ਪੰਜਾਬ

punjab

ETV Bharat / state

ਸਿੱਧੂ ਤੋਂ ਬਾਅਦ ਪਰਗਟ ਸਿੰਘ ਨੇ ਵੀ ਕੈਪਟਨ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ - ਵਿਧਾਇਕ ਪਰਗਟ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕੀਤੀ। ਇਸ ਦੌਰਾਨ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋ ਹਜਾਰ ਦੋ ਤੇ ਦੋ ਹਜਾਰ ਸੱਤ ਵਾਲੀ ਸਰਕਾਰ ਸਮੇਂ ਵਰਗਾ ਕੰਮ ਨਹੀਂ ਕਰ ਰਹੇ ਹਨ ਅਤੇ ਨਾ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਇਕਾਂ ਦੀ ਗੱਲਾਂ ਉੱਪਰ ਗ਼ੌਰ ਕਰਦੇ ਹਨ। ਕਿਉਂਕਿ ਉਨ੍ਹਾਂ ਵੱਲੋਂ ਦੋ ਹਜਾਰ ਉਨੀ ਵਿਚ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਵਿੱਚ ਚੱਲ ਰਹੇ ਮਾਈਨਿੰਗ ਮਾਫੀਆ ਸਣੇ ਤਮਾਮ ਮੁੱਦਿਆਂ ਨੂੰ ਲੈ ਕੇ ਚਿੱਠੀ ਲਿਖੀ ਗਈ ਸੀ ਤਾਂ ਉਸ ਤੋਂ ਬਾਅਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਰਾਂ ਨੇ ਉਨ੍ਹਾਂ ਨਾਲ ਕੋਈ ਸਹੀ ਤਰੀਕੇ ਨਾਲ ਗੱਲਬਾਤ ਨਹੀਂ ਕੀਤੀ। ਉੱਥੇ ਹੀ ਹੁਣ ਬੇਅਦਬੀਆਂ ਦਾ ਮੁੱਦਾ ਮੁੜ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਖਾਣ ਲੱਗ ਪਿਆ ਤਾਂ ਲੋਕ ਵੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਕਰ ਰਹੇ ਹਨ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਬੇਅਦਬੀਆਂ ਜਿੱਥੇ ਹੋਇਆ ਤਾਂ ਲੋਕਾਂ ਨੂੰ ਉਮੀਦ ਸੀ ਕਿ ਕਾਂਗਰਸ ਦੇ ਰਾਜ ਵਿਚ ਉਨ੍ਹਾਂ ਨੂੰ ਇਨਸਾਫ ਮਿਲੇਗਾ ਲੇਕਿਨ ਹੁਣ ਤੱਕ ਦੋਸ਼ੀਆਂ ਨੂੰ ਪਕੜਿਆ ਤੱਕ ਨਹੀਂ ਗਿਆ।

ਮੁੱਖ ਮੰਤਰੀ ਕੈਪਟਨ ਦੀ ਕਾਰਗੁਜ਼ਾਰੀ ਤੇ ਪਰਗਟ ਸਿੰਘ ਨੇ ਚੁੱਕੇ ਸਵਾਲ
ਮੁੱਖ ਮੰਤਰੀ ਕੈਪਟਨ ਦੀ ਕਾਰਗੁਜ਼ਾਰੀ ਤੇ ਪਰਗਟ ਸਿੰਘ ਨੇ ਚੁੱਕੇ ਸਵਾਲ

By

Published : Apr 28, 2021, 8:10 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕੀਤੀ। ਇਸ ਦੌਰਾਨ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋ ਹਜਾਰ ਦੋ ਤੇ ਦੋ ਹਜਾਰ ਸੱਤ ਵਾਲੀ ਸਰਕਾਰ ਸਮੇਂ ਵਰਗਾ ਕੰਮ ਨਹੀਂ ਕਰ ਰਹੇ ਹਨ ਅਤੇ ਨਾ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਇਕਾਂ ਦੀ ਗੱਲਾਂ ਉੱਪਰ ਗ਼ੌਰ ਕਰਦੇ ਹਨ। ਕਿਉਂਕਿ ਉਨ੍ਹਾਂ ਵੱਲੋਂ ਦੋ ਹਜਾਰ ਉਨੀ ਵਿਚ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਵਿੱਚ ਚੱਲ ਰਹੇ ਮਾਈਨਿੰਗ ਮਾਫੀਆ ਸਣੇ ਤਮਾਮ ਮੁੱਦਿਆਂ ਨੂੰ ਲੈ ਕੇ ਚਿੱਠੀ ਲਿਖੀ ਗਈ ਸੀ ਤਾਂ ਉਸ ਤੋਂ ਬਾਅਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਰਾਂ ਨੇ ਉਨ੍ਹਾਂ ਨਾਲ ਕੋਈ ਸਹੀ ਤਰੀਕੇ ਨਾਲ ਗੱਲਬਾਤ ਨਹੀਂ ਕੀਤੀ। ਉੱਥੇ ਹੀ ਹੁਣ ਬੇਅਦਬੀਆਂ ਦਾ ਮੁੱਦਾ ਮੁੜ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਖਾਣ ਲੱਗ ਪਿਆ ਤਾਂ ਲੋਕ ਵੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਕਰ ਰਹੇ ਹਨ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਬੇਅਦਬੀਆਂ ਜਿੱਥੇ ਹੋਇਆ ਤਾਂ ਲੋਕਾਂ ਨੂੰ ਉਮੀਦ ਸੀ ਕਿ ਕਾਂਗਰਸ ਦੇ ਰਾਜ ਵਿਚ ਉਨ੍ਹਾਂ ਨੂੰ ਇਨਸਾਫ ਮਿਲੇਗਾ ਲੇਕਿਨ ਹੁਣ ਤੱਕ ਦੋਸ਼ੀਆਂ ਨੂੰ ਪਕੜਿਆ ਤੱਕ ਨਹੀਂ ਗਿਆ।

ਮੁੱਖ ਮੰਤਰੀ ਕੈਪਟਨ ਦੀ ਕਾਰਗੁਜ਼ਾਰੀ ਤੇ ਪਰਗਟ ਸਿੰਘ ਨੇ ਚੁੱਕੇ ਸਵਾਲ


ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਸ਼ਾ ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਹੋਣ ਕਾਰਨ ਲੋਕਾਂ ਵਿਚ ਇਹ ਚਰਚਾ ਛਿੜੀ ਹੋਈ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਆਪਸ ਵਿੱਚ ਮਿਲੇ ਹੋਏ ਹਨ ਅਤੇ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਵੀ ਅਕਾਲੀ ਦਲ ਵਰਗਾ ਨਤੀਜਾ ਭੁਗਤਣਾ ਪੈ ਸਕਦਾ ਹੈ ਜੇਕਰ ਸਮੇਂ ਸਿਰ ਰਹਿੰਦੀਆਂ ਗਲਤੀਆਂ ਨਾ ਸੁਧਾਰੀਆਂ ਗਈਆਂ ਇਸ ਦੌਰਾਨ ਈਟੀਵੀ ਭਾਰਤ ਵੱਲੋਂ ਸਵਾਲ ਇਹ ਵੀ ਕੀਤਾ ਗਿਆ ਸੀ ਕਿ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਸਤੀਫ਼ਾ ਇਸੀ ਕਾਰਨ ਦਿੱਤਾ ਗਿਆ ਕਿ ਉਨ੍ਹਾਂ ਦੀ ਸੀਟ ਪੰਥਕ ਸੀਟ ਹੈ ਤਾਂ ਪਰਗਟ ਸਿੰਘ ਨੇ ਕਿਹਾ ਕਿ ਸੀਟ ਭਾਵੇਂ ਪੰਥਕ ਹੋਵੇ ਜਾਨਾ ਲੇਕਿਨ ਲੋਕਾਂ ਨਾਲ ਕੀਤੇ ਵਾਅਦੇ ਅਤੇ ਸੂਬੇ ਵਿੱਚ ਜੋ ਹਾਲਾਤ ਬਣੇ ਹਨ ਉਨ੍ਹਾਂ ਨੂੰ ਦਰੁਸਤ ਕਰਨਾ ਮੁੱਖ ਮੰਤਰੀ ਕੈਪਟਨ ਦੀ ਜ਼ਿੰਮੇਵਾਰੀ ਹੈ ਕਿਉਂਕਿ ਉਹ ਇੱਕ ਸੂਬੇ ਦੇ ਮੁਖੀ ਹਨ।

ਇਸ ਦੌਰਾਨ ਪਰਗਟ ਸਿੰਘ ਨੇ ਇਹ ਵੀ ਕਿਹਾ ਕਿ ਲੀਗਲ ਟੀਮ ਦੇ ਵਿੱਚ ਬਦਲਾਅ ਕਰਨੇ ਹਨ ਜਾਂ ਨਹੀਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਫ਼ੈਸਲਾ ਹੈ ਲੇਕਿਨ ਚੰਗੇ ਵਕੀਲ ਅਤੇ ਟੀਮ ਨਾ ਹੋਣ ਕਾਰਨ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਦੋਸ਼ੀਆਂ ਨੂੰ ਪਕੜਿਆ ਤੱਕ ਨਹੀਂ ਗਿਆ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਰਿਪੋਰਟ ਰੱਦ ਹੋਣ ਤੋਂ ਬਾਅਦ ਅਕਾਲੀ ਦਲ ਜਸ਼ਨ ਮਨਾ ਰਿਹਾ ਲੇਕਿਨ ਇਹ ਜਸ਼ਨ ਅਕਾਲੀ ਦਲ ਜ਼ਿਆਦਾ ਸਮਾਂ ਨਾ ਬਣਾਵੇ ਤਾਂ ਉੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਬੈਠਕ ਦੌਰਾਨ ਪਰਗਟ ਸਿੰਘ ਨੇ ਆਪਣੇ ਵਿਚਾਰ ਵੀ ਦੇਂਦੇ ਹੋਏ ਕਿਹਾ ਹੈ ਕਿ ਜੇਕਰ ਲੋਕਾਂ ਨੂੰ ਇਨਸਾਫ ਨਾ ਦਿੱਤਾ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਜੋ ਇਕ ਇਮੇਜ ਬਣੀ ਹੋਈ ਹੈ ਉਹ ਖ਼ਤਮ ਹੋ ਜਾਵੇਗੀ।

ABOUT THE AUTHOR

...view details