ਪੰਜਾਬ

punjab

ETV Bharat / state

ਲੌਕਡਾਊਨ ਦੌਰਾਨ ਟਰਾਂਸਪੋਰਟ ਵਿਭਾਗ ਨੇ ਤਨਦੇਹੀ ਨਾਲ ਨਿਭਾਈ ਭੂਮਿਕਾ: ਰਜ਼ੀਆ ਸੁਲਤਾਨਾ - punjab transport department

ਟਰਾਂਸਪੋਰਟ ਮੰਤਰੀ ਨੇ ਕੋਵਿਡ -19 ਮਾਹਾਂਮਾਰੀ ਦੇ ਮੱਦੇਨਜ਼ਰ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਬੈਠਕ ਕੀਤੀ। ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਲੌਕਡਾਊਨ ਦੌਰਾਨ ਟਰਾਂਸਪੋਰਟ ਵਿਭਾਗ ਨੇ ਸ਼ਲਾਘਆ ਯੋਗ ਕੰਮ ਕੀਤਾ ਹੈ।

transport minister razia sultana
transport minister razia sultana

By

Published : May 5, 2020, 8:31 PM IST

ਚੰਡੀਗੜ੍ਹ: ਟਰਾਂਸਪੋਰਟ ਮੰਤਰੀ ਵੱਲੋਂ ਕੋਵਿਡ -19 ਮਾਹਾਂਮਾਰੀ ਦੇ ਮੱਦੇਨਜ਼ਰ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਬੈਠਕ ਕੀਤੀ ਗਈ। ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਜੰਗ ਵਿਰੁੱਧ ਪੰਜਾਬ ਟਰਾਂਸਪੋਰਟ ਵਿਭਾਗ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਕਿਸੇ ਵੀ ਤਰ੍ਹਾਂ ਦੀਆਂ ਜ਼ਰੂਰੀ ਵਸਤਾਂ ਦੀ ਘਾਟ ਨਹੀਂ ਹੈ ਅਤੇ ਨਾ ਹੀ ਕਿਸੀ ਜ਼ਰੂਰੀ ਚੀਜ਼ ਦੇ ਮੁੱਲ 'ਚ ਵਾਧਾ ਹੋਇਆ ਹੈ। ਉਨ੍ਹਾਂ ਸੂਬੇ ਦੇ ਅੰਦਰ ਅਤੇ ਬਾਹਰ ਵਸਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੋਰ ਸੂਬਿਆਂ ਦੀਆਂ ਸਰਕਾਰਾਂ ਨਾਲ ਵਧੀਆ ਤਾਲਮੇਲ ਬਣਾਏ ਜਾਣ ਦੀ ਗੱਲ ਵੀ ਆਖੀ ਹੈ।

ਮੰਤਰੀ ਸੁਲਤਾਨਾ ਨੇ ਇੱਕ ਪ੍ਰੈਸ ਬਿਆਨ ਪ੍ਰੈਸ ਬਿਆਨ ਜਾਰੀ ਕਤਰਦਿਆਂ ਦੱਸਿਆ ਕਿ ਇਹ ਮੀਟਿੰਗ ਕੋਵਿਡ -19 ਮਾਹਾਂਮਾਰੀ ਦੇ ਮੱਦੇਨਜ਼ਰ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਸੀ। ਉਹਨਾਂ ਟਰਾਂਸਪੋਰਟ ਵਿਭਾਗ ਅਤੇ ਇਸ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਹੋਰ ਸੂਬਿਆਂ ਨਾਲ ਤਾਲਮੇਲ ਕਰਕੇ ਸੂਬੇ ਵਿੱਚ ਵਸਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪਨਬੱਸ ਅਤੇ ਪੀਆਰਟੀਸੀ ਨੂੰ ਇਸ ਸੰਕਟ ਦੀ ਘੜੀ ਵਿੱਚ ਸਹਾਰਾ ਦੇਣ ਲਈ ਟਰਾਂਸਪੋਰਟ ਵਿਭਾਗ ਨੂੰ ਫੰਡ ਮੁਹੱਈਆ ਕਰਾਉਣ ਲਈ ਵਿੱਤ ਵਿਭਾਗ ਨਾਲ ਸੰਪਰਕ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਕਿਉਂਕਿ ਕਰਫਿਊ/ਤਾਲਾਬੰਦੀ ਕਾਰਨ ਵਿਭਾਗ ਵੱਲੋਂ ਮਾਲੀਆ ਪੈਦਾ ਕਰਨ ਸਬੰਧੀ ਕੋਈ ਵੀ ਗਤੀਵਿਧੀ ਨਹੀਂ ਕੀਤੀ ਜਾ ਰਹੀ। ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਪੀਆਰਟੀਸੀ ਅਤੇ ਰੋਡਵੇਜ਼ ਦੇ ਕਰਮਚਾਰੀਆਂ ਨੂੰ ਤਨਖ਼ਾਹ ਮੁਹੱਈਆ ਕਰਾਉਣ ਲਈ ਵੱਖ ਵੱਖ ਉਪਲੱਬਧ ਸਰੋਤਾਂ ਦੀ ਸਮੀਖਿਆ ਕੀਤੀ ਗਈ। ਇਸੇ ਤਰ੍ਹਾਂ ਵਿਭਾਗ ਦੇ ਮਾਲੀਆ ਸੰਬੰਧੀ ਟੀਚਿਆਂ ਦੀ ਪ੍ਰਾਪਤੀ ਦੀ ਸਮੀਖਿਆ ਵੀ ਕੀਤੀ ਗਈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਸੰਕਟ ਦੇ ਇਸ ਸਮੇਂ ਦੌਰਾਨ ਸਟੇਜ ਕੈਰਜ, ਕੰਟਰੈਕਟ ਕੈਰਜ ਅਤੇ ਗੁਡਜ਼ ਕੈਰਜ ਓਪਰੇਟਰਾਂ ਨੂੰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ। ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੁਆਰੰਟੀਨ ਅਧੀਨ ਸਟਾਫ਼ ਦੀ ਦੇਖਭਾਲ ਲਈ ਹਰ ਸੰਭਵ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕੁਆਰੰਟੀਨ ਸਟਾਫ਼ ਦੇ ਠਹਿਰਨ ਅਤੇ ਖਾਣੇ ਲਈ ਵਧੀਆ ਪ੍ਰਬੰਧ ਕੀਤੇ ਜਾਣ।

ABOUT THE AUTHOR

...view details