ਪੰਜਾਬ

punjab

ETV Bharat / state

ਪੰਜਾਬੀ ਗਾਇਕ ਅੰਮ੍ਰਿਤ ਮਾਨ ਦੀ ਮਾਤਾ ਦਾ ਹੋਇਆ ਦੇਹਾਂਤ - Punjabi singer Amrit maan

ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੀ ਮਾਤਾ ਦੀ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਮਾਂ ਦੀ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤ ਮਾਨ ਦੇ ਮਾਤਾ ਲੰਬੇ ਸਮੇਂ ਤੋਂ ਬੀਮਾਰ ਸਨ।

ਪੰਜਾਬੀ ਗਾਇਕ ਅੰਮ੍ਰਿਤ ਮਾਨ ਦੀ ਮਾਤਾ ਦਾ ਹੋਇਆ ਦੇਹਾਂਤ
ਪੰਜਾਬੀ ਗਾਇਕ ਅੰਮ੍ਰਿਤ ਮਾਨ ਦੀ ਮਾਤਾ ਦਾ ਹੋਇਆ ਦੇਹਾਂਤ

By

Published : Jun 29, 2020, 5:35 PM IST

ਚੰਡੀਗੜ੍ਹ: ਪੰਜਾਬੀ ਗਾਇਕ, ਗੀਤਕਾਰ ਤੇ ਅਦਾਕਾਰ ਅੰਮ੍ਰਿਤ ਮਾਨ ਦੀ ਮਾਤਾ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਇਸ ਗੱਲ ਦੀ ਜਾਣਕਾਰੀ ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੀ ਮਾਤਾ ਦੀ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤ ਮਾਨ ਦੇ ਮਾਤਾ ਲੰਬੇ ਸਮੇਂ ਤੋਂ ਬੀਮਾਰ ਸਨ।

ਪੰਜਾਬੀ ਗਾਇਕ ਅੰਮ੍ਰਿਤ ਮਾਨ ਦੀ ਮਾਤਾ ਦਾ ਹੋਇਆ ਦੇਹਾਂਤ

ਉਨ੍ਹਾਂ ਪੋਸਟ ਸ਼ੇਅਰ ਕਰਦਿਆਂ ਲਿਖਿਆ, ਚੰਗਾ ਮਾਂ ਐਨਾ ਹੀ ਸਫਰ ਸੀ ਆਪਣਾ ਇਕੱਠਿਆਂ ਦਾ… ਹਰ ਜਨਮ ‘ਚ ਤੇਰਾ ਈ ਪੁੱਤ ਬਣ ਕੇ ਆਵਾਂ, ਅਰਦਾਸ ਕਰਦਾਂ। ਕਿੰਨੇ ਹੀ ਸੁਪਨੇ ਅੱਜ ਤੇਰੇ ਨਾਲ ਹੀ ਚੱਲੇ ਗਏ। ਤੇਰੇ ਪੁੱਤ ਨੂੰ ਲੋੜ ਸੀ ਤੇਰੀ, ਜਲਦੀ ਫੇਰ ਮਿਲਾਂਗੇ ਮਾਂ, ਸਾਰੀ ਉਮਰ ਤੇਰੇ ਦੱਸੇ ਰਾਹਾਂ 'ਤੇ ਚੱਲਣ ਦੀ ਕੋਸ਼ਿਸ਼ ਕਰਾਂਗਾ ਤੇ ਮੈਂ ਖਾਣਾ ਟਾਈਮ ਸਿਰ ਖਾ ਲਿਆ ਕਰੂੰਗਾ, ਵਾਅਦਾ ਤੇਰੇ ਨਾਲ, RIP

ਅੰਮ੍ਰਿਤ ਮਾਨ ਦੀ ਮਾਤਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੇ ਸਿਤਾਰੇ ਸੋਸ਼ਲ ਮੀਡੀਆ ‘ਤੇ ਦੁਖ ਪ੍ਰਗਟਾ ਰਹੇ ਹਨ।

ABOUT THE AUTHOR

...view details