ਚੰਡੀਗੜ੍ਹ: ਖੇਤੀ ਆਰਡੀਨੈਂਸ ਬਿੱਲਾਂ ਵਿਰੁੱਧ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਸਿਆਸੀ ਪਾਰਟੀਆਂ ਸਣੇ ਕਲਾਕਾਰ ਵੀ ਕਿਸਾਨਾਂ ਦੇ ਹੱਕ ਵਿੱਚ ਧਰਨਿਆਂ 'ਤੇ ਪਹੁੰਚੇ ਪਰ ਉਥੇ ਹੀ ਵੱਖਰੇ ਤੌਰ 'ਤੇ ਅਕਾਲੀ ਦਲ ਵੱਲੋਂ ਉਲੀਕੇ ਗਏ ਧਰਨੇ ਦੌਰਾਨ ਡੇਰਾਬੱਸੀ ਤੋਂ ਵਿਧਾਇਕ ਐਨ.ਕੇ ਸ਼ਰਮਾ ਵੱਲੋਂ ਚੰਡੀਗੜ੍ਹ ਦਿੱਲੀ ਹਾਈਵੇ 'ਤੇ ਧਰਨਾ ਲਗਾ ਕੇ ਤਿੰਨ ਘੰਟੇ ਲਈ ਜਾਮ ਕੀਤਾ ਗਿਆ।
ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਐਨ.ਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਲਈ ਲੜਾਈ ਲੜੀ ਹੈ ਤੇ ਅੱਗੇ ਵੀ ਲੜਦਾ ਰਹੇਗਾ ਤੇ ਅਕਾਲੀ ਦਲ ਹਰ ਇੱਕ ਜਥੇਬੰਦੀ ਦਾ ਸਵਾਗਤ ਕਰਦੀ ਹੈ ਜੋ ਕਿਸਾਨਾਂ ਦੇ ਹੱਕ ਵਿੱਚ ਡਟੀ ਹੋਈ ਹੈ।
ਸ਼ਰਮਾ ਮੁਤਾਬਕ ਇਨ੍ਹਾਂ ਖੇਤੀ ਆਰਡੀਨੈਂਸ ਬਿੱਲਾਂ ਦੇ ਲਾਗੂ ਹੋਣ ਤੋਂ ਬਾਅਦ ਪੰਜਾਬ ਦੀ ਕਿਸਾਨੀ ਨੌਜਵਾਨੀ 'ਤੇ ਵਪਾਰੀ ਖ਼ਤਮ ਹੋ ਜਾਵੇਗਾ ਕਿਉਂਕਿ ਪੰਜਾਬ ਦੇ ਵਿੱਚ 80 ਫੀਸਦੀ ਖੇਤੀਬਾੜੀ ਕਿਸਾਨਾਂ ਵੱਲੋਂ ਕੀਤੀ ਜਾਂਦੀ ਹੈ।