ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਨਤੀਜਾ ਸਿੱਖਿਆ ਬੋਰਡ ਵੱਲੋਂ ਸਵੇਰੇ 11.30 ਵਜੇ ਅਧਿਕਾਰਤ ਵੈੱਬਸਾਈਟ pseb.ac.in 'ਤੇ ਅਪਲੋਡ ਕੀਤਾ ਗਿਆ । ਇਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਆਪਣੇ ਨਤੀਜਿਆਂ ਦੀ ਜਾਂਚ ਕਰਨਾ ਆਸਾਨ ਹੋ ਜਾਵੇਗਾ। ਇਥੇ ਦੱਸ ਦਈਏ ਕਿ ਹਾਲ ਹੀ ਦੇ ਰਿਜ਼ਲਟ ਅਨੁਸਾਰ ਫਰੀਦਕੋਟ ਤੋਂ ਗਗਨਦੀਪ ਕੌਰ ਨੇ ਟਾਪ ਕੀਤਾ ਹੈ। ਨਵਜੋਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ। ਤੀਜੇ ਨੰਬਰ 'ਤੇ ਮਾਨਸਾ ਦੀ ਹਰਮਨਦੀਪ ਕੌਰ ਰਹੀ ਹੈ, ਜਿੰਨਾ ਦੇ ਪਰਿਵਾਰਾਂ ਵਿਚ ਖੁਸ਼ੀ ਦਾ ਮਾਹੌਲ ਹੈ।
10 th Result 2023: ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਐਲਾਨੇ ਨਤੀਜੇ, ਫਰੀਦਕੋਟ ਤੋਂ ਗਗਨਦੀਪ ਕੌਰ ਨੇ ਮਾਰੀ ਬਾਜ਼ੀ 10ਵੀਂ ਜਮਾਤ ਦੇ ਪਹਿਲੇ ਤਿੰਨ ਟਾਪਰਾਂ ਲਈ ਵੀ ਇਨਾਮੀ ਰਾਸ਼ੀ ਦਾ ਐਲਾਨ ਕਰਨਗੇ CM : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਤਰਜ਼ 'ਤੇ ਸੂਬੇ ਦੇ 10ਵੀਂ ਜਮਾਤ ਦੇ ਪਹਿਲੇ ਤਿੰਨ ਟਾਪਰਾਂ ਲਈ ਵੀ ਇਨਾਮੀ ਰਾਸ਼ੀ ਦਾ ਐਲਾਨ ਕਰਨਗੇ।ਜ਼ਿਕਰਯੋਗ ਹੈ ਕਿ PSEB ਵੱਲੋਂ 24 ਮਈ ਨੂੰ 12ਵੀਂ ਜਮਾਤ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। 12ਵੀਂ ਜਮਾਤ ਵਿੱਚ ਮਾਨਸਾ ਦੇ ਇੱਕ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਸੁਜਾਨ ਕੌਰ 100 ਫੀਸਦੀ ਅੰਕ ਲੈ ਕੇ ਸਟੇਟ ਟਾਪਰ ਬਣੀ। ਜਦਕਿ ਸ਼੍ਰੇਆ ਸਿੰਗਲਾ ਨੇ 99.60 ਅੰਕ ਲੈ ਕੇ ਦੂਜਾ ਅਤੇ ਨਵਪ੍ਰੀਤ ਕੌਰ ਨੇ 99.40 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।
Gippy Meets Gajendra Shekhawat: ਗਿੱਪੀ ਗਰੇਵਾਲ ਨੇ ਭਾਜਪਾ ਆਗੂ ਗਜੇਂਦਰ ਸ਼ੇਖਾਵਤ ਨਾਲ ਕੀਤੀ ਮੁਲਾਕਾਤ, ਚਰਚਾਵਾਂ ਦਾ ਬਜ਼ਾਰ ਹੋਇਆ ਗਰਮ
NITI Aayog Meeting Boycott: ਕੇਂਦਰ ਨਾਲ ਵਧੀ CM ਮਾਨ ਦੀ ਤਲਖ਼ੀ, ਨੀਤੀ ਆਯੋਗ ਦੀ ਮੀਟਿੰਗ ਦਾ ਕੀਤਾ ਬਾਈਕਾਟ
ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.76 ਪ੍ਰਤੀਸ਼ਤ ਅਤੇ ਪ੍ਰਾਈਵੇਟ ਸਕੂਲਾਂ ਦੀ 97 ਪ੍ਰਤੀਸ਼ਤ ਰਹੀ। ਫਰੀਦਕੋਟ ਦੀ ਗਗਨਦੀਪ ਕੌਰ ਨੇ 650 ਵਿੱਚੋਂ 650 ਅੰਕ ਲੈ ਕੇ 100 ਫੀਸਦੀ ਅੰਕ ਲੈ ਕੇ ਟਾਪ ਕੀਤਾ ਹੈ। ਲੜਕੀਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 98.46 ਪ੍ਰਤੀਸ਼ਤ ਅਤੇ ਲੜਕਿਆਂ ਦੀ 96.73 ਪ੍ਰਤੀਸ਼ਤ ਹੈ।
PSEB 10th Class Result 2023:10 ਵੀਂ ਜਮਾਤ ਦੀ ਪ੍ਰੀਖਿਆ ਲਈ ਹਾਜ਼ਰ ਹੋਏ ਵਿਦਿਆਰਥੀ ਅਧਿਕਾਰਤ ਵੈੱਬਸਾਈਟ — pseb.ac.in 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਸਾਲ 2022 'ਚ ਐਲਾਨੇ ਗਏ ਨਤੀਜਿਆਂ ਵਿੱਚ ਕੁਲ ਨਤੀਜਾ 97.94 ਫੀਸਦੀ ਰਿਹਾ ਸੀ। ਐਲਾਨੇ ਗਏ ਨਤੀਜੇ ਵਿੱਚ ਇਸ 10ਵੀਂ ਦੀ ਪ੍ਰੀਖਿਆ ਵਿੱਚ ਰੈਗੂਲਰ 3,11,545 ਸੀ, ਜਿਨ੍ਹਾਂ ਵਿੱਚ 3,9627 ਵਿਦਿਆਰਥੀ ਪਾਸ ਹੋਏ ਸਨ। ਨਤੀਜਾ 99.6 ਫੀਸਦੀ ਰਿਹਾ। ਓਪਨ ਸਕੂਲ ਰਾਹੀਂ ਵਿਦਿਆਰਥੀਆਂ ਦਾ 68.31 ਫੀਸਦੀ ਰਿਹਾ ਸੀ। ਕੁਲ ਵਿਦਿਆਰਥੀਆਂ ਦੀ ਗਿਣਤੀ 3,23,361 ਸੀ, ਜਿਸ ਵਿੱਚ 3,16,399 ਵਿਦਿਆਰਥੀ ਪਾਸ ਹੋਏ।