ਪੰਜਾਬ

punjab

ETV Bharat / state

ਕੋਰੋਨਾ ਵਾਇਰਸ ਤੋਂ ਬਚਣ ਲਈ ਲੋਕ ਸਮਾਜਿਕ ਮੇਲ ਜੋਲ ਤੋਂ ਪਰਹੇਜ਼ ਕਰਨ: ਮਜੀਠੀਆ

ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਨਾਲ ਲੜਨ ਲਈ ਜ਼ਰੂਰੀ ਹੈ ਕਿ ਉਹ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਨ ਅਤੇ ਸਮਾਜਿਕ ਮੇਲ ਜੋਲ ਤੋਂ ਪਰਹੇਜ਼ ਕਰਨ ਦੇ ਨਾਲ ਨਾਲ ਸਫ਼ਾਈ ਵੱਲ ਵੀ ਢੁੱਕਵਾਂ ਧਿਆਨ ਦੇਣ।

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ

By

Published : Mar 21, 2020, 11:24 PM IST

ਚੰਡੀਗੜ੍ਹ : ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਨਾਲ ਲੜਨ ਲਈ ਜ਼ਰੂਰੀ ਹੈ ਕਿ ਉਹ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਨ ਅਤੇ ਸਮਾਜਿਕ ਮੇਲ ਜੋਲ ਤੋਂ ਪਰਹੇਜ਼ ਕਰਨ ਦੇ ਨਾਲ ਨਾਲ ਸਫ਼ਾਈ ਵੱਲ ਵੀ ਢੁੱਕਵਾਂ ਧਿਆਨ ਦੇਣ। ਉਹਨਾਂ ਕਿਹਾ ਕਿ ਸਾਵਧਾਨੀ ਬਹੁਤ ਜਰੂਰੀ ਹੈ, ਕਿਉਂਕਿ ਸੁਰੱਖਿਅਤ ਰਹਿਣ ਦਾ ਇਹੋ ਇੱਕ ਵਿਕਲਪ ਹੈ। ਹੱਥ ਧੋਣ ਵਾਲੇ ਸੈਨੀਟਾਈਜ਼ਰ ਦੀ ਕਮੀ ਦੇ ਨਾਂ ਤੇ ਲੋਕਾਂ ਦੀ ਹੋਰ ਹੀ ਲੁੱਟ ਦੀਆਂ ਰਿਪੋਰਟਾਂ ਉੱਤੇ ਟਿੱਪਣੀ ਕਰਦਿਆਂ ਮਜੀਠੀਆ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਸੈਨੀਟਾਈਜ਼ਰਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਅਤੇ ਸਿਹਤ ਵਿਭਾਗ ਨੂੰ ਇਸ ਲੁੱਟ ਨੂੰ ਰੋਕਣ ਵਾਸਤੇ ਰੈਗੂਲਰ ਚੈਕਿੰਗ ਦਾ ਨਿਰਦੇਸ਼ ਦੇਣ।

ਇਸ ਤੋਂ ਇਲਾਵਾ ਸਾਬਕਾ ਮੰਤਰੀ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰੋਨਾਵਾਇਰਸ ਕਰਕੇ ਵਿੱਤੀ ਸੰਕਟ ਵਿਚ ਘਿਰੇ ਦਿਹਾੜੀਦਾਰਾਂ ਦੀ ਮਦਦ ਲਈ ਤੁਰੰਤ ਇੱਕ ਰਾਹਤ ਪੈਕਜ ਦਾ ਐਲਾਨ ਕਰਨ।

ਮਜੀਠੀਆ ਨੇ ਕਿਹਾ ਕਿ ਕਰੋਨਾਵਾਇਰਸ ਨੇ ਅਰਥ ਵਿਵਸਥਾ ਨੂੰ ਵੱਡੀ ਸੱਟ ਮਾਰੀ ਹੈ, ਜਿਸ ਨਾਲ ਛੋਟੇ ਦੁਕਾਨਦਾਰ ਅਤੇ ਦਿਹਾੜੀਦਾਰ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੰਜਾਬ ਸਰਕਾਰ ਨੂੰ ਤੁਰੰਤ ਪਿੰਡਾਂ ਅਤੇ ਸ਼ਹਿਰਾਂ ਵਿਚ ਰਹਿੰਦੇ ਕਾਮਿਆਂ ਦੇ ਖਾਤਿਆਂ ਵਿਚ 3000 ਰੁਪਏ ਪ੍ਰਤੀ ਮਹੀਨਾ ਤਦ ਤਕ ਪਾਉਣਾ ਚਾਹੀਦਾ ਹੈ, ਜਦ ਤਕ ਸਥਿਤੀ ਸੁਧਰ ਨਹੀਂ ਜਾਂਦੀ। ਇਸ ਤੋਂ ਇਲਾਵਾ ਲੋੜਵੰਦਾਂ ਦਾ ਭਾਰ ਘਟਾਉਣ ਲਈ ਸਰਕਾਰ ਨੂੰ ਉਹਨਾਂ ਨੂੰ ਮੁਫਤ ਰਾਸ਼ਨ ਦੇਣਾ ਚਾਹੀਦਾ ਹੈ।

ABOUT THE AUTHOR

...view details