ਚੰਡੀਗੜ੍ਹ :ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਕਾਰਨ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲ ( (Punjab school timings changed due to dense fog) ਦਿੱਤਾ ਹੈ। ਹੁਣ ਵਿਦਿਆਰਥੀ ਅਤੇ ਅਧਿਆਪਕ ਸਕੂਲ ਲੇਟ ਆਉਣਗੇ ਅਤੇ ਪਹਿਲਾਂ ਤੋਂ ਨਿਰਧਾਰਿਤ ਸਮੇਂ ਉਤੇ ਉਨ੍ਹਾਂ ਨੂੰ ਛੁੱਟੀ ਹੋ ਜਾਵੇਗੀ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਨੇ ਟਵਿਟ ਕਰਕੇ ਦਿੱਤੀ ਹੈ।
10 ਵਜੇ ਲੱਗੇਗਾ ਸਕੂਲ: ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਬੁੱਧਵਾਰ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ,ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰ ਦਿੱਤਾ (Punjab School will start at 10 am) ਗਿਆ ਹੈ।