ਪੰਜਾਬ

punjab

ETV Bharat / state

ਪੰਜਾਬ ਵਿੱਚ ਕੋਰੋਨਾ ਬਲਾਸਟ, 792 ਨਵੇਂ ਮਾਮਲੇ ਆਏ ਸਾਹਮਣੇ, 18 ਮੌਤਾਂ - corona virus

ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 792 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 17853 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 5964 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 423 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ ਵਿੱਚ ਕੋਰੋਨਾ ਬਲਾਸਟ, 792 ਨਵੇਂ ਮਾਮਲੇ ਆਏ ਸਾਹਮਣੇ, 18 ਮੌਤਾਂ
ਪੰਜਾਬ ਵਿੱਚ ਕੋਰੋਨਾ ਬਲਾਸਟ, 792 ਨਵੇਂ ਮਾਮਲੇ ਆਏ ਸਾਹਮਣੇ, 18 ਮੌਤਾਂ

By

Published : Aug 2, 2020, 9:09 PM IST

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 792 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਪਿਛਲੇ 24 ਘੰਟਿਆਂ ਵਿੱਚ 18 ਮਰੀਜ਼ਾਂ ਦੀ ਮੌਤ ਹੋਈ ਹੈ। ਹੁਣ ਤੱਕ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 17853 ਹੋ ਗਈ ਹੈ ਅਤੇ 5964 ਐਕਟਿਵ ਮਾਮਲੇ ਹਨ। ਇਸ ਭਿਆਨਕ ਮਹਾਂਮਾਰੀ ਨੇ ਪੰਜਾਬ ਵਿੱਚ ਹੁਣ ਤੱਕ 423 ਲੋਕਾਂ ਦੀ ਜਾਨ ਲਈ ਹੈ।

ਪੰਜਾਬ ਵਿੱਚ ਕੋਰੋਨਾ ਬਲਾਸਟ, 792 ਨਵੇਂ ਮਾਮਲੇ ਆਏ ਸਾਹਮਣੇ, 18 ਮੌਤਾਂ

ਇਨ੍ਹਾਂ 792 ਨਵੇਂ ਮਾਮਲਿਆਂ ਵਿੱਚੋਂ 147 ਲੁਧਿਆਣਾ, 98 ਜਲੰਧਰ, 44 ਅੰਮ੍ਰਿਤਸਰ, 100 ਪਟਿਆਲਾ, 25 ਸੰਗਰੂਰ, 52 ਮੋਹਾਲੀ, 4 ਹੁਸ਼ਿਆਰਪੁਰ, 30 ਗੁਰਦਾਸਪੁਰ, 42 ਫਿਰੋਜ਼ਪੁਰ, 8 ਪਠਾਨਕੋਟ, 1 ਤਰਨ ਤਾਰਨ, 28 ਬਠਿੰਡਾ, 10 ਫ਼ਤਿਹਗੜ੍ਹ ਸਾਹਿਬ, 84 ਮੋਗਾ, 4 ਨਵਾਂ ਸ਼ਹਿਰ, 21 ਫ਼ਰੀਦਕੋਟ, 7 ਫ਼ਾਜ਼ਿਲਕਾ, 31 ਕਪੂਰਥਲਾ, 3 ਰਪੋੜ, 35 ਬਰਨਾਲਾ, 18 ਮਾਨਸਾ ਤੋਂ ਸਾਹਮਣੇ ਆਏ ਹਨ।

ਪੰਜਾਬ ਵਿੱਚ ਕੋਰੋਨਾ ਬਲਾਸਟ, 792 ਨਵੇਂ ਮਾਮਲੇ ਆਏ ਸਾਹਮਣੇ, 18 ਮੌਤਾਂ

ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 17853 ਮਰੀਜ਼ਾਂ ਵਿੱਚੋਂ 11466 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5964 ਐਕਟਿਵ ਮਾਮਲੇ ਹਨ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 5,99,651 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

ABOUT THE AUTHOR

...view details