ਚੰਡੀਗੜ੍ਹ: ਗਣਤੰਤਰ ਦਿਵਸ ‘ਤੇ ਪੰਜਾਬ ਸਰਕਾਰ ਵੱਲੋਂ ਝਾਕੀ ਕੱਢੀ ਗਈ ਹੈ। ਇਸ ਵਾਰ ਪੰਜਾਬ ਦੀ ਝਾਕੀ ਦਾ ਥੀਮ ਬੇਹੱਦ ਖ਼ਾਸ ਹੈ। ਇਸ ਝਾਕੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ। ਇਹ ਝਾਕੀ ‘ਨਾਮ ਜਪੋ, ਵੰਡ ਛਕੋ ਤੇ ਕਿਰਤ ਕਰੋ’ ਥੀਮ 'ਤੇ ਕੱਢੀ ਗਈ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਪੰਜਾਬ ਦੀ ਝਾਕੀ ਦੀ ਵੀਡੀਓ ਸਾਂਝੀ ਕੀਤੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪੰਜਾਬ ਦੀ ਝਾਕੀ ਜਲ੍ਹਿਆਂਵਾਲਾ ਬਾਗ ਨੂੰ ਸਮਰਪਿਤ ਸੀ। ਇਸ ਤੋਂ ਪਹਿਲਾਂ ਪੰਜਾਬ ਵੱਲੋਂ ‘ਸੰਗਤ ਤੇ ਪੰਗਤ’ ਵਿਸ਼ੇ 'ਤੇ ਵੀ ਝਾਕੀ ਪੇਸ਼ ਕੀਤੀ ਗਈ ਸੀ, ਜੋ ਕਿ ਮਨੁੱਖਤਾ ਤੇ ਫਿਰਕੂ ਸਦਭਾਵਨਾ ਨੂੰ ਦਰਸਾ ਰਹੀ ਸੀ।