ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਿਨ-ਬ-ਦਿਨ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਇਸ ਮਹਾਂਮਾਰੀ ਦਾ ਸ਼ਿਕਾਰ ਪੁਲਿਸ ਡਾਕਟਰ ਅਤੇ ਸਿਆਸੀ ਆਗੂ ਵੀ ਹੋ ਗਏ ਹਨ। ਹੁਣ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ।
ਪੰਜਾਬ ਦੇ ਇਕ ਹੋਰ ਮੰਤਰੀ ਨੂੰ ਹੋਇਆ 'ਕੋਰੋਨਾ', ਆਜ਼ਾਦੀ ਦਿਹਾੜੇ 'ਤੇ ਲਹਿਰਾਇਆ ਸੀ ਝੰਡਾ
ਪੰਜਾਬ 'ਚ ਕੋਰੋਨਾ ਵਾਇਰਸ ਦਿਨ-ਬ-ਦਿਨ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਇਸ ਮਹਾਂਮਾਰੀ ਦਾ ਸ਼ਿਕਾਰ ਪੁਲਿਸ ਡਾਕਟਰ ਅਤੇ ਸਿਆਸੀ ਆਗੂ ਵੀ ਹੋ ਗਏ ਹਨ।
ਮੰਤਰੀ ਨੂੰ ਹੋਇਆ 'ਕੋਰੋਨਾ'
ਬੀਤੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ, ਜਿਸ ਕਾਰਨ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਜਿਸ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਦੱਸਣਯੋਗ ਹੈ ਕਿ ਗੁਰਪ੍ਰੀਤ ਕਾਂਗੜ ਨੇ ਮਾਨਸਾ ਵਿਖੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਝੰਡਾ ਵੀ ਲਹਿਰਾਇਆ ਸੀ।
ਸਿਹਤ ਅਧਿਕਾਰੀਆਂ ਨੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਸਾਰੇ ਸਿਆਸੀ ਆਗੂ, ਆਧਿਕਾਰੀਆਂ ਤੇ ਮੁਲਜ਼ਮਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।