ਚੰਡੀਗੜ੍ਹ: ਸ਼ਨਿੱਚਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 172 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6109 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1641 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 162 ਲੋਕਾਂ ਦੀ ਮੌਤ ਹੋਈ ਹੈ।
ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ ਇਨ੍ਹਾਂ 172 ਨਵੇਂ ਮਾਮਲਿਆਂ ਵਿੱਚੋਂ 9 ਅੰਮ੍ਰਿਤਸਰ, 46 ਲੁਧਿਆਣਾ, 61 ਜਲੰਧਰ, 3 ਪਟਿਆਲਾ, 16 ਸਗੰਰੂਰ, 2 ਗੁਰਦਾਸਪੁਰ , 5 ਮੋਹਾਲੀ, 2 ਪਠਾਨਕੋਟ, 1 ਤਰਨਤਾਰਨ, 1 ਹੁਸ਼ਿਆਰਪੁਰ, 1 ਐਸਬੀਐਸ ਨਗਰ, 1 ਫਤਿਹਗੜ੍ਹ ਸਾਹਿਬ, 1 ਰੋਪੜ, 2 ਮੋਗਾ, 1 ਫਾਜ਼ਿਲਕਾ, 5 ਫਿਰੋਜ਼ਪੁਰ, 6 ਬਠਿੰਡਾ, 3 ਕਪੂਰਥਲਾ, 5 ਬਰਨਾਲਾ, 1 ਮਾਨਸਾ ਤੋਂ ਮਾਮਲੇ ਸਾਹਮਣੇ ਆਏ ਹਨ।
ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 6109 ਮਰੀਜ਼ਾਂ ਵਿੱਚੋਂ 4306 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1641 ਐਕਟਿਵ ਮਾਮਲੇ ਹਨ।
ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,31,585 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 6109 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।
ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ