ਚੰਡੀਗੜ੍ਹ ਡੈਸਕ : ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਗਰਮੀ ਦੇ ਕਹਿਰ ਨੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਹਾਲ ਕੀਤਾ ਹੋਇਆ ਹੈ। ਇਸ ਗਰਮੀ ਦੇ ਮੌਸਮ ਵਿੱਚ ਇਕ ਰਾਹਤ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਆਉਂਦੇ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 23, 24 ਤੇ 25 ਨੂੰ ਬਰਸਾਤ ਪੈਣ ਦੇ ਆਸਾਰ ਹਨ।
ਦਿੱਲੀ ਵਿੱਚ ਵੀ ਗਰਮੀ ਦਾ ਪ੍ਰਕੋਪ ਸਿਖਰ ਉਤੇ :ਉਥੇ ਹੀ ਦੂਜੇ ਪਾਸੇ ਰਾਜਧਾਨੀ 'ਚ ਵੀ ਗਰਮੀ ਦਾ ਪ੍ਰਕੋਪ ਤੇਜ਼ੀ ਨਾਲ ਵਧ ਰਿਹਾ ਹੈ। ਦਿੱਲੀ-ਐੱਨਸੀਆਰ 'ਚ ਐਤਵਾਰ ਨੂੰ ਭਿਆਨਕ ਗਰਮੀ ਕਾਰਨ ਲੋਕ ਘਰਾਂ 'ਚ ਹੀ ਰਹੇ। ਕਈ ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਤੋਂ ਉਪਰ ਪਹੁੰਚ ਗਿਆ। ਨਜਫਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 46.3 ਡਿਗਰੀ ਰਿਹਾ। ਇਸ ਸੀਜ਼ਨ 'ਚ ਪਹਿਲੀ ਵਾਰ ਤਾਪਮਾਨ ਇਸ ਪੱਧਰ 'ਤੇ ਪਹੁੰਚਿਆ ਹੈ। ਅਗਲੇ ਦੋ ਦਿਨਾਂ ਤੱਕ ਗਰਮੀ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਹਲਕੀ ਬਾਰਿਸ਼ ਹੋ ਸਕਦੀ ਹੈ।
- Vande Bharat Express: ਪੁਰੀ-ਹਾਵੜਾ ਵੰਦੇ ਭਾਰਤ ਐਕਸਪ੍ਰੈੱਸ ਨੁਕਸਾਨੇ ਜਾਣ ਤੋਂ ਬਾਅਦ ਅੱਜ ਰੱਦ
- Wrestler Protest: ਨਾਰਕੋ ਟੈਸਟ ਲਈ ਤਿਆਰ ਹੋਏ ਬ੍ਰਿਜਭੂਸ਼ਣ, ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਅੱਗੇ ਰੱਖੀ ਇਹ ਸ਼ਰਤ
- CUET UG exam: ਦੇਸ਼ ਭਰ ਦੀਆਂ 242 ਯੂਨੀਵਰਸਿਟੀਆਂ ਵਿੱਚ ਦਾਖ਼ਲੇ ਲਈ 'CUET UG' ਪ੍ਰੀਖਿਆਵਾਂ ਹੋਈਆ ਸ਼ੁਰੂ
ਪਾਰਾ 46 ਡਿਗਰੀ ਦੇ ਅੰਕੜੇ ਤੋਂ ਪਾਰ :ਦੱਖਣ-ਪੱਛਮ ਅਤੇ ਉੱਤਰ-ਪੱਛਮੀ ਦਿਸ਼ਾਵਾਂ ਤੋਂ ਚੱਲ ਰਹੀਆਂ ਗਰਮ ਹਵਾਵਾਂ ਕਾਰਨ ਦਿੱਲੀ ਦੇ ਨਜਫਗੜ੍ਹ ਇਲਾਕੇ 'ਚ ਐਤਵਾਰ ਨੂੰ ਪਾਰਾ 46 ਡਿਗਰੀ ਦੇ ਅੰਕੜੇ ਨੂੰ ਪਾਰ ਕਰ ਗਿਆ। ਦਿੱਲੀ-ਐਨਸੀਆਰ ਵਿੱਚ ਇਹ ਖੇਤਰ ਸਭ ਤੋਂ ਗਰਮ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦਿੱਲੀ 'ਚ ਤਾਪਮਾਨ 43 ਡਿਗਰੀ ਦੇ ਨੇੜੇ ਰਿਹਾ, ਜੋ ਇਸ ਸੀਜ਼ਨ ਦਾ ਸਭ ਤੋਂ ਗਰਮ ਦਿਨ ਹੈ। ਸੋਮਵਾਰ ਨੂੰ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਦਿੱਲੀ 'ਚ ਕੁਝ ਥਾਵਾਂ 'ਤੇ ਹੀਟਵੇਵ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ ਦੇ ਆਸਾਮ ਅਤੇ ਮੇਘਾਲਿਆ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ, 22 ਤੋਂ 25 ਮਈ ਦੌਰਾਨ ਅਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੇ ਆਸਾਰ ਹਨ। 24 ਅਤੇ 25 ਮਈ ਨੂੰ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।