ਚੰਡੀਗੜ੍ਹ: ਪੰਜਾਬੀ ਲੋਕ ਗਾਇਕ ਮਨਿੰਦਰ ਮੰਗਾ ਦਾ ਲਿਵਰ ਦੀ ਬਿਮਾਰੀ ਦੇ ਚੱਲਦਿਆਂ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਇਲਾਜ ਲਈ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ 'ਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਆਖ਼ਰੀ ਸਾਹ ਲਏ।
ਪੰਜਾਬੀ ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ - ਮਨਿੰਦਰ ਮੰਗਾ
ਪੰਜਾਬੀ ਲੋਕ ਗਾਇਕ ਮਨਿੰਦਰ ਮੰਗਾ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ ਹੈ ਜਿਸ ਕਾਰਨ ਪੂਰੇ ਸੰਗੀਤ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ।
ਪੰਜਾਬੀ ਲੋਕ ਗਾਇਕ ਮਨਿੰਦਰ ਮੰਗਾ
ਦੱਸਣਯੋਗ ਹੈ ਕਿ ਮਨਿੰਦਰ ਮੰਗਾ ਨੇ ਬਹੁਤ ਸਾਰੇ ਹਿੱਟ ਗਾਣੇ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ। ਉਨ੍ਹਾਂ ਦੇ ਦੇਹਾਂਤ ਕਾਰਨ ਸੰਗੀਤ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ। ਮੰਗਲਵਾਰ ਦੇਰ ਸ਼ਾਮ ਉਨਾਂ ਦੇ ਪਿੰਡ ਖਿਜ਼ਰਾਬਾਦ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।