ਪੰਜਾਬ

punjab

ETV Bharat / state

ਹਿਮਾਚਲ ਦੀ ਬਰਫ਼ ਕਾਰਨ ਡਿੱਗਿਆ ਪੰਜਾਬ ਦਾ ਪਾਰਾ, ਧੁੰਦ ਨੇ ਵੀ ਰਫ਼ਤਾਰ 'ਤੇ ਲਗਾਈ ਬ੍ਰੇਕ - ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ

Dense Fog in Punjab: ਪੰਜਾਬ 'ਚ ਅੱਜ ਠੰਢ ਦੇ ਨਾਲ-ਨਾਲ ਧੁੰਦ ਨੇ ਆਪਣਾ ਕਹਿਰ ਦਿਖਾਇਆ ਹੈ। ਸੂਬੇ 'ਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੈ, ਜਿਸ ਕਾਰਨ ਵਾਹਨਾਂ ਦੀ ਰਫ਼ਤਾਰ ਵੀ ਹੌਲੀ ਹੋ ਗਈ ਹੈ।

Punjab Weather
Punjab Weather

By ETV Bharat Punjabi Team

Published : Jan 19, 2024, 8:49 AM IST

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਸਵੇਰੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ। ਇਸ ਦੌਰਾਨ ਵਾਹਨਾਂ ਦੀ ਰਫ਼ਤਾਰ ਵੀ ਮੱਧਮ ਹੋ ਗਈ। ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਵੀ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਹੈ ਕਿ ਭਲਕੇ 20 ਜਨਵਰੀ ਨੂੰ ਧੁੰਦ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹੁਣ ਉੱਤਰੀ ਭਾਰਤ ਵਿੱਚ ਠੰਡ ਫਿਰ ਤੋਂ ਜ਼ੋਰ ਫੜੇਗੀ। ਮੈਦਾਨੀ ਇਲਾਕਿਆਂ ਵਿੱਚ ਧੁੰਦ ਫਿਰ ਵੇਖਣ ਨੂੰ ਮਿਲੀ ਹੈ ਅਤੇ ਇਸ ਨਾਲ ਕੰਮਕਾਜ ਪ੍ਰਭਾਵਿਤ ਹੋਵੇਗਾ।

ਬਰਫਬਾਰੀ ਨੇ ਮੈਦਾਨੀ ਇਲਾਕਿਆਂ ਨੂੰ ਕੀਤਾ ਪ੍ਰਭਾਵਿਤ: ਉਧਰ ਹਰਿਆਣਾ ਅਤੇ ਚੰਡੀਗੜ੍ਹ ਵੀ ਧੁੰਦ ਦੀ ਲਪੇਟ ਵਿਚ ਹਨ। ਇੱਥੇ ਵਿਜ਼ੀਬਿਲਟੀ 50 ਤੋਂ 200 ਮੀਟਰ ਤੱਕ ਸੀ। ਮੌਸਮ ਵਿਭਾਗ ਨੇ ਪੰਜਾਬ ਦੇ ਨਾਲ-ਨਾਲ ਹਰਿਆਣਾ ਵਿੱਚ ਧੁੰਦ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਕਾਬਿਲੇਗੌਰ ਹੈ ਕਿ ਹਾਲ ਹੀ 'ਚ ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਉਪਰਲੇ ਹਿੱਸਿਆਂ 'ਚ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕੀਤਾ ਹੈ। ਅੱਜ ਚੰਡੀਗੜ੍ਹ ਅਤੇ ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਧੁੰਦ ਛਾਈ ਰਹੇਗੀ। ਹਾਲਾਂਕਿ ਦੁਪਹਿਰ ਤੱਕ ਇੱਥੇ ਧੁੱਪ ਨਿਕਲਣ ਦੀ ਸੰਭਾਵਨਾ ਹੈ।

ਠੰਢ ਨੇ ਪਿਛਲੇ 50 ਸਾਲਾਂ ਦਾ ਤੋੜਿਆ ਰਿਕਾਰਡ: ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੌਸਮ ਜਿਆਦਾ ਖ਼ਰਾਬ ਰਹੇਗਾ। ਇੱਥੇ ਸਵੇਰੇ ਧੁੰਦ ਛਾਈ ਰਹੇਗੀ ਪਰ ਦੁਪਹਿਰ ਤੱਕ ਧੁੱਪ ਨਿਕਲਣ ਦੀ ਸੰਭਾਵਨਾ ਹੈ। ਇੰਨ੍ਹਾਂ ਜ਼ਿਲ੍ਹਿਆਂ 'ਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਓਰੇਂਜ ਅਲਰਟ ਹੈ। ਕਾਬਿਲੇਗੌਰ ਹੈ ਕਿ ਇੰਨੀ ਠੰਢ ਪਿਛਲੇ 50 ਸਾਲਾਂ ਵਿੱਚ ਪੰਜਾਬ ਵਿੱਚ ਨਹੀਂ ਦੇਖੀ ਗਈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 7 ਤੋਂ 9 ਡਿਗਰੀ ਘੱਟ ਦਰਜ ਕੀਤਾ ਗਿਆ। 20 ਜਨਵਰੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਧੁੰਦ ਦਾ ਪ੍ਰਭਾਵ ਰਹੇਗਾ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਧੁੱਪ ਦੇ ਨਾਲ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਜਾਵੇਗਾ।

ਹਰਿਆਣਾ 'ਚ ਵੀ ਠੰਢ ਦਾ ਕਹਿਰ:ਉਧਰ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕੀਤੀ ਜਾਵੇ ਤਾਂ ਉਥੋਂ ਦੇ 16 ਜ਼ਿਲ੍ਹਿਆਂ ਵਿੱਚ ਮੌਸਮ ਜਿਆਦਾ ਖ਼ਰਾਬ ਰਹੇਗਾ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ 'ਚ ਸੰਘਣੀ ਧੁੰਦ-ਸ਼ੀਤ ਦਿਨ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਹਿਸਾਰ, ਫਤਿਹਾਬਾਦ, ਸਿਰਸਾ, ਪਾਣੀਪਤ, ਸੋਨੀਪਤ, ਫਰੀਦਾਬਾਦ, ਮੇਵਾਤ, ਗੁਰੂਗ੍ਰਾਮ, ਰੇਵਾੜੀ, ਮਹਿੰਦਰਗੜ੍ਹ, ਯਮੁਨਾਨਗਰ ਅਤੇ ਪੰਚਕੂਲਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਹਿਮਾਚਲ ਤੇ ਚੰਡੀਗੜ੍ਹ 'ਚ ਵੀ ਨਹੀਂ ਰਾਹਤ:ਦੂਜੇ ਪਾਸੇ ਹਿਮਾਚਲ ਵਿੱਚ ਵੀ ਠੰਢ ਨੇ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਤਾਪਮਾਨ ਆਮ ਨਾਲੋਂ ਵੱਧ ਰਹਿੰਦਾ ਹੈ, ਜੋ ਚਿੰਤਾ ਦਾ ਕਾਰਨ ਹੈ। ਉਪਰਲੇ ਇਲਾਕਿਆਂ 'ਚ ਬਰਫਬਾਰੀ ਤੋਂ ਬਾਅਦ ਸਵੇਰ ਅਤੇ ਸ਼ਾਮ ਦੀ ਠੰਡ ਵਧ ਗਈ ਹੈ। ਰਾਤ ਨੂੰ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਘੱਟ ਮੀਂਹ ਅਤੇ ਬਰਫਬਾਰੀ ਕਾਰਨ ਨਦੀਆਂ ਵਿੱਚ ਪਾਣੀ ਦਾ ਵਹਾਅ ਘੱਟ ਗਿਆ ਹੈ। ਜਿਸ ਕਾਰਨ ਆਉਣ ਵਾਲੀਆਂ ਗਰਮੀਆਂ ਵਿੱਚ ਵੀ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰ ਵੇਲੇ ਸੰਘਣੀ ਧੁੰਦ ਅਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਚੰਡੀਗੜ੍ਹ ਦਾ ਤਾਪਮਾਨ 6 ਤੋਂ 16 ਡਿਗਰੀ ਦੇ ਵਿਚਕਾਰ ਰਹੇਗਾ।

ABOUT THE AUTHOR

...view details