ਪੰਜਾਬ

punjab

ਪੰਜਾਬ ਐਸਸੀ ਕਮਿਸ਼ਨ ਨੇ ਭਾਈ ਨਿਰਮਲ ਸਿੰਘ ਦੇ ਸਸਕਾਰ 'ਚ ਦੇਰੀ ਦੀ ਜਾਂਚ ਦੇ ਦਿੱਤੇ ਹੁਕਮ

By

Published : Apr 6, 2020, 8:04 AM IST

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਪਦਮ ਸ੍ਰੀ ਐਵਾਰਡੀ ਨਿਰਮਲ ਸਿੰਘ ਦੇ ਸਸਕਾਰ ਵਿੱਚ ਦੇਰੀ ਦੀ ਜਾਂਚ ਕਰਨ ਅਤੇ 7 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਫ਼ੋਟੋ।
ਫ਼ੋਟੋ।

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਐਤਵਾਰ ਨੂੰ ਪਦਮ ਸ੍ਰੀ ਐਵਾਰਡੀ ਭਾਈ ਨਿਰਮਲ ਸਿੰਘ ਖਾਲਸਾ ਦੇ ਅੰਤਿਮ ਸਸਕਾਰ ਵਿੱਚ ਦੇਰੀ ਦੇ ਮਾਮਲੇ ਦੀ ਜਾਂਚ ਕਰਨ ਦਾ ਫ਼ੈਸਲਾ ਕੀਤਾ ਹੈ। ਕਮਿਸ਼ਨ ਨੇ ਇੱਕ ਹਫ਼ਤੇ ਦੇ ਅੰਦਰ-ਅੰਦਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਤੋਂ ਵੀ ਰਿਪੋਰਟ ਮੰਗੀ ਹੈ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਐਸਸੀ ਕਮਿਸਨ ਨੇ ਪਦਮ ਸ਼੍ਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਭਾਈ ਨਿਰਮਲ ਸਿੰਘ ਖਾਲਸਾ ਦੇ ਸਸਕਾਰ ਵਿੱਚ ਦੇਰੀ ਦਾ ਸਖ਼ਤ ਨੋਟਿਸ ਲਿਆ। ਲੁਧਿਆਣਾ ਦੇ ਇੰਦਰ ਇਕਬਾਲ ਸਿੰਘ ਅਟਵਾਲ ਨੇ ਵੀ ਇ, ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ।

ਕਮਿਸ਼ਨ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਪੜਤਾਲ ਕਰਨ ਅਤੇ ਨੋਟਿਸ ਮਿਲਣ ਤੋਂ ਬਾਅਦ 7 ਦਿਨਾਂ ਦੇ ਅੰਦਰ ਇਸ ਸਬੰਧ ਵਿੱਚ ਇੱਕ ਰਿਪੋਰਟ ਪੇਸ਼ ਕਰਨ।

ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਪਹਿਲਾਂ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਵਿੱਚ ਕੋਰੋਨਾ ਵਾਇਰਸ ਪੌਜ਼ੀਟਿਵ ਪਾਇਆ ਗਿਆ ਸੀ ਜਿਸ ਕਾਰਨ 2 ਅਪ੍ਰੈਲ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਪਿੰਡ ਵੇਰਕਾ ਦੇ ਲੋਕਾਂ ਨੇ ਭਾਈ ਨਿਰਮਲ ਸਿੰਘ ਦਾ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਕਰਨ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਦਾ ਸਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਨਹੀਂ ਕਰਨ ਦਿੱਤਾ। ਇਸ ਤੋਂ ਬਾਅਦ ਭਾਈ ਨਿਰਮਲ ਸਿੰਘ ਦਾ ਸਸਕਾਰ ਵੇਰਕਾ ਦੀ ਸ਼ਾਮਲਾਟ ਜ਼ਮੀਨ ਵਿੱਚ ਕੀਤਾ ਗਿਆ ਸੀ ਜੋ ਜੀਟੀ ਰੋਡ ਦੇ ਨੇੜੇ ਪੈਂਦੀ ਹੈ।

ABOUT THE AUTHOR

...view details