ਚੰਡੀਗੜ੍ਹ:ਪੰਜਾਬੀ ਸਿੰਗਰ ਸ਼ੈਰੀ ਮਾਨ ਪੰਜਾਬ ਮਿਊਜ਼ਿਕ ਇੰਡਸਟਰੀ ਦੇ ਚਰਚਿਤ ਗਾਇਕਾਂ ਵਿੱਚੋਂ ਇੱਕ ਹੈ। ਇਸ ਦੇ ਨਾਲ ਹੀ ਉਹ ਨਿੱਜੀ ਜ਼ਿੰਦਗੀ ਵਿੱਚ ਇੱਕ ਖੁਸ਼ਦਿਲ ਸ਼ਖਸੀਅਤ ਵਜੋਂ ਵੀ ਜਾਣਿਆ ਜਾਂਦਾ ਹੈ। ਸ਼ੈਰੀ ਮਾਨ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦਾ ਹੈ। ਉਹ ਅਸਕਰ ਹੀ ਆਪਣੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਕੇ ਆਪਣੇ ਫੈਨਸ ਨੂੰ ਹਸਾਉਣ ਦੇ ਨਾਲ ਉਨ੍ਹਾਂ ਨਾਲ ਕਨੈਕਟ ਰਹਿਣ ਦੀ ਪੂਰੀ ਕੋਸ਼ਿਸ਼ ਕਰਦਾ ਹੈ।
ਸ਼ੈਰੀ ਮਾਨ ਨੇ ਆਪਣੇ ਇੰਸਟਾ ਅਕਾਊਂਟ 'ਤੇ ਇੱਕ ਤਾਜ਼ਾ ਪੋਸ਼ਟ ਸ਼ੇਅਰ ਕੀਤੀ ਹੈ। ਜਿਸ ਨੇ ਉਸ ਦੇ ਫੈਨਸ ਨੂੰ ਹੈਰਾਨ ਕਰ ਦਿੱਤਾ ਹੈ। ਦੱਸ ਦਈਏ ਕਿ ਸ਼ੈਰੀ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਟੈਕਸਟ ਪੋਸ਼ਟ ਸ਼ੇਅਰ ਕੀਤੀ ਹੈ ਜਿਸ 'ਚ ਉਨ੍ਹਾਂ ਨੇ ਕਿਹਾ ਕਿ ਕੱਲ੍ਹ ਇੰਗਲੈਂਡ ਤੋਂ ਉਸ ਦੀ ਪ੍ਰੇਮਿਕਾ ਆ ਰਹੀ ਹੈ। ਉਹ ਵੀ ਬਹੁਤ ਲੰਬੇ ਇੰਤਜ਼ਾਰ ਤੋਂ ਬਾਅਦ। ਸ਼ੈਰੀ ਨੇ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਪ੍ਰੇਮਿਕਾ ਨਾਲ ਜਾਣ-ਪਛਾਣ ਕਰਾਉਣ ਦਾ ਵਾਅਦਾ ਕੀਤਾ ਹੈ।