ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਯੂਨੀਵਰਿਸਟੀ ਦੇ ਫਾਈਨਲ ਪ੍ਰੀਖਿਆਵਾਂ 'ਤੇ ਰੋਕ ਲੱਗਾ ਦਿੱਤੀ ਹੈ। ਕੋਰੋਨਾ ਦੇ ਮੱਦੇਨਜ਼ਰ ਪ੍ਰੀਖਿਆਵਾਂ ਰੱਦ ਕਰਨ ਦੀ ਪਟੀਸ਼ਨ ਪਾਈ ਗਈ ਸੀ, ਜਿਸ 'ਤੇ ਅਦਾਲਤ ਨੇ ਰੋਕ ਲਗਾਉਂਦੇ ਹੋਏ ਪੰਜਾਬ ਯੂਨੀਵਰਸਿਟੀ, ਯੂਜੀਸੀ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ 23 ਤਰੀਕ ਤੱਕ ਜਵਾਬ ਮੰਗਿਆ ਹੈ। ਜਦਕਿ ਯੂਜੀਸੀ ਵੱਲੋਂ ਸਤੰਬਰ ਵਿੱਚ ਪ੍ਰੀਖਿਆਵਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ, ਯੂਜੀਸੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮਨਜ਼ੂਰੀ ਤੋਂ ਬਾਅਦ ਇਹ ਫ਼ੈਸਲਾ ਲਿਆ ਸੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੋਵਿਡ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 3 ਜੁਲਾਈ ਨੂੰ ਯੂਨੀਵਰਸਿਟੀ/ਕਾਲਜ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੇ ਲਈ ਆਪਣੇ ਫੈਸਲੇ ਦੀ ਪਾਲਣਾ ਕਰਨ ਦੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਸੀ।