ਫ਼ਾਜ਼ਿਲਕਾ: ਕੋਵਿਡ-19 ਦੇ ਮੱਦੇਨਜ਼ਰ ਲੱਗੇ ਕਰਫਿਊ ਦੌਰਾਨ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਹਰ ਸੰਭਵ ਸਹੂਲਤ ਦੇਣ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਮਾਜ ਸੇਵੀ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਈਆਂ ਹਨ।
ਸਮਾਜ ਸੇਵੀ ਸੰਸਥਾਂ ਲੋੜਵੰਦਾਂ ਦੇ ਘਰਾਂ ਤੱਕ ਪਹੁੰਚਾ ਰਹੀ ਫੂਡ ਪੈਕਟ - food packet to homes of needy
ਸਤਿਸੰਗ ਬਿਆਸ ਕਰਫਿਊ ਦੌਰਾਨ ਲੋੜਵੰਦਾਂ ਦੇ ਘਰ-ਘਰ 3500 ਫੂਡ ਪੈਕਟ ਦੇ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਡੇਰਾ ਬਿਆਸ ਦੀ ਤਰਫੋਂ ਨਿਭਾਈ ਜਾ ਰਹੀ ਸੇਵਾ ਲਈ ਧੰਨਵਾਦ ਕੀਤਾ ਹੈ।
![ਸਮਾਜ ਸੇਵੀ ਸੰਸਥਾਂ ਲੋੜਵੰਦਾਂ ਦੇ ਘਰਾਂ ਤੱਕ ਪਹੁੰਚਾ ਰਹੀ ਫੂਡ ਪੈਕਟ ਫ਼ੋਟੋ।](https://etvbharatimages.akamaized.net/etvbharat/prod-images/768-512-6754059-701-6754059-1586611592757.jpg)
ਫ਼ੋਟੋ।
ਰਾਧਾ ਸੁਆਮੀ ਸਤਿਸੰਗ ਬਿਆਸ ਦੇ ਫ਼ਾਜ਼ਿਲਕਾ ਸਥਿਤ ਸਤਿਸੰਗ ਘਰ ਵਲੋਂ ਰੋਜ਼ਾਨਾ 3500 ਫੂਡ ਪੈਕਟ ਤਿਆਰ ਕਰਕੇ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਗਰੀਬਾਂ ਦੇ ਘਰਾਂ ਤੱਕ ਪਹੁੰਚਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਰਾਧਾ ਸੁਆਮੀ ਸਤਿਸੰਗ ਵੱਲੋਂ ਕੀਤੀ ਜਾ ਰਹੀ ਇਸ ਸੇਵਾ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡੇਰਾ ਬਿਆਸ ਦਾ ਸਮਾਜ ਸੇਵਾ ਵਿੱਚ ਬਹੁਤ ਵੱਡਾ ਸਥਾਨ ਹੈ ਅਤੇ ਅਜਿਹੇ ਔਖੇ ਸਮੇਂ ਡੇਰਾ ਬਿਆਸ ਵੱਲੋਂ ਗਰੀਬ ਤੇ ਲੋੜਵੰਦਾਂ ਦੇ ਘਰਾਂ ਤੱਕ ਫੂਡ ਪੈਕਟ ਪਹੁੰਚਾ ਕੇ ਸੇਵਾ ਕੀਤੀ ਜਾ ਰਹੀ ਹੈ ਜੋ ਸ਼ਲਾਘਾਯੋਗ ਕਾਰਜ ਹੈ।