ਚੰਡੀਗੜ੍ਹ: ਇੱਕ ਪਾਸੇ ਜਿਥੇ ਦੇਸ਼ ਜੀ20 ਸਿਖਰ ਸੰਮੇਲਨ ਦੀ ਪ੍ਰਧਾਨਗੀ ਕਰ ਰਿਹਾ ਹੈ ਤਾਂ ਉਥੇ ਹੀ ਪੰਜਾਬ ਦੀ ਮਾਨ ਸਰਕਾਰ ਹੁਣ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਕਰਵਾਉਣ ਜਾ ਰਹੀ ਹੈ। ਜਿਸ ਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮਿਟ 'ਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਸਭ ਨੂੰ ਸੱਦਾ ਦਿੰਦਾ ਹਾਂ ਕਿ ਤੁਸੀਂ ਇੱਥੇ ਆ ਕੇ ਪੰਜਾਬ ਦੇ ਹਰ ਇੱਕ ਪੱਖ ਨੂੰ ਦੇਖੋ ਤਾਂ ਜੋ ਤੁਸੀਂ ਪੰਜਾਬ ਦੇ ਮਾਣ ਮੱਤੇ ਇਤਿਹਾਸ ਨੂੰ ਨੇੜਿਓਂ ਦੇਖ ਸਕੋ। (Punjab Tourism Summit )
ਮੁੱਖ ਮੰਤਰੀ ਨੇ ਜਾਰੀ ਕੀਤਾ ਵੀਡੀਓ ਸੰਦੇਸ਼: ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ ਮੇਜ਼ਬਾਨ ਪੰਜਾਬ ਤੁਹਾਡਾ ਕਰ ਰਿਹਾ ਹੈ ਅੱਖਾਂ ਵਿਛਾਅ ਕੇ ਇੰਤਜ਼ਾਰ!...ਪੰਜਾਬ ਨੂੰ ਪੂਰੀ ਦੁਨੀਆ ਦੇ ਨਕਸ਼ੇ 'ਤੇ ਉਭਾਰਨ ਲਈ ਮਿਤੀ 11, 12, 13 ਸਤੰਬਰ ਨੂੰ 'ਟੂਰਿਜ਼ਮ ਸਮਿਟ' ਕਰਵਾਉਣ ਜਾ ਰਹੇ ਹਾਂ.. ਇਸ ਸਮਿਟ ਦਾ ਹਿੱਸਾ ਬਣਨ ਲਈ ਬਤੌਰ ਮੁੱਖ ਮੰਤਰੀ ਮੇਰੇ ਵੱਲੋਂ ਤੁਹਾਨੂੰ ਸੱਦਾ...।
ਪੰਜਾਬ ਸਰਕਾਰ ਦਾ ਮਨੋਰਥ: ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਸਮਿਟ ਦਾ ਜਿਕਰ ਕਰਦਿਆਂ ਕਿਹਾ ਸੀ ਕਿ ਪੰਜਾਬ ਟੂਰਿਜ਼ਮ ਪੇਂਡੂ ਖੇਤਰਾਂ ਵਿੱਚ ਘਰ ਅਤੇ ਖੇਤੀ ਦੇ ਵਿਕਾਸ 'ਤੇ ਜ਼ੋਰ ਦੇਣ ਦੇ ਨਾਲ ਸਾਹਸੀ ਅਤੇ ਜਲ ਸੈਰ-ਸਪਾਟਾ, ਤੰਦਰੁਸਤੀ ਸੈਰ-ਸਪਾਟਾ ਅਤੇ ਖੇਤੀ ਅਧਾਰਤ/ਈਕੋ-ਟੂਰਿਜ਼ਮ ਨੂੰ ਨਿਸ਼ਾਨਾ ਬਣਾਏਗਾ। ਸਰਕਾਰ ਸੈਰ-ਸਪਾਟੇ ਵਿੱਚ ਔਰਤਾਂ ਦੀ ਭੂਮਿਕਾ ਨੂੰ ਵਧਾਉਣ ਲਈ ਵੀ ਉਤਸੁਕ ਹੈ ਕਿਉਂਕਿ ਇਹ ਉਨ੍ਹਾਂ ਨੂੰ ਸਸ਼ਕਤ ਕਰੇਗਾ, ਜਿਸ ਨਾਲ ਰੋਜ਼ੀ-ਰੋਟੀ ਅਤੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ।
ਸੂਬੇ ਨੂੰ ਸੈਰ ਸਪਾਟਾ ਸਥਾਨ ਬਣਾਉਣ ਵੱਲ ਕਦਮ: ਪੰਜ ਸ਼ਹਿਰ-ਅੰਮ੍ਰਿਤਸਰ, ਰੂਪਨਗਰ, ਲੁਧਿਆਣਾ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਦੇਸ਼ੀ ਸੈਲਾਨੀਆਂ ਲਈ ਚੋਟੀ ਦੇ ਸਥਾਨਾਂ ਵਜੋਂ ਉਭਰ ਕੇ ਸਾਹਮਣੇ ਆਏ ਹਨ ਅਤੇ ਸੈਰ ਸਪਾਟਾ ਵਿਭਾਗ ਹੁਣ ਸੂਬੇ ਨੂੰ ਭਾਰਤੀ ਸੈਰ-ਸਪਾਟੇ ਵਿੱਚ ਮੋਹਰੀ ਬਣਾਉਣ ਅਤੇ 2030 ਤੱਕ ਪੰਜਾਬ ਨੂੰ ਇੱਕ ਪ੍ਰਮੁੱਖ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨ ਬਣਾਉਣ ਦਾ ਟੀਚਾ ਰੱਖ ਰਿਹਾ ਹੈ। ਦਿਸ਼ਾ ਵੱਲ ਤੇਜ਼ੀ ਨਾਲ ਵਧ ਰਿਹਾ ਹੈ
ਮੰਤਰੀ ਨੇ ਹੋਰ ਪ੍ਰਾਪਤੀਆਂ ਦਾ ਵੀ ਕੀਤਾ ਜਿਕਰ:ਇਸ ਤੋਂ ਪਹਿਲਾਂ ਮੰਤਰੀ ਅਨਮੋਲ ਗਗਨ ਮਾਨ ਨੇ ਐਲਾਨ ਕਰਦਿਆਂ ਪੰਜਾਬ ਦੇ ਸਮੁੱਚੇ ਸੈਰ ਸਪਾਟੇ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਵੀ ਚਾਨਣਾ ਪਾਇਆ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲੰਧਰ ਵਿੱਚ ਮੈਡੀਕਲ ਟੂਰਿਜ਼ਮ ਅਤੇ ਆਧੁਨਿਕ ਦੰਦਾਂ ਦੀਆਂ ਸਹੂਲਤਾਂ ਪ੍ਰਵਾਸੀ ਭਾਰਤੀ ਦੰਦਾਂ ਦੇ ਸੈਰ-ਸਪਾਟੇ 'ਤੇ ਵਿਸ਼ੇਸ਼ ਧਿਆਨ ਦੇ ਕੇ ਵਿਕਾਸ ਲਈ ਤਿਆਰ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਡੈਂਟਲ ਟੂਰਿਜ਼ਮ ਤੋਂ ਹਰ ਕੋਈ ਜਾਣੂ ਹੈ। ਵਾਟਰ ਅਤੇ ਐਡਵੈਂਚਰ ਪਾਰਕਾਂ ਦੇ ਰਣਨੀਤਕ ਵਿਕਾਸ ਦਾ ਉਦੇਸ਼ ਰਾਜ ਵਿੱਚ ਵਧੇਰੇ ਸੈਲਾਨੀਆਂ ਨੂੰ ਆਕਰਸ਼ਿਤ ਕਰਨਾ ਹੈ।