ਚੰਡੀਗੜ੍ਹ : ਪੰਜਾਬ ਸਰਕਾਰ ਨੇ ਬਜਟ 'ਚ ਖੇਡਾਂ ਨੂੰ ਵੀ ਅਹਿਮੀਅਤ ਦਿੱਤੀ ਹੈ। ਸਰਕਾਰ ਨੇ ਖੇਡਾਂ ਲਈ 258 ਕਰੋੜ ਰੁਪਏ ਰੱਖੇ ਹਨ, ਜੋ ਕਿ ਬੀਤੇ ਵਿੱਤੀ ਸਾਲ ਤੋਂ 55 ਫੀਸਦੀ ਵੱਡਾ ਵਾਧਾ ਹੈ। ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਰਕਾਰ ਵਚਨਬੱਧ ਹੈ। ਇਸ ਲਈ ਸਰਕਾਰ ਵੱਲੋਂ ਵਿਆਪਕ ਯੋਜਨਾ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 14,500 ਤੋਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਨਵੀਂ ਖੇਡ ਨੀਤੀ ਤਿਆਰ ਕਰ ਰਹੀ ਹੈ, ਜਿਸ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵਿਚ ਮਦਦ ਕਰੇਗੀ।
ਸਿੱਖਿਆ ਲਈ ਸੌਗਾਤ :ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਆਪਣੇ ਬਜਟ ਦੌਰਾਨ ਸਕੂਲੀ ਅਤੇ ਉਚੇਰੀ ਸਿੱਖਿਆ ਲਈ ਵੱਡੇ ਐਲਾਨ ਕੀਤੇ ਹਨ। ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਦੇਣ ਲਈ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਕਈ ਫੈਸਲੇ ਲੈਣ ਦੀ ਗੱਲ ਕਹੀ ਹੈ। ਚੀਮਾ ਨੇ ਐਲਾਨ ਕੀਤਾ ਕਿ ਸਕੂਲੀ ਵਿਦਿਆਰਥੀਆਂ ਦੇ ਵਿਕਾਸ ਲਈ ਸਾਲ 2023-24 ਲਈ 17 ਹਜ਼ਾਰ 72 ਕਰੋੜ ਰੁਪਏ ਬਜਟ ਵਿੱਚ ਰੱਖੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਕਈ ਹੋਰ ਵੀ ਵੱਡੇ ਐਲ਼ਾਨ ਕੀਤੇ ਹਨ।
ਇਹ ਵੀ ਪੜ੍ਹੋ :Punjab Agriculture Budget: ਖੇਤੀਬਾੜੀ ਲਈ ਸਰਕਾਰ ਦੇ ਵੱਡੇ ਐਲਾਨ, ਹੁਣ ਫਸਲਾਂ ਦਾ ਵੀ ਹੋਵੇਗਾ ਬੀਮਾਂ
ਵਿਦਿਆਰਥੀਆਂ ਦੀ ਸੌ ਫੀਸਦ ਸ਼ਮੂਲੀਅਤ :ਬਜਟ ਪੇਸ਼ ਕਰਦਿਆਂ ਚੀਮਾ ਨੇ ਕਿਹਾ ਕਿ ਸਰਕਾਰ ਦੀ ਪੀਟੀਐੱਮ ਸਕੀਮ ਤਹਿਤ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ 19 ਲੱਖ ਮਾਪਿਆਂ ਨੇ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਵਿਚ ਅੱਠਵੀਂ 10ਵੀਂ ਅਤੇ 12ਵੀਂ ਕਲਾਸ ਦੇ ਬੱਚਿਆਂ ਵਿਚ ਸੌ ਫੀਸਦ ਸ਼ਮੂਲੀਅਤ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆ ਨੂੰ ਸਕੂਲ ਕਿਟਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਆਰਥਿਕ ਸਹਾਇਤਾ ਦਿਤੀ ਜਾ ਰਹੀ ਹੈ। ਪਿਛਲੇ ਭਾਸ਼ਣ ਦੌਰਾਨ 99 ਹਾਜਰ ਕਰੋੜ ਦਾ ਬਜਟ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ :Punjab Education Budget: ਸਿੱਖਿਆ ਖੇਤਰ ਲਈ ਵੱਡਾ ਐਲਾਨ, ਸਰਕਾਰ ਲਿਆਵੇਗੀ ਇਹ ਸਕੀਮ
ਐਸਟੇਟ ਮੈਨੇਜਰ ਦੀਆਂ ਅਸਾਮੀਆਂ :ਸਰਕਾਰੀ ਸਕੂਲਾਂ ਦੀ ਸਾਂਭ ਸੰਭਾਲ ਲਈ ਅਸਟੇਟ ਮੈਨੇਜਰ ਦੀਆਂ ਅਸਾਮੀਆਂ ਤਿਆਰ ਕੀਤੀਆਂ ਗਈਆਂ ਹਨ। ਇਸ ਲਈ 99 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਤਾਂ ਜੋ ਅਧਿਆਪਕ ਆਪਣਾ ਧਿਆਨ ਬੱਚਿਆਂ ਨੂੰ ਪੜ੍ਹਾਉਣ ਲਈ ਹੀ ਲਗਾਉਣ। ਉਨ੍ਹਾਂ ਕਿਹਾ ਕਿ ਸੂਬੇ ਦੇ ਚਾਰ ਸਕੂਲ ਅਪਗ੍ਰੇਡ ਕੀਤੇ ਜਾ ਰਹੇ ਹਨ। ਜੋ ਵਿਕਾਸ ਦੇ ਬਿੰਦੂ ਬਣ ਕੇ ਉਭਰਨਗੇ। ਇਸ ਲਈ 200 ਕਰੋੜ ਰੁਪਏ ਦੇ ਸ਼ੁਰੂਆਤ ਬਜਟ ਦਾ ਪ੍ਰਸਤਾਵ ਹੈ। ਹਰਪਾਲ ਚੀਮਾ ਨੇ ਕਿਹਾ ਕਿ ਸਕੂਲੀ ਸਿਖਿਆ ਲਈ ਜੋ 17 ਹਜ਼ਾਰ 72 ਕਰੋੜ ਰੁਪਏ ਸਕੂਲੀ ਅਤੀ ਉੱਚ ਸਿਖਿਆ ਲਈ ਰਾਖਵੇਂ ਰੱਖੇ ਗਏ ਹਨ, ਉਹ ਪਿਛਲੇ ਸਾਲ ਨਾਲੋਂ 12 ਫੀਸਦ ਜ਼ਿਆਦਾ ਹਨ। ਚੀਮਾ ਨੇ ਕਿਹਾ ਕਿ ਸਕੂਲ ਸਿੱਖਿਆ ਲਈ ਸਰਕਾਰ ਵਿਸ਼ੇਸ਼ ਧਿਆਨ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਬਲੈਕ ਬੋਰਡ ਤੇ ਫਰਨੀਚਰ ਖਰੀਦਣ ਵੱਲ ਹੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।