ਚੰਡੀਗੜ੍ਹ: ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ, ਸਿਹਤ ਮੰਤਰੀ ਬਲਬੀਰ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਨਵੇਂ ਬਣੇ ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਉਮੀਦ ਜਤਾਈ ਕਿ ਰਾਣਾ ਵਰਿੰਦਰ ਸਿੰਘ ਇਹ ਯਕੀਨ ਬਣਾਉਣਗੇ ਕਿ ਪੰਜਾਬ ਰਾਜ ਸਹਿਕਾਰੀ ਬੈਂਕ ਸੂਬੇ ਦੇ ਖੇਤੀ ਖੇਤਰ ਨੂੰ ਹੋਰ ਉੱਚੇ ਰਾਹ 'ਤੇ ਲੈ ਜਾਣਗੇ।
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਬੈਂਕ ਕਾਰੋਬਾਰ ਨੂੰ ਵਧਾਉਣ ਲਈ ਕਈ ਨਵੀਆਂ ਯੋਜਨਾਵਾਂ ਅਤੇ ਸੇਵਾਵਾਂ ਦੀ ਸ਼ੁਰੂਆਤ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਇਹ ਭਰੋਸਾ ਜ਼ਾਹਿਰ ਕੀਤਾ ਹੈ ਕਿ ਨਵੇਂ ਚੇਅਰਮੈਨ ਬੈਂਕ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣਗੇ। ਰਾਣਾ ਵਰਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸੌਂਪੀ ਗਈ ਜ਼ਿਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੇਂਡੂ ਇਲਾਕਿਆੰ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਕਿਸਾਨੀ ਭਾਈਚਾਰੇ ਦੀ ਭਲਾਈ ਲਈ ਵਿਸ਼ੇਸ਼ ਕੋਸ਼ਿਸ਼ ਕਰਨਗੇ ਤੇ ਪੰਜਾਬ ਸਰਕਾਰ ਵਿਚਕਾਰ ਇਕ ਪੁਲ ਦੇ ਤੌਰ 'ਤੇ ਕੰਮ ਕਰੇਗਾ।