਜਥੇ ਦੀਆਂ ਕੁਝ ਗੱਡੀਆਂ ਲੰਘੀਆਂ ਹਨ। ਜਲੰਧਰ ਰੇਂਜ ਦੇ ਡੀਆਈਜੀ ਸਵਪਨ ਸ਼ਰਮਾ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਸਬੰਧ ਹਨ। ਉਹ ਆਨੰਦਪੁਰ ਖਾਲਸਾ ਫੋਰਸ (AKF) ਨਾਂ ਦੀ ਨਿੱਜੀ ਫੌਜ ਬਣਾਉਣ ਦੀ ਤਿਆਰੀ ਕਰ ਰਿਹਾ ਸੀ। ਉਸ ਦੇ ਘਰ ਅਤੇ ਸਾਥੀਆਂ ਤੋਂ ਬਰਾਮਦ ਹੋਏ ਹਥਿਆਰਾਂ 'ਤੇ AKF ਲਿਖਿਆ ਹੋਇਆ ਹੈ। ਅੰਮ੍ਰਿਤਸਰ ਪੁਲਸ ਮੁਤਾਬਕ ਅੰਮ੍ਰਿਤਪਾਲ ਦੇ ਇਕ ਕਰੀਬੀ ਕੋਲੋਂ 100 ਤੋਂ ਵੱਧ ਨਾਜਾਇਜ਼ ਕਾਰਤੂਸ ਬਰਾਮਦ ਹੋਏ ਹਨ। ਅੰਮ੍ਰਿਤਪਾਲ ਨੇ ਉਸ ਨੂੰ ਇਹ ਕਾਰਤੂਸ ਦਿੱਤੇ ਸਨ। ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਜਲੰਧਰ 'ਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ, ਜਦਕਿ ਸਿੰਘ ਦੀ ਭਾਲ ਜਾਰੀ ਹੈ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਜਲੰਧਰ ਦੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਸਵਰਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਰਾਤ ਜਲੰਧਰ ਦੇ ਮਹਿਤਪੁਰ ਇਲਾਕੇ ਦੇ ਇੱਕ ਗੁਰਦੁਆਰੇ ਨੇੜੇ ਆਤਮ ਸਮਰਪਣ ਕਰ ਦਿੱਤਾ।

11:02 March 19

■ਅੰਮ੍ਰਿਤਪਾਲ ਦੇ ਚਾਰ ਸਾਥੀਆਂ ਨੂੰ ਪੁਲਿਸ ਅਸਮ ਲੈ ਕੇ ਪਹੁੰਚੀ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਲਗਾਤਾਰ ਪੁਲਿਸ ਵੱਲੋਂ ਛਾਪੇਮਾਰੀ ਜਾਰੀ ਹੈ। ਤਰਨਤਾਰਨ ਵਿਖੇ ਅੰਮ੍ਰਿਤਪਾਲ ਦੇ 12 ਹੋਰ ਸਾਥੀਆਂ ਨੂੰ ਪੁਲਿਸ ਨੇ ਰਾਊਂਡਅਪ ਕੀਤਾ ਹੈ। ਪੰਜਾਬ ਵਿੱਚ ਇੰਟਰਨੈਟ ਸੇਵਾਵਾਂ ਉੱਤੇ ਪਾਬੰਦੀ ਨੂੰ ਹੋਰ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਸਾਰੀਆਂ ਮੋਬਾਈਲ ਇੰਟਰਨੈਟ ਸੇਵਾਵਾਂ, ਸਾਰੀਆਂ SMS ਸੇਵਾਵਾਂ (ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ) ਅਤੇ ਮੋਬਾਇਲ ਨੈਟਵਰਕਾਂ 'ਤੇ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਡੋਂਗਲ ਸੇਵਾਵਾਂ, ਵੌਇਸ ਕਾਲ ਨੂੰ ਛੱਡ ਕੇ, ਜਨਤਾ ਦੇ ਹਿੱਤ ਵਿੱਚ 20 ਮਾਰਚ, 2023, ਦੁਪਹਿਰ 12:00 ਵਜੇ ਤੱਕ ਮੁਅੱਤਲ ਕੀਤੀਆਂ ਗਈਆਂ ਹਨ।

ਖ਼ਬਰ ਹੈ ਕਿ ਅੰਮ੍ਰਿਤਪਾਲ ਦੇ ਚਾਰ ਸਾਥੀਆਂ ਨੂੰ ਪੁਲਿਸ ਅਸਮ ਲੈ ਕੇ ਪਹੁੰਚੀ ਹੈ। ਪੁਲਿਸ ਉਨ੍ਹਾਂ ਨੂੰ ਅਸਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਲੈ ਕੇ ਗਈ ਹੈ। ਜਿਹੜੇ ਚਾਰ ਸਾਥੀ ਅਸਮ ਜੇਲ੍ਹ ਲੇਜਾਏ ਗਏ ਹਨ, ਉਨ੍ਹਾਂ ਵਿੱਚ ਭਗਵੰਤ ਸਿੰਘ ਬਾਜੇਕੇ ਉਰਫ ਪ੍ਰਧਾਨਮੰਤਰੀ ਵੀ ਸ਼ਾਮਿਲ ਦੱਸਿਆ ਜਾ ਸਕਦਾ ਹੈ। ਬਠਿੰਡਾ ਪੁਲਿਸ ਨੇ ਅੰਮ੍ਰਿਤਪਾਲ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਅਜੇ ਤੱਕ ਅੰਮ੍ਰਿਤਪਾਲ ਸਿੰਘ ਦੇ 20 ਸਾਥੀ ਗ੍ਰਿਫਤਾਰ ਹੋ ਚੁੱਕੇ ਹਨ। ਹੋਰਨਾਂ ਨੂੰ ਗ੍ਰਿਫਤਾਰ ਕਰਨ ਲਈ ਅਜੇ ਵੀ ਪੁਲਿਸ ਦੀ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਦੀ ਤਲਾਸ਼ ’ਚ ਅਜੇ ਵੀ ਪੁਲਿਸ ਲੱਗੀ ਹੋਈ ਹੈ। ਜਲੰਧਰ ਪੁਲਿਸ ਵੱਲੋਂ ਅੰਮ੍ਰਿਤਪਾਲ ਸਿ਼ੰਘ ਦੇ ਕਾਫਿਲੇ ਦੀ ਇਕ ਹੋਰ ਗੱਡੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਗੱਡੀ ਵਿੱਚੋਂ 77 ਕਾਰਤੂਸ ਵੀ ਮਿਲੇ ਹਨ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀ ਤਲਾਸ਼ ਵਿੱਚ ਪੰਜਾਬ ਵਿੱਚ ਵੱਡਾ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਖ਼ਬਰ ਹੈ ਕਿ ਜਲੰਧਰ ਦੇ ਮਹਿਤਪੁਰ ਵਿੱਚੋਂ ਅੰਮ੍ਰਿਤਪਾਲ ਦੇ 7 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਕੋਲੋਂ ਵੱਡੀ ਗਿਣਤੀ ਵਿੱਚ ਹਥਿਆਰ ਤੇ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਕੇਂਦਰੀ ਖੁਫੀਆ ਏਜੰਸੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨਸ਼ਾ ਛੁਡਾਊ ਕੇਂਦਰਾਂ ਦੇ ਨਾਂ 'ਤੇ ਫਿਦਾਇਨ ਹਮਲਾਵਰ ਤਿਆਰ ਕਰ ਰਿਹਾ ਸੀ। ਉਹ ਅੱਤਵਾਦੀਆਂ ਨੂੰ ਤਿਆਰ ਕਰ ਰਿਹਾ ਸੀ। ਸਭ ਕੁਝ ISI ਦੇ ਇਸ਼ਾਰੇ 'ਤੇ ਹੋ ਰਿਹਾ ਸੀ। ਗੈਰ-ਕਾਨੂੰਨੀ ਹਥਿਆਰ ਪਾਕਿਸਤਾਨ ਤੋਂ ਮੰਗਵਾ ਕੇ ਇਨ੍ਹਾਂ ਕੇਂਦਰਾਂ ਵਿਚ ਸਟੋਰ ਕੀਤੇ ਜਾ ਰਹੇ ਸਨ। ਜਿਸ ਰਾਹੀਂ ਉਹ ਆਨੰਦਪੁਰ ਖਾਲਸਾ ਫੋਰਸ (AKF) ਤਿਆਰ ਕਰ ਰਿਹਾ ਸੀ। ਅੰਮ੍ਰਿਤ ਸੰਚਾਰ ਦੇ ਨਾਂ ’ਤੇ ਸਭ ਕੁਝ ਕੀਤਾ ਜਾ ਰਿਹਾ ਸੀ।

08:19 March 19

ਅੰਮ੍ਰਿਤਪਾਲ ਫ਼ਰਾਰ, ਪੁਲਿਸ ਵੱਲੋਂ ਤਲਾਸ਼ ਜਾਰੀ, ਇੰਟਰਨੈਟ ਸੇਵਾਵਾਂ ਬੰਦ

ਚੰਡੀਗੜ੍ਹ:ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੱਟੜਪੰਥੀ ਪ੍ਰਚਾਰਕ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ 112 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਨੂੰ ਜਲੰਧਰ ਜ਼ਿਲ੍ਹੇ ਵਿੱਚ ਰੋਕ ਲਿਆ ਗਿਆ, ਪਰ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਅਧਿਕਾਰੀਆਂ ਨੇ ਕਈ ਥਾਵਾਂ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ ਸੋਮਵਾਰ ਦੁਪਹਿਰ ਤੱਕ ਰਾਜ ਵਿੱਚ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਪੰਜਾਬ 'ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਸੋਮਵਾਰ ਨੂੰ ਤੀਜੇ ਦਿਨ ਵੀ ਜਾਰੀ ਹੈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਉਸਨੂੰ ਲੱਭਣ ਲਈ ਇੱਕ ਮੈਗਾ ਸਰਚ ਅਭਿਆਨ ਚਲਾਇਆ ਹੈ। ਸ਼ਨੀਵਾਰ ਨੂੰ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਹ ਪੁਲਿਸ ਦੇ ਹੱਥੋਂ ਭੱਜਣ 'ਚ ਕਾਮਯਾਬ ਹੋ ਗਿਆ। ਉਸ ਦੀ ਕਾਰ ਨਕੋਦਰ ਵਿੱਚ ਖੜ੍ਹੀ ਮਿਲੀ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਦਾ ਮੋਬਾਈਲ ਫੋਨ ਵੀ ਇਸੇ ਗੱਡੀ ਵਿੱਚੋਂ ਮਿਲਿਆ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਵਾਰਿਸ ਪੰਜਾਬ ਦੇ ਜਥੇਬੰਦੀ ਦੇ 78 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਪਰ ਅੰਮ੍ਰਿਤਪਾਲ ਸਿੰਘ ਫ਼ਰਾਰ ਕਰਾਰ ਹੈ ਜਿਸ ਦੀ ਭਾਲ ਲਈ ਪੰਜਾਬ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ ਹੈ।

ਅੰਮ੍ਰਿਤਪਾਲ ਖਿਲਾਫ ਕਈ ਮਾਮਲੇ ਦਰਜ:ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਵਾਰਿਸ ਪੰਜਾਬ ਦੇ (ਡਬਲਯੂਪੀਡੀ) ਨਾਲ ਜੁੜੇ ਲੋਕਾਂ ਦੇ ਖਿਲਾਫ ਇੱਕ "ਵੱਡੇ ਪੱਧਰ 'ਤੇ ਰਾਜ-ਵਿਆਪੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO)" ਸ਼ੁਰੂ ਕੀਤੀ ਹੈ। ਸਿੰਘ ਖਿਲਾਫ ਸੱਤ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਮੁਤਾਬਕ ਇਸ ਅਪਰੇਸ਼ਨ ਦੌਰਾਨ ਹੁਣ ਤੱਕ ਕੁੱਲ 112 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕਈਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਗ਼ਲਤ ਜਾਣਕਾਰੀ ਜਾਂ ਅਫ਼ਵਾਹਾਂ ਤੋਂ ਬਚ ਕੇ ਰਹੋ ਅਤੇ ਸ਼ਾਂਤ ਰਹਿਣ ਦੀ ਵੀ ਅਪੀਲ ਕੀਤੀ ਗਈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾਂ ਨਹੀਂ। ਤਰਸੇਮ ਨੇ ਦੱਸਿਆ ਕਿ ਉਸ ਨੇ ਪੁਲਿਸ ਨੂੰ ਸਹਿਯੋਗ ਦਿੱਤਾ, ਜਿਨ੍ਹਾਂ ਨੇ ਉਸ ਦੇ ਘਰ ਆ ਕੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਪੁਲਿਸ ਦੀ ਇਸ ਕਾਰਵਾਈ ਨੂੰ ‘ਨਾਜਾਇਜ਼’ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਪੁਲਿਸ ਅਪਰਾਧੀਆਂ ਅਤੇ ਨਸ਼ਿਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੀ। ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਕੁਝ ਖਾਲਿਸਤਾਨੀ ਸਮਰਥਕਾਂ ਦੀਆਂ ਨਵੀਆਂ ਸਰਗਰਮੀਆਂ ਦੇ ਮੱਦੇਨਜ਼ਰ ਪੰਜਾਬ ਦੇ ਹਾਲਾਤਾਂ 'ਤੇ "ਨੇੜਿਓਂ ਨਿਗਰਾਨੀ" ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਟੜਪੰਥੀ ਪ੍ਰਚਾਰਕ ਬਰਤਾਨੀਆ ਵਿੱਚ ਰਹਿ ਰਹੇ ਖਾਲਿਸਤਾਨੀ ਅੱਤਵਾਦੀ ਅਵਤਾਰ ਸਿੰਘ ਖੰਡਾ ਦਾ ਨਜ਼ਦੀਕੀ ਸਾਥੀ ਮੰਨਿਆ ਜਾਂਦਾ ਹੈ।

ਵਾਹਨਾਂ ਦੀ ਸਖ਼ਤੀ ਨਾਲ ਜਾਂਚ:ਕੇਂਦਰੀ ਏਜੰਸੀ ਦੇ ਸੂਤਰਾਂ ਨੇ ਦੱਸਿਆ ਕਿ ਖਾਲਿਸਤਾਨ ਪੱਖੀ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਦੀਆਂ ਕੋਸ਼ਿਸ਼ਾਂ ਦੇ ਤਹਿਤ, "ਭਗੌੜੇ" ਦੇ ਕਥਿਤ ਸਲਾਹਕਾਰ ਅਤੇ ਫਾਈਨਾਂਸਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਦਲਜੀਤ ਸਿੰਘ ਕਲਸੀ ਉਰਫ ਸਰਬਜੀਤ ਸਿੰਘ ਕਲਸੀ, ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਥਿਤ ਸਲਾਹਕਾਰ ਅਤੇ ਫਾਈਨਾਂਸਰ ਹੈ, ਨੂੰ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 'ਵਾਰਿਸ ਦੇ ਪੰਜਾਬ' ਦੇ ਮੁਖੀ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ। ਖਾਲਿਸਤਾਨ ਸਮਰਥਕ ਅਤੇ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਹਿਮਾਚਲ ਪੁਲਸ ਵੀ ਅਲਰਟ 'ਤੇ ਹੈ। ਸੂਬੇ ਦੇ ਪੰਜਾਬ ਸਰਹੱਦ ਨਾਲ ਲੱਗਦੇ ਜ਼ਿਲ੍ਹਾ ਸੋਲਨ 'ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਸਰਹੱਦਾਂ 'ਤੇ ਚੌਕਸੀ ਵਧਾ ਦਿੱਤੀ ਗਈ ਹੈ। ਸੂਬੇ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਡਰਾਈਵਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:Amritpal Singh: ਅਜਨਾਲਾ ਕਾਂਡ ਤੋਂ ਬਾਅਦ ਪੰਜਾਬ ਪੁਲਿਸ ਦੀ ਰਡਾਰ 'ਤੇ ਸੀ ਅੰਮ੍ਰਿਤਪਾਲ ਸਿੰਘ

Last Updated : Mar 24, 2023, 12:31 PM IST

ABOUT THE AUTHOR

...view details